Banner
Banner

ਪੁਰਾਣੀ ਰੰਜਿਸ਼ ਨੇ ਲਈ ਨੌਜਵਾਨ ਦੀ ਜਾਨ, ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

Punjab News: ਸਰਹੱਦੀ ਪਿੰਡ ਸਾਂਡਪੁਰਾ ਵਿੱਚ ਪੁਰਾਣੀ ਰੰਜਿਸ਼ ਕਾਰਨ ਦਿਨਦਿਹਾੜੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਭਿੱਖੀਵਿੰਡ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਕਾਨੂੰਨੀ ਕਾਰਵਾਈ […]
Amritpal Singh
By : Updated On: 02 May 2026 08:31:AM
ਪੁਰਾਣੀ ਰੰਜਿਸ਼ ਨੇ ਲਈ ਨੌਜਵਾਨ ਦੀ ਜਾਨ, ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

Punjab News: ਸਰਹੱਦੀ ਪਿੰਡ ਸਾਂਡਪੁਰਾ ਵਿੱਚ ਪੁਰਾਣੀ ਰੰਜਿਸ਼ ਕਾਰਨ ਦਿਨਦਿਹਾੜੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਭਿੱਖੀਵਿੰਡ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਮਿਲੀ ਜਾਣਕਾਰੀ ਅਨੁਸਾਰ ਰਸ਼ਪਾਲ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਚੇਲਾ ਕਾਲੋਨੀ, ਭਿੱਖੀਵਿੰਡ ਆਪਣੀ ਸਵਿਫਟ ਕਾਰ ਵਿੱਚ ਪਿੰਡ ਸਾਂਡਪੁਰਾ ਤੋਂ ਲੰਘ ਰਿਹਾ ਸੀ। ਇਸ ਦੌਰਾਨ ਪਿੱਛੇ ਆ ਰਹੀ ਥਾਰ ਕਾਰ ਵਿੱਚ ਸਵਾਰ ਕੁਝ ਹਮਲਾਵਰਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਮੌਕਾ ਵੇਖਦੇ ਹੀ ਉਸਦੀ ਕਾਰ ਨੂੰ ਘੇਰ ਲਿਆ। ਹਮਲਾਵਰਾਂ ਨੇ ਬਿਨਾਂ ਕਿਸੇ ਡਰ ਦੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਰਸ਼ਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਹਮਲੇ ਦੌਰਾਨ ਰਸ਼ਪਾਲ ਸਿੰਘ ਨੇ ਆਪਣੀ ਸੁਰੱਖਿਆ ਲਈ ਆਪਣੇ ਕੋਲ ਮੌਜੂਦ ਪਿਸਤੌਲ ਨਾਲ ਜਵਾਬੀ ਫਾਇਰਿੰਗ ਕਰਨ ਦੀ ਕੋਸ਼ਿਸ਼ ਕੀਤੀ, ਪਰ ਗੋਲੀ ਨਾ ਚੱਲਣ ਕਾਰਨ ਉਹ ਆਪਣੀ ਜਾਨ ਨਹੀਂ ਬਚਾ ਸਕਿਆ। ਘਟਨਾ ਤੋਂ ਬਾਅਦ ਮ੍ਰਿਤਕ ਦੀ ਪਤਨੀ ਅਮਨ ਨੇ ਪੁਲਸ ‘ਤੇ ਗੰਭੀਰ ਦੋਸ਼ ਲਗਾਏ ਹਨ। ਉਸਦਾ ਕਹਿਣਾ ਹੈ ਕਿ ਇਹ ਕਤਲ ਪੁਰਾਣੀ ਰੰਜਿਸ਼ ਦਾ ਨਤੀਜਾ ਹੈ ਅਤੇ ਇਸ ਵਿੱਚ ਪੁਲਸ ਦੀ ਲਾਪਰਵਾਹੀ ਵੀ ਸ਼ਾਮਲ ਹੈ। ਉਸਨੇ ਦੋਸ਼ ਲਾਇਆ ਕਿ ਪੁਲਸ ਉਸਦੇ ਪਰਿਵਾਰ ਨੂੰ ਤੰਗ ਕਰ ਰਹੀ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸਬੰਧੀ ਡੀ.ਐਸ.ਪੀ. ਜਸਪਾਲ ਸਿੰਘ ਮੌਕੇ ‘ਤੇ ਪਹੁੰਚੇ ਅਤੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਇੱਕ ਪਿਸਤੌਲ ਵੀ ਬਰਾਮਦ ਹੋਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਪਰ ਇਸ ਘਟਨਾ ਨੇ ਇੱਕ ਵਾਰ ਫਿਰ ਕਾਨੂੰਨ-ਵਿਵਸਥਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

Read Latest News and Breaking News at Daily Post TV, Browse for more News

Ad
Ad