Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Punjab Election: ਅੱਜ ਹੋ ਸਕਦਾ ਹੈ ਪੰਜਾਬ ’ਚ ਨਗਰ ਨਿਗਮ ਚੋਣਾਂ ਐਲਾਨ

Punjab Municipal Corporation Election 2026- ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਵੱਲੋਂ ਅੱਜ 3:30 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ […]
Nishant Malyan
By : Updated On: 11 May 2026 10:41:AM
Punjab Election: ਅੱਜ ਹੋ ਸਕਦਾ ਹੈ ਪੰਜਾਬ ’ਚ ਨਗਰ ਨਿਗਮ ਚੋਣਾਂ ਐਲਾਨ

Punjab Municipal Corporation Election 2026- ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਵੱਲੋਂ ਅੱਜ 3:30 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਸਬੰਧੀ ਕਿਸੇ ਵੀ ਵੇਲੇ ਐਲਾਨ ਕੀਤਾ ਜਾ ਸਕਦਾ ਹੈ।

ਜਾਣਕਾਰੀ ਅਨੁਸਾਰ ਪੰਜਾਬ ਵਿੱਚ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ ਅਤੇ ਇਸ ਸਮੇਂ ਪੰਜਾਬ ਵਿਚ ਵੱਡੀ ਗਿਣਤੀ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਪ੍ਰਬੰਧਕ ਲਾਏ ਹੋਏ ਹਨ। ਨਗਰ ਕੌਂਸਲਾਂ ਵਿੱਚ ਐੱਸਡੀਐੱਮ ਅਤੇ ਨਗਰ ਨਿਗਮਾਂ ਵਿੱਚ ਕਮਿਸ਼ਨਰਾਂ ਨੂੰ ਚਾਰਜ ਸੌਂਪਿਆ ਹੋਇਆ ਹੈ। ਇਸ ਨਾਲ ਹੀ ਪੰਜਾਬ ਵਿੱਚ ਜਲਦ ਹੀ ਵਿਧਾਨ ਸਭਾ ਚੋਣਾਂ 2027 ਦੀ ਤਿਆਰੀ ਵੀ ਸ਼ੁਰੂ ਹੋ ਜਾਏਗੀ। ਇਸੇ ਕਰਕੇ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਨੂੰ 31 ਮਈ ਤੱਕ ਨਿਪਟਾਉਣ ਦੀ ਤਿਆਰੀ ਕਰ ਲਈ ਗਈ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News