Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

Punjab Weather Update: ਪੰਜਾਬ ਦੇ ਕਈ ਇਲਾਕਿਆਂ ਵਿੱਚ ਦੇ ਹਨੇਰੀ ਨੇ ਢਾਇਆ ਕਹਿਰ

Punjab Weather: ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੰਘੀ ਦੇਰ ਰਾਤ ਅਤੇ ਕਈ ਇਲਾਕਿਆਂ ਵਿੱਚ ਅੱਜ ਤੜਕੇ ਮੀਂਹ ਤੇ ਹਨੇਰੀ ਨੇ ਕਹਿਰ ਢਾਇਆ ਹੈ। ਇਸ ਦੌਰਾਨ ਪੰਜਾਬ ਦੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਹਨੇਰੀ 80 ਤੋਂ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲੀ ਹੈ, ਜਿਸ ਕਰਕੇ ਕਈ ਇਲਾਕਿਆਂ ਵਿੱਚ ਬਿਜਲੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Punjab Weather Update: ਪੰਜਾਬ ਦੇ ਕਈ ਇਲਾਕਿਆਂ ਵਿੱਚ ਦੇ ਹਨੇਰੀ ਨੇ ਢਾਇਆ ਕਹਿਰ

Punjab Weather: ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੰਘੀ ਦੇਰ ਰਾਤ ਅਤੇ ਕਈ ਇਲਾਕਿਆਂ ਵਿੱਚ ਅੱਜ ਤੜਕੇ ਮੀਂਹ ਤੇ ਹਨੇਰੀ ਨੇ ਕਹਿਰ ਢਾਇਆ ਹੈ। ਇਸ ਦੌਰਾਨ ਪੰਜਾਬ ਦੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਹਨੇਰੀ 80 ਤੋਂ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲੀ ਹੈ, ਜਿਸ ਕਰਕੇ ਕਈ ਇਲਾਕਿਆਂ ਵਿੱਚ ਬਿਜਲੀ ਦੇ ਖੰਭੇ ਡਿੱਗ ਗਏ ਅਤੇ ਬਿਜਲੀ ਸਪਲਾਈ ਵੀ ਠੱਪ ਹੋ ਗਈ। ਇਸ ਤੋਂ ਇਲਾਵਾ ਸੜਕਾਂ ਉੱਤੇ ਦਰਖਤ ਟੁੱਟ ਕੇ ਡਿੱਗ ਗਏ। ਇਸ ਦੌਰਾਨ ਕਈ ਇਲਾਕਿਆਂ ਵਿੱਚ ਮੱਕੀ ਦੀ ਫਸਲ ਪ੍ਰਭਾਵਿਤ ਹੋਣ ਦੀਆਂ ਖਬਰਾਂ ਵੀ ਪ੍ਰਾਪਤ ਹੋ ਰਹੀਆਂ ਹਨ। ਹਨੇਰੀ ਤੋਂ ਬਾਅਦ ਪੰਜਾਬ ਦੇ ਇੱਕ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿੱਚ ਮੀਂਹ ਨੇ ਵੀ ਦਸਤਕ ਦੇ ਦਿੱਤੀ ਹੈ। ਮੀਂਹ ਕਰਕੇ ਸੂਬੇ ਵਿੱਚ ਮੌਸਮ ਖੁਸ਼ਗਵਾਰ ਹੋ ਗਿਆ ਅਤੇ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:30 ਵਜੇ ਤੱਕ ਹੁਸ਼ਿਆਰਪੁਰ ਵਿੱਚ 12.5 ਐਮਐਮ, ਪਠਾਨਕੋਟ ਵਿੱਚ 19 ਅਤੇ ਰੂਪਨਗਰ ਵਿੱਚ 18 ਐਮਐਮ ਮੀਂਹ ਪਿਆ ਹੈ। ਫਿਰੋਜ਼ਪੁਰ ਵਿੱਚ ਚਾਰ ਐਮਐਮ ਤੇ ਨਵਾਂ ਸ਼ਹਿਰ ਵਿੱਚ 1.2 ਐਮਐਮ ਮੀਂਹ ਪਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੇ ਨਾਲ ਲੱਗਦੇ ਇਲਾਕਿਆਂ ਸਣੇ ਸੂਬੇ ਵਿੱਚ ਕਈ ਹੋਰ ਥਾਵਾਂ ’ਤੇ ਵੀ ਹਲਕਾ ਮੀਂਹ ਪੈਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ।

ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਚਾਰ ਦਿਨ ਮੌਸਮ ਖਰਾਬ ਰਹਿਣ ਦੀ ਪੇਸ਼ੀਨਗੋਈ ਕਰ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ 11 ਮਈ ