Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਪੰਜਾਬ ‘ਚ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ: ਕਿਸਾਨਾਂ ਨੂੰ ਅੱਜ ਤੋਂ ਮਿਲੇਗਾ ਨਹਿਰੀ ਪਾਣੀ, ਜਾਣੋ ਤੁਹਾਡੇ ਜ਼ਿਲ੍ਹੇ ਦੀ ਤਰੀਕ

Paddy Sowing Punjab 2026: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਿਸਾਨਾਂ ਲਈ ਝੋਨੇ ਦੀ ਲਵਾਈ ਦਾ ਨਵਾਂ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਵਾਰ ਪੰਜਾਬ ਵਿੱਚ ਝੋਨੇ ਦੀ ਲਵਾਈ 1 ਜੂਨ ਤੋਂ ਤਿੰਨ ਪੜਾਵਾਂ ਵਿੱਚ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ, ਜ਼ਮੀਨੀ ਪਾਣੀ ਅਤੇ ਬਿਜਲੀ ਦੀ ਬੱਚਤ ਲਈ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ: ਕਿਸਾਨਾਂ ਨੂੰ ਅੱਜ ਤੋਂ ਮਿਲੇਗਾ ਨਹਿਰੀ ਪਾਣੀ, ਜਾਣੋ ਤੁਹਾਡੇ ਜ਼ਿਲ੍ਹੇ ਦੀ ਤਰੀਕ

Paddy Sowing Punjab 2026: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਿਸਾਨਾਂ ਲਈ ਝੋਨੇ ਦੀ ਲਵਾਈ ਦਾ ਨਵਾਂ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਵਾਰ ਪੰਜਾਬ ਵਿੱਚ ਝੋਨੇ ਦੀ ਲਵਾਈ 1 ਜੂਨ ਤੋਂ ਤਿੰਨ ਪੜਾਵਾਂ ਵਿੱਚ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ, ਜ਼ਮੀਨੀ ਪਾਣੀ ਅਤੇ ਬਿਜਲੀ ਦੀ ਬੱਚਤ ਲਈ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਹੀ ਨਹਿਰੀ ਪਾਣੀ ਦੀ ਸਪਲਾਈ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਨਹਿਰੀ ਪਾਣੀ ਦੀ ਅਗੇਤੀ ਸਪਲਾਈ

ਮੁੱਖ ਮੰਤਰੀ ਅਨੁਸਾਰ, ਨਹਿਰਾਂ ਵਿੱਚ 21 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਜੋ 2 ਮਈ ਤੱਕ ਅਬੋਹਰ ਅਤੇ ਫ਼ਾਜ਼ਿਲਕਾ ਵਰਗੇ ਸਰਹੱਦੀ ਖੇਤਰਾਂ ਦੀਆਂ ਟੇਲਾਂ ਤੱਕ ਪਹੁੰਚ ਜਾਵੇਗਾ। ਇਸ ਅਗੇਤੀ ਸਪਲਾਈ ਦਾ ਸਭ ਤੋਂ ਵੱਧ ਫਾਇਦਾ ਨਰਮਾ ਪੱਟੀ ਦੇ ਕਿਸਾਨਾਂ ਨੂੰ ਹੋਵੇਗਾ, ਜਿਨ੍ਹਾਂ ਨੇ ਮਈ ਮਹੀਨੇ ਵਿੱਚ ਨਰਮੇ ਦੀ ਬਿਜਾਈ ਕਰਨੀ ਹੈ।

ਝੋਨੇ ਦੀ ਲਵਾਈ ਦੇ ਤਿੰਨ ਪੜਾਅ:

ਪੜਾਅਤਰੀਕਸ਼ਾਮਲ ਜ਼ਿਲ੍ਹੇ
ਪਹਿਲਾ ਪੜਾਅ1 ਜੂਨਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਪਠਾਨਕੋਟ, ਮੁਹਾਲੀ, ਫ਼ਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਰੂਪਨਗਰ।
ਦੂਜਾ ਪੜਾਅ5 ਜੂਨਫ਼ਰੀਦਕੋਟ, ਫ਼ਿਰੋਜ਼ਪੁਰ, ਮੁਕਤਸਰ, ਬਠਿੰਡਾ ਅਤੇ ਫ਼ਾਜ਼ਿਲਕਾ।
ਤੀਜਾ ਪੜਾਅ9 ਜੂਨਲੁਧਿਆਣਾ, ਪਟਿਆਲਾ, ਮੋਗਾ, ਮਾਨਸਾ, ਮਾਲੇਰਕੋਟਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ।
  • ਸਿੱਧੀ ਬਿਜਾਈ: ਝੋਨੇ ਦੀ ਸਿੱਧੀ ਬਿਜਾਈ (DSR) ਲਈ 15 ਮਈ ਤੋਂ 31 ਮਈ ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।
  • ਬਿਜਲੀ ਸਪਲਾਈ: ਲਵਾਈ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।
  • ਜ਼ਮੀਨੀ ਪਾਣੀ: ਸਰਕਾਰ ਦਾ ਦਾਅਵਾ ਹੈ ਕਿ ਵਾਟਰ ਰੀਚਾਰਜਿੰਗ ਸਦਕਾ ਜ਼ਮੀਨੀ ਪਾਣੀ ਦਾ ਪੱਧਰ 2 ਤੋਂ 4 ਮੀਟਰ ਉੱਪਰ ਆਇਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਹਜ਼ਾਰਾਂ ਕਿਲੋਮੀਟਰ ਨਵੇਂ ਖਾਲ਼ ਅਤੇ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ। ਅਗੇਤੀ ਨਹਿਰੀ ਸਪਲਾਈ ਨਾਲ ਇਨ੍ਹਾਂ ਦੀ ਟੈਸਟਿੰਗ ਵੀ ਹੋ ਜਾਵੇਗੀ ਅਤੇ ਕਿਸਾਨ ਆਪਣੀ ਫ਼ਸਲ ਲਈ ਜ਼ਮੀਨ ਨੂੰ ਚੰਗੀ ਤਰ੍ਹਾਂ ਤਿਆਰ ਕਰ ਸਕਣਗੇ।

ਪੜਾਅਵਾਰ ਲਵਾਈ ਦਾ ਫ਼ੈਸਲਾ ਬਿਜਲੀ ਦੀ ਮੰਗ ਦੇ ਇੱਕਦਮ ਵਧਣ ਵਾਲੇ ਬੋਝ ਨੂੰ ਘਟਾਉਣ ਲਈ ਲਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News