Banner
Banner

ਕਪੂਰਥਲਾ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ,ਮਾਂ ਨੇ ਦੋ ਮਾਸੂਮ ਬੱਚਿਆਂ ਸਮੇਤ ਦਰਿਆ ਵਿੱਚ ਮਾਰੀ ਛਾਲ

kapurthala woman jumped into river; ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਇੱਕ ਮਾਂ ਨੇ ਆਪਣੇ ਦੋ ਪੁੱਤਰਾਂ ਸਮੇਤ ਕਾਲੀ ਵੇਈਂ ਵਿੱਚ ਛਾਲ ਮਾਰ ਦਿੱਤੀ। ਮਾਂ ਤਾਂ ਬਚ ਗਈ, ਪਰ ਦੋਵੇਂ ਬੱਚੇ ਡੁੱਬ ਗਏ। ਸੂਚਨਾ ਮਿਲਣ ‘ਤੇ ਸੁਲਤਾਨਪੁਰ ਲੋਧੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ […]
Jaspreet Singh
By : Updated On: 06 May 2026 19:36:PM
ਕਪੂਰਥਲਾ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ,ਮਾਂ ਨੇ ਦੋ ਮਾਸੂਮ ਬੱਚਿਆਂ ਸਮੇਤ ਦਰਿਆ ਵਿੱਚ ਮਾਰੀ ਛਾਲ

kapurthala woman jumped into river; ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਇੱਕ ਮਾਂ ਨੇ ਆਪਣੇ ਦੋ ਪੁੱਤਰਾਂ ਸਮੇਤ ਕਾਲੀ ਵੇਈਂ ਵਿੱਚ ਛਾਲ ਮਾਰ ਦਿੱਤੀ। ਮਾਂ ਤਾਂ ਬਚ ਗਈ, ਪਰ ਦੋਵੇਂ ਬੱਚੇ ਡੁੱਬ ਗਏ। ਸੂਚਨਾ ਮਿਲਣ ‘ਤੇ ਸੁਲਤਾਨਪੁਰ ਲੋਧੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਪਿੰਡ ਅਦਾਲਤ ਚੱਕ ਦੇ ਵਸਨੀਕ ਭਰਪੂਰ ਸਿੰਘ ਦੀ ਪਤਨੀ ਸਿਮਰਨ ਕੌਰ ਦਾ ਆਪਣੇ ਪਤੀ ਨਾਲ ਝਗੜਾ ਹੋ ਗਿਆ ਸੀ ਅਤੇ ਮਾਨਸਿਕ ਤਣਾਅ ਕਾਰਨ ਉਸ ਨੇ ਇਹ ਕਦਮ ਚੁੱਕਿਆ। ਅੱਜ ਸਵੇਰੇ ਉਹ ਆਪਣੇ ਛੇ ਸਾਲ ਦੇ ਪੁੱਤਰ ਵੀਰ ਪ੍ਰਤਾਪ ਸਿੰਘ ਅਤੇ ਤਿੰਨ ਸਾਲ ਦੇ ਗੁਰ ਪ੍ਰਤਾਪ ਸਿੰਘ ਨਾਲ ਕਾਲੀ ਵੇਈਂ ਪਹੁੰਚੀ। ਜਿਸ ਤੋਂ ਬਾਅਦ ਉਸ ਨੇ ਕਾਲੀ ਵੇਈਂ ਵਿੱਚ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਉਹ ਇੱਕ ਬੱਚੇ ਨੂੰ ਸਕੂਲ ਤੋਂ ਲੈ ਕੇ ਆਈ ਸੀ।

ਸਥਾਨਕ ਲੋਕਾਂ ਨੇ ਮਹਿਲਾ ਨੂੰ ਪਾਣੀ ਚੋਂ ਕੱਢਿਆ ਬਾਹਰ

ਇਸ ਘਟਨਾ ਤੋਂ ਬਾਅਦ ਉਥੇ ਮੌਜੂਦ ਲੋਕਾਂ ਨੇ ਤੁਰੰਤ ਹਿੰਮਤ ਦਿਖਾਈ ਅਤੇ ਮਹਿਲਾ ਨੂੰ ਪਾਣੀ ਵਿੱਚੋਂ ਬਾਹਰ ਕੱਢ ਲਿਆ। ਲੋਕਾਂ ਨੇ ਬੱਚਿਆਂ ਨੂੰ ਵੀ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਾ ਜਾ ਸਕਿਆ। ਨਹਿਰ ਵਿੱਚ ਡੁੱਬਣ ਕਾਰਨ ਦੋਵਾਂ ਬੱਚਿਆ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਖਾਮੋਸ਼ੀ ਦੇ ਹਾਲਾਤ ਹਨ।

ਔਰਤ ਤੋਂ ਪੁੱਛਗਿੱਛ ਕਰ ਰਹੀ ਪੁਲਿਸ

ਸੁਲਤਾਨਪੁਰ ਲੋਧੀ ਥਾਣੇ ਦੇ ਜਾਂਚ ਅਧਿਕਾਰੀ ਏਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਪੁਲਿਸ ਹੁਣ ਔਰਤ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਦੇ ਨਹਿਰ ਵਿੱਚ ਛਾਲ ਮਾਰਨ ਦੇ ਕਾਰਨ ਦੀ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad