Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਦੋ FIRs ਦਰਜ, ਕਿਸੇ ਸਮੇਂ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ

ਹਾਲ ਹੀ ਵਿੱਚ ‘ਆਪ’ ਛੱਡ ਕੇ ਭਾਜਪਾ ਵਿੱਚ ਗਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਪੰਜਾਬ ਪੁਲਿਸ ਨੇ ਸੂਬੇ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦੋ ਐਫ.ਆਈ.ਆਰ. (FIRs) ਦਰਜ ਕੀਤੀਆਂ ਹਨ। ਸਰਕਾਰੀ ਸੂਤਰਾਂ ਅਨੁਸਾਰ ਪਾਠਕ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ। ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਦੀ ਸਿਆਸਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਦੋ FIRs ਦਰਜ, ਕਿਸੇ ਸਮੇਂ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ

ਹਾਲ ਹੀ ਵਿੱਚ ‘ਆਪ’ ਛੱਡ ਕੇ ਭਾਜਪਾ ਵਿੱਚ ਗਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਪੰਜਾਬ ਪੁਲਿਸ ਨੇ ਸੂਬੇ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦੋ ਐਫ.ਆਈ.ਆਰ. (FIRs) ਦਰਜ ਕੀਤੀਆਂ ਹਨ। ਸਰਕਾਰੀ ਸੂਤਰਾਂ ਅਨੁਸਾਰ ਪਾਠਕ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ। ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਦੀ ਸਿਆਸਤ ਵਿੱਚ ਦਲ-ਬਦਲੀ ਨੂੰ ਲੈ ਕੇ ਭਾਰੀ ਹੰਗਾਮਾ ਚੱਲ ਰਿਹਾ ਹੈ।

ਸੰਦੀਪ ਪਾਠਕ ਵਿਰੁੱਧ ਇਹ ਮਾਮਲੇ ਪੰਜਾਬ ਦੇ ਦੋ ਅਲੱਗ-ਅਲੱਗ ਜ਼ਿਲ੍ਹਿਆਂ ਵਿੱਚ ਦਰਜ ਕੀਤੇ ਗਏ ਹਨ। ਇੱਕ ਉੱਚ ਅਧਿਕਾਰੀ ਨੇ ਦੱਸਿਆ, “ ਸੰਦੀਪ ਪਾਠਕ ਵਿਰੁੱਧ ਦਰਜ ਕੀਤੇ ਗਏ ਅਪਰਾਧ ਗੈਰ-ਜ਼ਮਾਨਤੀ ਹਨ ਅਤੇ ਪੁਲਿਸ ਉਨ੍ਹਾਂ ਨੂੰ ਕਦੇ ਵੀ ਹਿਰਾਸਤ ਵਿੱਚ ਲੈ ਸਕਦੀ ਹੈ।”

ਜ਼ਿਕਰਯੋਗ ਹੈ ਕਿ ਸੰਦੀਪ ਪਾਠਕ ਸਣੇ ਆਮ ਆਦਮੀ ਪਾਰਟੀ ਦੇ ਛੇ ਰਾਜ ਸਭਾ ਮੈਂਬਰਾਂ ਨੇ ਹਾਲ ਹੀ ਵਿੱਚ ਬਗ਼ਾਵਤ ਕਰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਮੂਲੀਅਤ ਕਰ ਲਈ ਸੀ। ਇਸ ਪੂਰੇ ਗਰੁੱਪ ਨੇ ਆਪਣਾ ਰਲੇਵਾਂ ਭਾਜਪਾ ਵਿੱਚ ਕਰ ਲਿਆ ਸੀ, ਜਿਸ ਨਾਲ ‘ਆਪ’ ਨੂੰ ਵੱਡਾ ਸਿਆਸੀ ਝਟਕਾ ਲੱਗਾ ਸੀ।

ਇਸੇ ਸਿਆਸੀ ਖਿੱਚੋਤਾਣ ਦੇ ਦਰਮਿਆਨ, ਪੰਜਾਬ ਦੀ ‘ਆਪ’ ਸਰਕਾਰ ਨੇ ਕੱਲ੍ਹ ਹੀ ਪੰਜਾਬ ਵਿਧਾਨ ਸਭਾ ਵਿੱਚ ਭਰੋਸਗੀ ਮਤਾ (Confidence Motion) ਪੇਸ਼ ਕੀਤਾ ਸੀ ਅਤੇ ਇਸ ਨੂੰ ਸਫਲਤਾਪੂਰਵਕ ਜਿੱਤ ਲਿਆ। ਭਰੋਸਗੀ ਮਤਾ ਜਿੱਤਣ ਦੇ ਤੁਰੰਤ ਬਾਅਦ ਸੰਦੀਪ ਪਾਠਕ ਵਿਰੁੱਧ ਹੋਈ ਇਸ ਪੁਲੀਸ ਕਾਰਵਾਈ ਨੂੰ ਸਿਆਸੀ ਮਾਹਿਰ ਬਦਲੇ ਦੀ ਰਾਜਨੀਤੀ ਅਤੇ ਦਲ-ਬਦਲੂਆਂ ਵਿਰੁੱਧ ਸਖ਼ਤ ਸ਼ਿਕੰਜੇ ਵਜੋਂ ਦੇਖ ਰਹੇ ਹਨ। ਫਿਲਹਾਲ, ਪੁਲੀਸ ਵੱਲੋਂ ਪਾਠਕ ਦੇ ਟਿਕਾਣਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News