Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

Punjab Weather: ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਕੱਲ੍ਹ ਹੋ ਸਕਦੀ ਹੈ ਬਾਰਿਸ਼

ਬੀਤੀ ਦਿਨਾਂ ਤੋਂ ਬੱਦਲਵਾਈ ਵਰਗੇ ਮੌਸਮ ਕਾਰਨ ਪੰਜਾਬ ‘ਚ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਹਾਲਾਂਕਿ, ਬੀਤੇ ਦਿਨ ( 30 ਅਪ੍ਰੈਲ ਨੂੰ) ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਆਮ ਨਾਲੋਂ ਅਜੇ ਵੀ 2.5 ਡਿਗਰੀ ਘੱਟ ਬਣਿਆ ਹੋਇਆ ਹੈ। ਅੱਜ ਦੀ ਗੱਲ ਕਰੀਏ ਤਾਂ ਪੰਜਾਬ ‘ਚ ਮੌਸਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Punjab Weather: ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਕੱਲ੍ਹ ਹੋ ਸਕਦੀ ਹੈ ਬਾਰਿਸ਼

ਬੀਤੀ ਦਿਨਾਂ ਤੋਂ ਬੱਦਲਵਾਈ ਵਰਗੇ ਮੌਸਮ ਕਾਰਨ ਪੰਜਾਬ ‘ਚ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਹਾਲਾਂਕਿ, ਬੀਤੇ ਦਿਨ ( 30 ਅਪ੍ਰੈਲ ਨੂੰ) ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਆਮ ਨਾਲੋਂ ਅਜੇ ਵੀ 2.5 ਡਿਗਰੀ ਘੱਟ ਬਣਿਆ ਹੋਇਆ ਹੈ। ਅੱਜ ਦੀ ਗੱਲ ਕਰੀਏ ਤਾਂ ਪੰਜਾਬ ‘ਚ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਆਉਣ ਵਾਲੇ ਦਿਨਾਂ ਦੌਰਾਨ ਕਿਵੇਂ ਦਾ ਰਹੇਗਾ ਮੌਸਮ?
ਕੱਲ੍ਹ ਦੇ ਦਿਨ ਯਾਨੀ ਕਿ 2 ਮਈ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ, 3 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

4 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਤੇ ਐਸਏਐਸ ਨਗਰ (ਮੁਹਾਲੀ) ‘ਚ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਵੱਧੋ-ਵੱਧ ਤਾਪਮਾਨ?
ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 39.3 ਡਿਗਰੀ ਰਿਹਾ। ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 33.0 ਡਿਗਰੀ, ਲੁਧਿਆਣਾ ਦਾ 35.6 ਡਿਗਰੀ, ਪਟਿਆਲਾ ਦਾ 38.1 ਡਿਗਰੀ, ਪਠਾਨਕੋਟ ਦਾ 30.2 ਡਿਗਰੀ, ਫਰੀਦਕੋਟ ਦਾ 35.5 ਡਿਗਰੀ, ਗੁਰਦਾਸਪੁਰ ਦਾ ਵੀ 35.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 34.4 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 35.4 ਡਿਗਰੀ, ਫਿਰੋਜ਼ਪੁਰ ਦਾ 34.9 ਡਿਗਰੀ, ਹੁਸ਼ਿਆਰਪੁਰ ਦਾ 34.0 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 33.2 ਡਿਗਰੀ, ਮੁਹਾਲੀ ਦਾ 35.8 ਡਿਗਰੀ, ਪਠਾਨਕੋਟ ਦਾ 28.8 ਡਿਗਰੀ, ਰੋਪੜ ਦਾ 35.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 32.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 34.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 36.5 ਡਿਗਰੀ ਰਿਹਾ।

Read Latest News and Breaking News at Daily Post TV, Browse for more News

Ad
Ad

Punjab District News