Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

AAP ਨੂੰ ਲੱਗਾ ਵੱਡਾ ਝਟਕਾ, ਪ੍ਰਮੁੱਖ ਸ਼ਖਸੀਅਤਾਂ ਤੇ ਸਿਆਸੀ ਆਗੂਆਂ ਨੇ ਫੜਿਆ BJP ਦਾ ਪੱਲਾ

ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਵਿੱਚ ਪ੍ਰਸ਼ਾਸਨਿਕ ਅਤੇ ਸਿਆਸੀ ਖੇਤਰ ਦੇ ਵੱਡੇ ਨਾਮ ਧਰਮਪਾਲ (ਰਿਟਾਇਰਡ IAS) ਪੰਜਾਬ ਦੇ ਗਵਰਨਰ ਦੇ ਸਾਬਕਾ ਸਲਾਹਕਾਰ, ਸੋਹਣ ਲਾਲ ਸਿੱਧੂ ਸਾਬਕਾ ਸਿੰਚਾਈ ਵਿਭਾਗ ਪੰਜਾਬ ਦੇ ਰਿਟਾਇਰਡ ਚੀਫ ਇੰਜੀਨੀਅਰ, ਜਸਬੀਰ ਸਿੰਘ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਰਾਜਵਿੰਦਰ ਕੌਰ ਅਤੇ ਸੁਖਜੀਤ ਸਿੰਘ ਸ਼ਾਮਲ ਹਨ। ਇਸ ਮੌਕੇ ਹਰਿਆਣਾ ਦੇ ਮੁੱਖ […]
Nishant Malyan
By : Updated On: 30 Apr 2026 16:19:PM
AAP ਨੂੰ ਲੱਗਾ ਵੱਡਾ ਝਟਕਾ, ਪ੍ਰਮੁੱਖ ਸ਼ਖਸੀਅਤਾਂ ਤੇ ਸਿਆਸੀ ਆਗੂਆਂ ਨੇ ਫੜਿਆ BJP ਦਾ ਪੱਲਾ

ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਵਿੱਚ ਪ੍ਰਸ਼ਾਸਨਿਕ ਅਤੇ ਸਿਆਸੀ ਖੇਤਰ ਦੇ ਵੱਡੇ ਨਾਮ ਧਰਮਪਾਲ (ਰਿਟਾਇਰਡ IAS) ਪੰਜਾਬ ਦੇ ਗਵਰਨਰ ਦੇ ਸਾਬਕਾ ਸਲਾਹਕਾਰ, ਸੋਹਣ ਲਾਲ ਸਿੱਧੂ ਸਾਬਕਾ ਸਿੰਚਾਈ ਵਿਭਾਗ ਪੰਜਾਬ ਦੇ ਰਿਟਾਇਰਡ ਚੀਫ ਇੰਜੀਨੀਅਰ, ਜਸਬੀਰ ਸਿੰਘ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਰਾਜਵਿੰਦਰ ਕੌਰ ਅਤੇ ਸੁਖਜੀਤ ਸਿੰਘ ਸ਼ਾਮਲ ਹਨ।

ਇਸ਼ਤਿਹਾਰ

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਲ ਭਾਜਪਾ ਪੰਜਾਬ ਐਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਐਸ.ਆਰ. ਲੱਧੜ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਸਾਬਕਾ ਨੌਕਰਸ਼ਾਹਾਂ ਅਤੇ ਦੂਜੀਆਂ ਪਾਰਟੀਆਂ ਦੇ ਅਹੁਦੇਦਾਰਾਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਇਹ ਦਰਸਾਉਂਦਾ ਹੈ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਲਈ ਆਪਣਾ ਆਧਾਰ ਵਧਾ ਰਹੀ ਹੈ।

ਲੱਧੜ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਦੀਆਂ ਨੀਤੀਆਂ ‘ਤੇ ਭਰੋਸਾ ਜਤਾ ਰਹੇ ਹਨ ਅਤੇ ਪਾਰਟੀ ਦਿਨ-ਬ-ਦਿਨ ਹੋਰ ਮਜ਼ਬੂਤ ਹੋ ਰਹੀ ਹੈ। ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਦੇਸ਼ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Read Latest News and Breaking News at Daily Post TV, Browse for more News

Ad
Ad

Punjab District News