Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਦੁੱਖ ਪ੍ਰਗਟ

SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ (Harinder Singh Tarn Tarni Passed Away) ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿੰਦਰ ਸਿੰਘ ਜਿਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਦੁੱਖ ਪ੍ਰਗਟ

SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ (Harinder Singh Tarn Tarni Passed Away) ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿੰਦਰ ਸਿੰਘ ਜਿਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ, ਉਥੇ ਹੀ ਉਨ੍ਹਾਂ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਗੈਰ-ਹਾਜ਼ਰੀ ਵਿਚ ਕਾਰਜਕਾਰੀ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਧਰਮ ਦੇ ਪ੍ਰਚਾਰ ਲਈ ਅਹਿਮ ਭੂਮਿਕਾ ਨਿਭਾਈ। ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਪੰਥ ਲਈ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਹਰਿੰਦਰ ਸਿੰਘ ਤਰਨ ਤਾਰਨੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਹੋਰ ਅਧਿਕਾਰੀਆਂ ਨੇ ਵੀ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਜ਼ਾਹਿਰ ਕਰਦਿਆਂ ਕਰਤਾ ਪੁਰਖ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News