Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਜਲੰਧਰ ਧਮਾਕੇ ਦੀ KLA ਨੇ ਲਈ ਜ਼ਿੰਮੇਵਾਰੀ, ਕਥਿਤ ਪੋਸਟਰ ਵਾਇਰਲ

ਪੰਜਾਬ ‘ਚ ਇੱਕੋ ਰਾਤ ਦੋ ਵੱਖ-ਵੱਖ ਜ਼ਿਲ੍ਹਿਆਂ ‘ਚ ਧਮਾਕੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਪਹਿਲਾ ਧਮਾਕਾ ਬਾਰਡਰ ਸਕਿਓਰਟੀ ਫੋਰਸ (ਬੀਐਸਐਫ) ਹੈੱਡਕੁਆਰਟਰ ਪੰਜਾਬ ਫਰੰਟੀਅਰ, ਜਲੰਧਰ ਦੇ ਬਾਹਰ ਇੱਕ ਸਕੂਟੀ ‘ਚ ਹੋਇਆ। ਇਸ ਤੋਂ ਕੁੱਝ ਹੀ ਘੰਟਿਆਂ ਤੋਂ ਬਾਅਦ ਅੰਮ੍ਰਿਤਸਰ ਦੇ ਖਾਸਾ ‘ਚ ਆਰਮੀ ਕੈਂਪ ਨੇ ਨੇੜੇ ਧਮਾਕੇ ਦੀ ਜਾਣਕਾਰੀ ਮਿਲੀ। ਖਾਲਿਸਤਾਨੀ ਲਿਬਰੇਸ਼ਨ (ਕੇਐੱਲਏ) ਆਰਮੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਲੰਧਰ ਧਮਾਕੇ ਦੀ KLA ਨੇ ਲਈ ਜ਼ਿੰਮੇਵਾਰੀ, ਕਥਿਤ ਪੋਸਟਰ ਵਾਇਰਲ

ਪੰਜਾਬ ‘ਚ ਇੱਕੋ ਰਾਤ ਦੋ ਵੱਖ-ਵੱਖ ਜ਼ਿਲ੍ਹਿਆਂ ‘ਚ ਧਮਾਕੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਪਹਿਲਾ ਧਮਾਕਾ ਬਾਰਡਰ ਸਕਿਓਰਟੀ ਫੋਰਸ (ਬੀਐਸਐਫ) ਹੈੱਡਕੁਆਰਟਰ ਪੰਜਾਬ ਫਰੰਟੀਅਰ, ਜਲੰਧਰ ਦੇ ਬਾਹਰ ਇੱਕ ਸਕੂਟੀ ‘ਚ ਹੋਇਆ। ਇਸ ਤੋਂ ਕੁੱਝ ਹੀ ਘੰਟਿਆਂ ਤੋਂ ਬਾਅਦ ਅੰਮ੍ਰਿਤਸਰ ਦੇ ਖਾਸਾ ‘ਚ ਆਰਮੀ ਕੈਂਪ ਨੇ ਨੇੜੇ ਧਮਾਕੇ ਦੀ ਜਾਣਕਾਰੀ ਮਿਲੀ।

ਖਾਲਿਸਤਾਨੀ ਲਿਬਰੇਸ਼ਨ (ਕੇਐੱਲਏ) ਆਰਮੀ ਨੇ ਲਈ ਜ਼ਿੰਮੇਵਾਰੀ
ਜਲੰਧਰ ‘ਚ ਹੋਏ ਧਮਾਕੇ ਦੀ ਜ਼ਿੰਮੇਵਾਰੀ ਖਾਲਿਸਤਾਨੀ ਲਿਬਰੇਸ਼ਨ (ਕੇਐੱਲਏ) ਆਰਮੀ ਨੇ ਲਈ ਹੈ। ਇੱਕ ਕਥਿਤ ਪੋਸਟਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਕੇਐੱਲਏ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਸ ਪੋਸਟਰ ‘ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਧਮਾਕੇ ‘ਚ 2 ਬੀਐਸਐਫ ਸਿਪਾਹੀਆਂ ਦੀ ਮੌਤ ਤੇ 3 ਜ਼ਖ਼ਮੀ ਹੋ ਗਏ ਹਨ, ਜੋ ਕਿ ਸਹੀ ਨਹੀਂ ਹੈ। ਪੁਲਿਸ ਵੱਲੋਂ ਇਸ ਪੋਸਟਰ ਸਬੰਧੀ ਕੋਈ ਬਿਆਨ ਨਹੀਂ ਆਇਆ ਹੈ ਤੇ ਨਾ ਹੀ ਇਸ ਸਬੰਧੀ ਕੋਈ ਪੁਸ਼ਟੀ ਹੋਈ ਹੈ।

ਕਥਿਤ ਪੋਸਟਰ ‘ਚ ਦਾਅਵਾ ਕੀਤਾ ਗਿਆ ਹੈ ਕਿ ਇਹ ਆਈਈਡੀ ਬਲਾਸਟ ਰਣਜੀਤ ਸਿੰਘ ਦੀ ਮੌਤ ਦਾ ਬਦਲਾ ਲੈਣ ਲਈ ਕੀਤਾ ਗਿਆ ਹੈ। ਦੱਸ ਦੇਈਏ ਕਿ ਰਣਜੀਤ ਸਿੰਘ ਗੁਰਦਾਸਪੁਰ ‘ਚ ਪੰਜਾਬ ਪੁਲਿਸ ਦੇ ਐਨਕਾਊਂਟਰ ‘ਚ ਮਾਰਿਆ ਗਿਆ ਸੀ। ਗੁਰਦਾਸਪੁਰ ਦੇ ਆਦੀਆਂ ਪਿੰਡ ‘ਚ ਇੱਕ ਪੰਜਾਬ ਪੁਲਿਸ ਦੇ ਏਐਸਆਈ ਤੇ ਇੱਕ ਹੋਮ ਗਾਰਡ ਦੇ ਕਤਲ ਦੀ ਵਾਰਦਾਤ ‘ਚ ਸ਼ਾਮਲ ਸੀ।

ਘੰਟਿਆਂ ਅੰਦਰ 2 ਧਮਾਕੇ
ਜਾਣਕਾਰੀ ਮੁਤਾਬਕ, ਜਲੰਧਰ ਚ ਧਮਾਕਾ ਸ਼ਾਮ 7:00 ਵਜੇ ਤੋਂ 7:30 ਵਜੇ ਦੇ ਵਿਚਕਾਰ ਹੋਇਆ, ਜਦੋਂ ਕਿ ਅੰਮ੍ਰਿਤਸਰ ਚ ਧਮਾਕਾ ਦੇਰ ਰਾਤ ਹੋਇਆ। ਅੰਮ੍ਰਿਤਸਰ ਚ ਖਾਸਾ ਆਰਮੀ ਛਾਉਣੀ ਖੇਤਰ ਦੀ ਬਾਊਂਡਰੀ ਵਾਲ (ਸੀਮਾ ਦੀਵਾਰ) ਤੇ ਹੋਏ ਧਮਾਕੇ ਦੇ ਸੰਬੰਧ ਚ, ਪੰਜਾਬ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਅਣਪਛਾਤੇ ਵਿਅਕਤੀ ਨੇ ਬਾਹਰੋਂ ਛਾਉਣੀ ਵੱਲ ਇੱਕ ਵਿਸਫੋਟਕ ਸੁੱਟਿਆ, ਜਿਸ ਨਾਲ ਇਹ ਧਮਾਕਾ ਹੋਇਆ। ਹਾਲਾਂਕਿ, ਧਮਾਕੇ ਨਾਲ ਕੋਈ ਨੁਕਸਾਨ ਜਾਂ ਜਾਨੀ ਨੁਕਸਾਨ ਨਹੀਂ ਹੋਇਆ।

ਫੋਰੈਂਸਿਕ ਟੀਮਾਂ ਨੇ ਖਾਸਾ ਆਰਮੀ ਛਾਉਣੀ ਦੀ ਸੀਮਾ ਦੀਵਾਰ ਚ ਲੋਹੇ ਦੇ ਟੀਨ ਵਰਗੀ ਇੱਕ ਵਸਤੂ ਲੱਭੀ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਾਹਰੋਂ ਕਿਸੇ ਨੇ ਧਮਾਕਾ ਕਰਨ ਦੇ ਇਰਾਦੇ ਨਾਲ ਅੰਦਰ ਇੱਕ ਵਿਸਫੋਟਕ ਸੁੱਟਿਆ। ਜਾਣਕਾਰੀ ਮੁਤਾਬਕ, ਮੋਟਰਸਾਈਕਲ ਤੇ ਆਏ ਨਕਾਬਪੋਸ਼ ਵਿਅਕਤੀਆਂ ਨੇ ਮੌਕੇ ਤੋਂ ਭੱਜਣ ਤੋਂ ਪਹਿਲਾਂ ਵਿਸਫੋਟਕ ਅੰਦਰ ਸੁੱਟਿਆ ਸੀ।

