Banner
Banner

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਭਾਈ ਗੁਰਦਾਸ ਹਾਲ ਵਿਖੇ ਅਹਿਮ ਇਕੱਤਰਤਾ, ਭਾਈ ਰਾਜੋਆਣਾ ਤੇ ਨਵੇਂ ਕਾਨੂੰਨ ‘ਤੇ ਹੋਵੇਗਾ ਮੰਥਣ

ਸ੍ਰੀ ਅੰਮ੍ਰਿਤਸਰ ਸਾਹਿਬ, 3 ਮਈ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਮਿਤੀ 3 ਮਈ 2026 ਨੂੰ ਭਾਈ ਗੁਰਦਾਸ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਇਕ ਅਹਿਮ ਇਕੱਤਰਤਾ ਸੱਦੀ ਗਈ ਹੈ। ਇਸ ਇਕੱਤਰਤਾ ਵਿੱਚ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ […]
Khushi
By : Updated On: 03 May 2026 11:02:AM
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਭਾਈ ਗੁਰਦਾਸ ਹਾਲ ਵਿਖੇ ਅਹਿਮ ਇਕੱਤਰਤਾ, ਭਾਈ ਰਾਜੋਆਣਾ ਤੇ ਨਵੇਂ ਕਾਨੂੰਨ ‘ਤੇ ਹੋਵੇਗਾ ਮੰਥਣ

ਸ੍ਰੀ ਅੰਮ੍ਰਿਤਸਰ ਸਾਹਿਬ, 3 ਮਈ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਮਿਤੀ 3 ਮਈ 2026 ਨੂੰ ਭਾਈ ਗੁਰਦਾਸ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਇਕ ਅਹਿਮ ਇਕੱਤਰਤਾ ਸੱਦੀ ਗਈ ਹੈ। ਇਸ ਇਕੱਤਰਤਾ ਵਿੱਚ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸੰਬੰਧਿਤ ਮਾਮਲਿਆਂ ‘ਤੇ ਵਿਸਥਾਰ ਨਾਲ ਮੰਥਣ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਵਿੱਚ ਵੱਖ-ਵੱਖ ਸਿੱਖ ਸੰਸਥਾਵਾਂ, ਜਥੇਬੰਦੀਆਂ, ਵਿਦਵਾਨਾਂ, ਕਾਨੂੰਨੀ ਮਾਹਰਾਂ ਅਤੇ ਵਿਚਾਰਵਾਨਾਂ ਨੂੰ ਸੱਦਾ ਦਿੱਤਾ ਗਿਆ ਹੈ ਤਾਂ ਜੋ ਪੰਥਕ ਮਸਲਿਆਂ ‘ਤੇ ਇਕਜੁੱਟ ਹੋ ਕੇ ਵਿਚਾਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਰਹਿਮ ਦੀ ਅਪੀਲ ਦਾ ਮੁੱਦਾ ਲੰਬੇ ਸਮੇਂ ਤੋਂ ਲਟਕਦਾ ਆ ਰਿਹਾ ਹੈ ਅਤੇ ਇਸ ਮਾਮਲੇ ‘ਤੇ ਅੱਜ ਵੱਖ-ਵੱਖ ਧਿਰਾਂ ਨਾਲ ਗੰਭੀਰ ਮੰਥਣ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਵੱਲੋਂ ਲਿਆਂਦੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਵੀ ਕਾਨੂੰਨੀ ਅਤੇ ਪੰਥਕ ਪੱਖਾਂ ਤੋਂ ਵਿਚਾਰ ਕੀਤਾ ਜਾਵੇਗਾ।

ਸਰਬਜੀਤ ਸਿੰਘ ਢੋਟੀਆਂ ਨੇ ਕਿਹਾ ਕਿ ਇਹ ਇਕੱਤਰਤਾ ਪੰਥਕ ਏਕਤਾ ਅਤੇ ਸਾਂਝੇ ਵਿਚਾਰ-ਵਟਾਂਦਰੇ ਦੇ ਮੱਦੇਨਜ਼ਰ ਬੁਲਾਈ ਗਈ ਹੈ, ਤਾਂ ਜੋ ਸਿੱਖ ਕੌਮ ਨਾਲ ਜੁੜੇ ਅਹਿਮ ਮਸਲਿਆਂ ‘ਤੇ ਇਕ ਸਾਂਝਾ ਮਤ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਹੋਣ ਵਾਲੇ ਮੰਥਣ ਦੌਰਾਨ ਜੋ ਵੀ ਸੁਝਾਅ ਅਤੇ ਵਿਚਾਰ ਸਾਹਮਣੇ ਆਉਣਗੇ, ਉਨ੍ਹਾਂ ਨੂੰ ਪੰਥਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅੱਗੇ ਲਿਜਾਇਆ ਜਾਵੇਗਾ।

Read Latest News and Breaking News at Daily Post TV, Browse for more News

Ad
Ad