Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ – ਐਡਵੋਕੇਟ ਧਾਮੀ

Delhi Sikh protest march; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਅਰਦਾਸ ਕਰਕੇ ਸੰਸਦ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਵੱਡੀ ਬੇਇਨਸਾਫ਼ੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ – ਐਡਵੋਕੇਟ ਧਾਮੀ
Harjinder Singh Dhami

Delhi Sikh protest march; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਅਰਦਾਸ ਕਰਕੇ ਸੰਸਦ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਵੱਡੀ ਬੇਇਨਸਾਫ਼ੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਵੱਲੋਂ ਸਿੱਖ ਆਗੂਆਂ ਦੀ ਕੀਤੀ ਗ੍ਰਿਫਤਾਰੀ ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਵੱਲੋਂ ਲਗਾਤਾਰ ਅਵਾਜ਼ ਉਠਾਈ ਜਾ ਰਹੀ ਹੈ ਪਰੰਤੂ ਸਰਕਾਰਾਂ ਨੇ ਹਮੇਸ਼ਾ ਹੀ ਸਿੱਖ ਭਾਵਨਾਵਾਂ ਨੂੰ ਅਣਗੌਲਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਅਨੁਸਾਰ ਹਰ ਨਾਗਰਿਕ ਨੂੰ ਆਪਣੀਆਂ ਹੱਕੀ ਮੰਗਾਂ ਲਈ ਸਾ਼ਤਮਈ ਰੋਸ ਕਰਨ ਦਾ ਹੱਕ ਹੈ ਪਰੰਤੂ ਦੇਸ਼ ਦੀ ਰਾਜਧਾਨੀ ਵਿੱਚ ਸਿੱਖਾਂ ਤੋਂ ਇਹ ਹੱਕ ਵੀ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਜ਼ਬਰਦਸਤੀ ਗ੍ਰਿਫਤਾਰ ਕਰਕੇ ਵੱਖ ਵੱਖ ਠਾਣਿਆਂ ਵਿਚ ਬੰਦ ਕਰ ਦੇਣਾ ਇਨਸਾਫ਼ ਦੀ ਅਵਾਜ਼ ਨੂੰ ਦਬਾਉਣ ਦੀ ਕਾਰਵਾਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦੀ ਕਰੜੀ ਨਿੰਦਾ ਕਰਦੀ ਹੈ।

ਉਨ੍ਹਾਂ ਕਿਹਾ ਕਿ ਕੌਮ ਤੇ ਹੋਏ ਜੁ਼ੁਲਮਾਂ ਵਿਰੁੱਧ ਸੰਘਰਸ਼ ਕਰਨ ਵਾਲੇ ਬੰਦੀ ਸਿੰਘ ਅਦਾਲਤ ਤੋਂ ਮਿਲੀਆਂ ਸਜ਼ਾਵਾਂ ਤੋਂ ਕਿਤੇ ਵਧੇਰੇ ਸਮਾਂ ਜੇਲ੍ਹਾਂ ਅੰਦਰ ਬਿਤਾ ਚੁੱਕੇ ਹਨ। ਇਸੇ ਦੇਸ਼ ਅੰਦਰ ਜਦੋਂ ਹੋਰ ਧਰਮ ਦੇ ਲੋਕਾਂ ਨੂੰ ਸਰਕਾਰਾਂ ਸਜ਼ਾ ਵਿੱਚ ਕਟੌਤੀ ਕਰਕੇ ਰਿਹਾ ਕਰ ਸਕਦੀਆਂ ਹਨ ਤਾਂ ਸਿੱਖਾਂ ਨਾਲ ਬੇਇਨਸਾਫ਼ੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੰਘਾਂ ਦੀ ਤੁਰੰਤ ਰਿਹਾਈ ਦਾ ਐਲਾਨ ਕਰੇ।

ਉਨ੍ਹਾਂ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਵੀ ਤੁਰੰਤ ਰਿਹਾਅ ਕਰਨ ਲਈ ਆਖਿਆ।

Read Latest News and Breaking News at Daily Post TV, Browse for more News

Ad
Ad

Punjab District News