Banner
Banner

ਪੰਜਾਬ ‘ਚ ਮੌਸਮ ਦਾ ‘ਔਰੇਂਜ ਅਲਰਟ’: 13 ਜ਼ਿਲ੍ਹਿਆਂ ‘ਚ ਗੜੇਮਾਰੀ ਦੀ ਚੇਤਾਵਨੀ; ਗਰਮੀ ਤੋਂ ਮਿਲੀ ਵੱਡੀ ਰਾਹਤ

Punjab Weather Update: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਦੇ ਵਸਨੀਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਹਾਲ ਹੀ ਵਿੱਚ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿੱਚ 3.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਅੱਜ (4 ਮਈ) ਸੂਬੇ ਵਿੱਚ ਮੌਸਮ ਕਾਫ਼ੀ ਗਤੀਸ਼ੀਲ ਰਹੇਗਾ, ਜਿਸ ਕਾਰਨ ‘ਔਰੇਂਜ […]
Khushi
By : Updated On: 04 May 2026 07:24:AM
ਪੰਜਾਬ ‘ਚ ਮੌਸਮ ਦਾ ‘ਔਰੇਂਜ ਅਲਰਟ’: 13 ਜ਼ਿਲ੍ਹਿਆਂ ‘ਚ ਗੜੇਮਾਰੀ ਦੀ ਚੇਤਾਵਨੀ; ਗਰਮੀ ਤੋਂ ਮਿਲੀ ਵੱਡੀ ਰਾਹਤ

Punjab Weather Update: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਦੇ ਵਸਨੀਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਹਾਲ ਹੀ ਵਿੱਚ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿੱਚ 3.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਅੱਜ (4 ਮਈ) ਸੂਬੇ ਵਿੱਚ ਮੌਸਮ ਕਾਫ਼ੀ ਗਤੀਸ਼ੀਲ ਰਹੇਗਾ, ਜਿਸ ਕਾਰਨ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ।

ਗੜੇਮਾਰੀ ਦੀ ਚੇਤਾਵਨੀ

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਗਰਜ-ਤੂਫਾਨ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਖਾਸ ਕਰਕੇ 13 ਜ਼ਿਲ੍ਹਿਆਂ- ਪਠਾਨਕੋਟ,ਗੁਰਦਾਸਪੁਰ,ਹੁਸ਼ਿਆਰਪੁਰ,ਨਵਾਂ ਸ਼ਹਿਰ, ਬਠਿੰਡਾ.ਲੁਧਿਆਣਾ. ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ- ਵਿੱਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਜਾ ਸਕਦੀ ਹੈ।

ਤਾਪਮਾਨ ਵਿੱਚ ਭਾਰੀ ਗਿਰਾਵਟ

ਬਾਰਿਸ਼ ਦੇ ਪ੍ਰਭਾਵ ਕਾਰਨ ਚੰਡੀਗੜ੍ਹ ਦਾ ਤਾਪਮਾਨ 33.2 ਡਿਗਰੀ, ਅੰਮ੍ਰਿਤਸਰ ਦਾ 32.8 ਡਿਗਰੀ ਅਤੇ ਲੁਧਿਆਣਾ ਦਾ 33.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 38.1 ਡਿਗਰੀ ਤਾਪਮਾਨ ਰਿਹਾ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਇਹ 28.5 ਤੋਂ 34.6 ਡਿਗਰੀ ਦੇ ਵਿਚਕਾਰ ਰਿਹਾ। ਰਾਜ ਭਰ ਵਿੱਚ ਤਾਪਮਾਨ ਆਮ ਨਾਲੋਂ 4.7 ਡਿਗਰੀ ਘੱਟ ਚੱਲ ਰਿਹਾ ਹੈ।

ਕਿਉਂ ਬਦਲ ਰਿਹਾ ਹੈ ਮੌਸਮ?

ਮੌਸਮ ਵਿਗਿਆਨੀਆਂ ਅਨੁਸਾਰ, ਇੱਕ ਪੱਛਮੀ ਗੜਬੜੀ (Western Disturbance) ਉੱਤਰੀ ਪਾਕਿਸਤਾਨ ਵਿੱਚ ਸਰਗਰਮ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਉੱਪਰ ਬਣੇ ਇੱਕ ਹਵਾ ਪ੍ਰਣਾਲੀ (Cyclonic Circulation) ਕਾਰਨ ਪੰਜਾਬ ਦੇ ਮੌਸਮ ਵਿੱਚ ਇਹ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ।

ਅਗਲੇ 7 ਦਿਨਾਂ ਦਾ ਹਾਲ
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ:

  • 5 ਮਈ: ਲੁਧਿਆਣਾ, ਪਟਿਆਲਾ ਅਤੇ ਸੰਗਰੂਰ ਵਿੱਚ 60 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਅਤੇ ਗੜੇਮਾਰੀ ਹੋ ਸਕਦੀ ਹੈ।
  • 6-8 ਮਈ: ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
  • ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 3 ਤੋਂ 4 ਡਿਗਰੀ ਹੋਰ ਡਿੱਗ ਸਕਦਾ ਹੈ।

Read Latest News and Breaking News at Daily Post TV, Browse for more News

Ad
Ad