Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥ 

ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ)। ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ॥੧॥ ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ, ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ॥੧॥ ਰਹਾਉ॥ ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ॥੨॥ ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ। ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ।੩। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ।੪।੫।੧੦।

Read Latest News and Breaking News at Daily Post TV, Browse for more News

Ad
Ad

Punjab District News