Banner
Banner

Elvish Yadav ਤੋਂ 10 ਕਰੋੜ ਦੀ ਫਿਰੌਤੀ ਦੀ ਮੰਗ, ਲਾਰੈਂਸ ਗੈਂਗ ਦੇ ਨਾਂ ‘ਤੇ ਜਾਨੋਂ ਮਾਰਨ ਦੀ ਧਮਕੀ

Elvish Yadav News: ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਅਤੇ ‘ਬਿੱਗ ਬੌਸ OTT 2’ ਦੇ ਜੇਤੂ ਐਲਵਿਸ਼ ਯਾਦਵ ਨੂੰ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਵੱਲੋਂ 10 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਗੁਰੂਗ੍ਰਾਮ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ […]
Amritpal Singh
By : Updated On: 10 May 2026 08:52:AM
Elvish Yadav ਤੋਂ 10 ਕਰੋੜ ਦੀ ਫਿਰੌਤੀ ਦੀ ਮੰਗ, ਲਾਰੈਂਸ ਗੈਂਗ ਦੇ ਨਾਂ ‘ਤੇ ਜਾਨੋਂ ਮਾਰਨ ਦੀ ਧਮਕੀ

Elvish Yadav News: ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਅਤੇ ‘ਬਿੱਗ ਬੌਸ OTT 2’ ਦੇ ਜੇਤੂ ਐਲਵਿਸ਼ ਯਾਦਵ ਨੂੰ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਵੱਲੋਂ 10 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਗੁਰੂਗ੍ਰਾਮ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਸੂਤਰਾਂ ਅਨੁਸਾਰ, ਇਹ ਧਮਕੀ ਭਰਿਆ ਸੰਦੇਸ਼ 5 ਮਈ ਨੂੰ ਇੱਕ ਕੌਮਾਂਤਰੀ ਨੰਬਰ ਤੋਂ ਵਟਸਐਪ ਰਾਹੀਂ ਭੇਜਿਆ ਗਿਆ ਸੀ। ਆਪਣੀ ਸ਼ਿਕਾਇਤ ਵਿੱਚ ਐਲਵਿਸ਼ ਯਾਦਵ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ, ਜਿਸ ਦਾ ਉਹ ਜਵਾਬ ਨਹੀਂ ਦੇ ਸਕਿਆ। ਇਸ ਤੋਂ ਤੁਰੰਤ ਬਾਅਦ ਉਸ ਦੇ ਅਤੇ ਉਸ ਦੇ ਪਿਤਾ ਰਾਮ ਅਵਤਾਰ ਯਾਦਵ ਦੇ ਵਟਸਐਪ ’ਤੇ ਮੈਸੇਜ ਭੇਜਿਆ ਗਿਆ, ਜਿਸ ਵਿੱਚ ਦੋ ਦਿਨਾਂ ਦੇ ਅੰਦਰ 10 ਕਰੋੜ ਰੁਪਏ ਦੀ ਮੰਗ ਕੀਤੀ ਗਈ। ਸੰਦੇਸ਼ ਭੇਜਣ ਵਾਲੇ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਗੋਲੀਆਂ ਚਲਾ ਦਿੱਤੀਆਂ ਜਾਣਗੀਆਂ।

ਗੁਰੂਗ੍ਰਾਮ ਦੇ ਸੈਕਟਰ-56 ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕਰਨ ਤੋਂ ਬਾਅਦ ਇਹ ਮਾਮਲਾ ਅਪਰਾਧ ਸ਼ਾਖ਼ਾ ਨੂੰ ਸੌਂਪ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਫਿਲਹਾਲ ਕੌਮਾਂਤਰੀ ਕਾਲ ਦੇ ਸਰੋਤ ਦੀ ਪਛਾਣ ਕਰਨ ਅਤੇ ਧਮਕੀ ਦੀ ਸੱਚਾਈ ਦੀ ਜਾਂਚ ਕਰਨ ਵਿੱਚ ਜੁਟੇ ਹੋਏ ਹਨ।

ਕਾਬਿਲੇਗੌਰ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਐਲਵਿਸ਼ ਯਾਦਵ ਸੁਰਖੀਆਂ ਵਿੱਚ ਹੈ। ਇਸ ਤੋਂ ਪਹਿਲਾਂ 17 ਅਗਸਤ, 2025 ਨੂੰ ਤਿੰਨ ਮੋਟਰਸਾਈਕਲਾਂ ’ਤੇ ਆਏ ਹਮਲਾਵਰਾਂ ਨੇ ਉਸ ਦੇ ਘਰ ਦੇ ਬਾਹਰ ਦੋ ਦਰਜਨ ਦੇ ਕਰੀਬ ਗੋਲੀਆਂ ਚਲਾਈਆਂ ਸਨ। ਪੁਲਿਸ ਹੁਣ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕੀ ਤਾਜ਼ਾ ਧਮਕੀ ਦਾ ਸਬੰਧ ਪਿਛਲੇ ਸਾਲ ਹੋਈ ਗੋਲੀਬਾਰੀ ਦੀ ਘਟਨਾ ਨਾਲ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਸਾਰੇ ਪਹਿਲੂਆਂ ਤੋਂ ਕੀਤੀ ਜਾ ਰਹੀ ਹੈ ਤਾਂ ਜੋ ਜਲਦੀ ਹੀ ਦੋਸ਼ੀਆਂ ਤੱਕ ਪਹੁੰਚਿਆ ਜਾ ਸਕੇ।

Read Latest News and Breaking News at Daily Post TV, Browse for more News

Ad
Ad