Banner
Banner

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ਆਮ ਨਾਲੋਂ 6 ਡਿਗਰੀ ਘੱਟ

Punjab Weather News: ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ), ਬਿਜਲੀ ਚਮਕਣ ਤੇ ਬਦਲ […]
Amritpal Singh
By : Updated On: 06 May 2026 09:12:AM
ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ਆਮ ਨਾਲੋਂ 6 ਡਿਗਰੀ ਘੱਟ

Punjab Weather News: ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ), ਬਿਜਲੀ ਚਮਕਣ ਤੇ ਬਦਲ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਅੱਜ ਤੋਂ ਬਾਅਦ, ਆਉਣ ਵਾਲੇ ਤਿੰਨ ਦਿਨ ਯਾਨੀ ਕਿ 7, 8 ਤੇ 9 ਮਈ ਨੂੰ ਸੂਬੇ ਭਰ ‘ਚ ਮੌਸਮ ਖੁਸ਼ਕ ਰਹੇਗਾ। ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾ ਭਵਿੱਖਬਾਣੀ ਨਹੀਂ ਕੀਤੀ ਗਈ ਹੈ।

ਬੀਤੇ ਦਿਨ ਕਿੰਨਾ ਰਿਹਾ ਤਾਪਮਾਨ?
ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 34.1 ਡਿਗਰੀ ਰਿਹਾ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 31.5 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 33.4 ਡਿਗਰੀ, ਲੁਧਿਆਣਾ ਦਾ 32.6 ਡਿਗਰੀ, ਪਟਿਆਲਾ ਦਾ 31.0 ਡਿਗਰੀ, ਫਰੀਦਕੋਟ ਦਾ ਵੀ 31.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 31.4 ਡਿਗਰੀ, ਫਿਰੋਜ਼ਪੁਰ ਦਾ 31.7 ਡਿਗਰੀ, ਹੁਸ਼ਿਆਰਪੁਰ ਦਾ 32.2 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 33.2 ਡਿਗਰੀ, ਮੁਹਾਲੀ ਦਾ 30.4 ਡਿਗਰੀ, ਪਠਾਨਕੋਟ ਦਾ 32.4 ਡਿਗਰੀ, ਰੋਪੜ ਦਾ 31.6 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 33.0 ਡਿਗਰੀ ਦਰਜ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad