Journalism Of Hope
BREAKING NEWS
ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਅੰਮ੍ਰਿਤਪਾਲ ਸਿੰਘ ਦੀ ਕੋਰਟ ‘ਚ ਹੋਈ ਸੁਣਵਾਈ, 11 ਮਈ ਨੂੰ ਪੰਜਾਬ ਸਰਕਾਰ ਪੇਸ਼ ਕਰੇਗੀ ਜਵਾਬ

Amritpal Singh court hearing; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ ਦੀ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਪੱਖੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਰੀਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਪਾਲ ਸਿੰਘ ਦੀ ਕੋਰਟ ‘ਚ ਹੋਈ ਸੁਣਵਾਈ, 11 ਮਈ ਨੂੰ ਪੰਜਾਬ ਸਰਕਾਰ ਪੇਸ਼ ਕਰੇਗੀ ਜਵਾਬ

Amritpal Singh court hearing; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ ਦੀ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਪੱਖੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਰੀਕ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਤੇ ਲਗਾਏ ਗਏ ਚਾਰਜਾਂ ਨੂੰ ਬੇਬੁਨਿਆਦ ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।

ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਚਲਾਨ ਅਤੇ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਅਦਾਲਤ ਵਿੱਚ ਵਿਸਥਾਰ ਨਾਲ ਆਪਣੀ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਧਾਰਾਵਾਂ ਤਹਿਤ ਚਾਰਜ ਲਗਾਏ ਗਏ ਹਨ, ਉਹ ਤੱਥਾਂ ਅਤੇ ਸਬੂਤਾਂ ਦੇ ਆਧਾਰ ਤੇ ਠੀਕ ਨਹੀਂ ਬਣਦੇ ਅਤੇ ਇਸ ਲਈ ਅਦਾਲਤ ਅੰਮ੍ਰਿਤਪਾਲ ਸਿੰਘ ਨੂੰ ਇਨ੍ਹਾਂ ਚਾਰਜਾਂ ਤੋਂ ਬਰੀ ਕਰੇ।

11 ਮਈ ਨੂੰ ਸਰਕਾਰ ਫਾਈਲ ਕਰੇਗੀ ਜਵਾਬ

ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਦਾਲਤ ਵੱਲੋਂ ਹੁਣ ਇਸ ਅਰਜ਼ੀ ਤੇ ਸਟੇਟ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਸਟੇਟ ਪੱਖ ਵੱਲੋਂ 11 ਮਈ ਨੂੰ ਆਪਣਾ ਰਿਪਲਾਈ ਫਾਈਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਦਾਲਤ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਲਗਾਤਾਰ ਵੀਡੀਓ ਕਾਨਫਰੰਸਿੰਗ ਰਾਹੀਂ ਲਗਾਈ ਜਾ ਰਹੀ ਹੈ। ਵਕੀਲ ਮੁਤਾਬਕ ਉਹ ਇਸ ਸਮੇਂ ਵੀ ਉਸੇ ਸੈੱਲ ਵਿੱਚ ਹਨ, ਜਿੱਥੇ ਪਹਿਲਾਂ ਰੱਖੇ ਗਏ ਸਨ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਇਆ ਹੈ।

ਵਕੀਲ ਨੇ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਹਰ ਤਰੀਕ ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਦਰਜ ਹੁੰਦੀ ਹੈ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਸਾਰੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਅੱਕਲ ਖ਼ਿਲਾਫ਼ ਜਾਂਚ ਦੌਰਾਨ ਕੋਈ ਨਵੀਂ ਗੰਭੀਰ ਗੱਲ ਸਾਹਮਣੇ ਨਹੀਂ ਆਈ ਅਤੇ ਕਾਨੂੰਨੀ ਤੌਰ ਤੇ ਉਹ ਆਪਣਾ ਪੱਖ ਮਜ਼ਬੂਤੀ ਨਾਲ ਅਦਾਲਤ ਅੱਗੇ ਰੱਖ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News