Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

Mansa ’ਚ ਨਸ਼ੇ ਦੀ ਓਵਰਡੋਜ਼ ਕਾਰਨ ਬਾਕਸਿੰਗ ਖਿਡਾਰੀ ਦੀ ਮੌਤ

ਮਾਨਸਾ ਵਿਖੇ ਬਾਕਸਿੰਗ ਦੇ ਨੈਸ਼ਨਲ ਖੇਡ ਚੁੱਕੇ ਖਿਡਾਰੀ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦੀ ਪਰਿਵਾਰ ਵੱਲੋਂ ਪੁਸ਼ਟੀ ਕੀਤੀ ਗਈ ਹੈ ਬਾਕਸਿੰਗ ਦੇ ਵਿੱਚ ਮੈਡਲ ਜਿੱਤਣ ਵਾਲਾ ( 20 ) ਸਾਲਾਂ ਖਿਡਾਰੀ ਆਖਿਰਕਾਰ ਨਸ਼ੇ ਦੇ ਅੱਗੇ ਜਿੰਦਗੀ ਹਾਰ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਦੀਪ ਸਿੰਘ ਵਾਰਡ ਨੰਬਰ 3 ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Mansa ’ਚ ਨਸ਼ੇ ਦੀ ਓਵਰਡੋਜ਼ ਕਾਰਨ ਬਾਕਸਿੰਗ ਖਿਡਾਰੀ ਦੀ ਮੌਤ

ਮਾਨਸਾ ਵਿਖੇ ਬਾਕਸਿੰਗ ਦੇ ਨੈਸ਼ਨਲ ਖੇਡ ਚੁੱਕੇ ਖਿਡਾਰੀ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦੀ ਪਰਿਵਾਰ ਵੱਲੋਂ ਪੁਸ਼ਟੀ ਕੀਤੀ ਗਈ ਹੈ ਬਾਕਸਿੰਗ ਦੇ ਵਿੱਚ ਮੈਡਲ ਜਿੱਤਣ ਵਾਲਾ ( 20 ) ਸਾਲਾਂ ਖਿਡਾਰੀ ਆਖਿਰਕਾਰ ਨਸ਼ੇ ਦੇ ਅੱਗੇ ਜਿੰਦਗੀ ਹਾਰ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਦੀਪ ਸਿੰਘ ਵਾਰਡ ਨੰਬਰ 3 ਵਜੋਂ ਹੋਈ ਹੈ।

ਮ੍ਰਿਤਕ ਨੌਜਵਾਨ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਬਾਕਸਿੰਗ ਦਾ ਖਿਡਾਰੀ ਸੀ ਜਿਸਨੇ ਬਹੁਤ ਸਾਰੇ ਮੈਡਲ ਵੀ ਜਿੱਤੇ ਪਰ ਮੇਰੇ ਪੁੱਤਰ ਦੀ ਨਸ਼ੇ ਨੇ ਮੇਰਾ ਪੁੱਤਰ ਖਾ ਲਿਆ ਮੇਰਾ ਇਕਲੌਤਾ ਪੁੱਤਰ ਸੀ, ਉਨ੍ਹਾਂ ਕਿਹਾ ਕਿ ਮੇਰਾ ਤਾਂ ਨਸ਼ੇ ਕਾਰਨ ਮੌਤ ਦੇ ਮੂੰਹ ਵਿੱਚ ਚਲਾ ਗਿਆ ਕਿਸੇ ਦਾ ਹੋਰ ਪੁੱਤ ਨਾ ਮਰੇ ਤੇ ਨਸ਼ਾ ਵੇਚਣ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਦੂਜੇ ਪਾਸੇ ਨਸ਼ੇ ਦੇ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੇ ਕਿਹਾ ਕਿ ਨਸ਼ੇ ਸਰੇਆਮ ਵਿਕ ਰਿਹਾ ਹੈ। ਬੀਤੇ ਕੱਲ ਜਦੋਂ ਮਾਨਸਾ ਵਿੱਚ ਮੁੱਖ ਮੰਤਰੀ ਸੰਬੋਧਨ ਕਰ ਰਹੇ ਸੀ ਤਾਂ ਦੂਜੇ ਪਾਸੇ ਮਾਪਿਆਂ ਦਾ ਇਕਲੌਤਾ ਪੁੱਤ ਨਸ਼ੇ ਦੀ ਭੇਂਟ ਚੜ ਚੁੱਕਾ ਸੀ।

ਉਨ੍ਹਾਂ ਕਿਹਾ ਨਸ਼ਿਆ ਦੇ ਖਿਲਾਫ਼ ਯੁੱਧ ਚਲਾਉਣ ਦੇ ਦਾਅਵੇ ਕਰਨ ਵਾਲੇ ਪਤਾ ਨਹੀਂ ਕਿੱਥੇ ਯੁੱਧ ਚਲਾ ਰਹੇ ਹਨ ਪਤਾ ਨਹੀਂ ਕਿਉਂ ਨਸ਼ਾ ਤਸਕਰਾਂ ਤੇ ਕਾਰਵਾਈ ਕਿਉਂ ਨਹੀਂ ਹੋ ਰਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਨਸ਼ਾ ਤਸਕਰਾਂ ਤੇ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਨੌਜਵਾਨ ਇਸੇ ਤਰ੍ਹਾਂ ਮੌਤ ਦੇ ਮੂੰਹ ਵਿੱਚ ਜਾਂਦੇ ਰਹਿਣਗੇ ਉਨ੍ਹਾਂ ਕਿਹਾ ਕਿ ਤਰੁੰਤ ਨਸ਼ਾ ਤਸਕਰਾਂ ਤੇ ਕਾਰਵਾਈ ਕੀਤੀ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News