Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਅੰਮ੍ਰਿਤਸਰ ‘ਚ ANTF ਦੀ ਵੱਡੀ ਕਾਰਵਾਈ, 4 ਕਿਲੋ ਤੋਂ ਵੱਧ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ

Latest News: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਵੱਡੀ ਕਾਮਯਾਬੀ ਮਿਲੀ ਹੈ। ANTF ਜਲੰਧਰ ਰੇਂਜ ਦੀ ਟੀਮ ਨੇ ਅੰਮ੍ਰਿਤਸਰ ਦੇ ਅਟਾਰੀ ਰੋਡ ਤੋਂ ਇਕ ਨੌਜਵਾਨ ਨੂੰ 4 ਕਿਲੋ 72 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਪਛਾਣ ਮਹਿਕਦੀਪ ਸਿੰਘ (23) ਵਾਸੀ ਪਿੰਡ ਰੋੜਾਂਵਾਲੀ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ‘ਚ ANTF ਦੀ ਵੱਡੀ ਕਾਰਵਾਈ, 4 ਕਿਲੋ ਤੋਂ ਵੱਧ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ

Latest News: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਵੱਡੀ ਕਾਮਯਾਬੀ ਮਿਲੀ ਹੈ। ANTF ਜਲੰਧਰ ਰੇਂਜ ਦੀ ਟੀਮ ਨੇ ਅੰਮ੍ਰਿਤਸਰ ਦੇ ਅਟਾਰੀ ਰੋਡ ਤੋਂ ਇਕ ਨੌਜਵਾਨ ਨੂੰ 4 ਕਿਲੋ 72 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਪਛਾਣ ਮਹਿਕਦੀਪ ਸਿੰਘ (23) ਵਾਸੀ ਪਿੰਡ ਰੋੜਾਂਵਾਲੀ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਕਿ ਪਲੱਸ ਟੂ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਪੁਲਿਸ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 10 ਤੋਂ 15 ਕਰੋੜ ਰੁਪਏ ਅੰਕਲਣ ਕੀਤੀ ਗਈ ਹੈ।

ਇਹ ਕਾਰਵਾਈ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਪਣਾਈ ਗਈ ਸਖ਼ਤ ਨੀਤੀ ਅਤੇ ਲਗਾਤਾਰ ਨਿਗਰਾਨੀ ਦਾ ਨਤੀਜਾ ਮੰਨੀ ਜਾ ਰਹੀ ਹੈ। ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ “ਜ਼ੀਰੋ ਟੋਲਰੈਂਸ” ਨੀਤੀ ਅਪਣਾਈ ਗਈ ਹੈ, ਜਿਸ ਦੇ ਤਹਿਤ ਰਾਜ ਭਰ ਵਿੱਚ ਵੱਡੇ ਪੱਧਰ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸਦੀ ਸਪਲਾਈ ਕਿਹੜੀਆਂ ਜਗ੍ਹਾਂ ‘ਤੇ ਕੀਤੀ ਜਾਣੀ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨਾਲ ਹੀ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ।

Read Latest News and Breaking News at Daily Post TV, Browse for more News

Ad
Ad

Punjab District News