ਧਮਾਕਾ ਜ਼ੋਰਦਾਰ ਸੀ, ਜਿਸ ਕਾਰਨ ਫੌਜ ਦੇ ਖੇਤਰ ਨੂੰ ਕਵਰ ਕਰਨ ਲਗਾਈ ਕਈ ਟੀਨ ਸ਼ੈੱਡ ਢਹਿ ਗਏ। ਗੇਟ ਨੰਬਰ 6 ਤੇ 7 ਦੇ ਵਿਚਕਾਰ ਸਥਿਤ ਕੰਧ ਨੂੰ ਵੀ ਮਾਮੂਲੀ ਨੁਕਸਾਨ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ, ਫੌਜੀ ਤੇ ਪੁਲਿਸ ਅਧਿਕਾਰੀ ਤੁਰੰਤ ਮੌਕੇ ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਸ਼ੱਕ ਹੈ ਕਿ ਹਮਲਾ ਗ੍ਰਨੇਡ ਦੀ ਵਰਤੋਂ ਕਰਕੇ ਕੀਤਾ ਗਿਆ ਸੀ। ਆਲੇ ਦੁਆਲੇ ਦੇ ਖੇਤਰਾਂ ਚ ਸਰਚ ਆਪ੍ਰੇਸ਼ਨ ਵੀ ਸ਼ੁਰੂ ਕਰ ਦਿੱਤਾ ਗਿਆ ਹੈ।

ਅੰਮ੍ਰਿਤਸਰ ਚ ਧਮਾਕੇ ਵਾਲੀ ਥਾਂ ਬੀਐਸਐਫ ਖਾਸਾ ਕੈਂਪ ਦੇ ਨੇੜੇ ਸਥਿਤ ਹੈ, ਜੋ ਕਿ ਆਰਮੀ ਕੈਂਪ ਖੇਤਰ ਤੋਂ ਥੋੜ੍ਹੀ ਦੂਰੀ ਤੇ ਸਥਿਤ ਹੈ। ਸੂਤਰਾਂ ਅਨੁਸਾਰ, ਜਾਂਚ ਤੋਂ ਪਤਾ ਚੱਲਦਾ ਹੈ ਕਿ ਜਲੰਧਰ ਤੇ ਅੰਮ੍ਰਿਤਸਰ ਦੋਵਾਂ ਥਾਵਾਂ ਤੇ ਹੋਏ ਧਮਾਕਿਆਂ ਚ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਵਰਤੋਂ ਦੀ ਗੱਲ ਸਾਹਮਣੇ ਆ ਰਹੀ ਹੈ।

ਜਲੰਧਰ ਦੇ ਬੀਐਸਐਫ ਚੌਕ ਨੇੜੇ ਇੱਕ ਐਕਟਿਵਾ ਸਕੂਟੀ ਚ ਸ਼ੱਕੀ ਧਮਾਕੇ ਹੋਇਆ, ਜਿਸ ਨਾਲ ਸਕੂਟੀ ਨੂੰ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ, ਪ੍ਰਸ਼ਾਸਨ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ ਤੇ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਧਮਾਕੇ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਇਸ ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਸ਼ੁਰੂਆਤੀ ਜਾਂਚ ਚ ਧਮਾਕੇ ਨੂੰ ਸ਼ੱਕੀ ਦੱਸਿਆ ਜਾ ਰਿਹਾ ਹੈ ਹੈ। ਬੀਐਸਐਫ ਪੰਜਾਬ ਫਰੰਟੀਅਰ ਦਾ ਹੈੱਡਕੁਆਰਟਰ ਉਸ ਜਗ੍ਹਾ ਤੋਂ ਥੋੜ੍ਹੀ ਦੂਰੀ ਤੇ ਹੈ, ਜਿੱਥੇ ਇਹ ਧਮਾਕਾ ਹੋਇਆ। ਪੁਲਿਸ ਨੇ ਸਕੂਟੀ ਚਾਲਕ ਨੂੰ ਹਿਰਾਸਤ ਨਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News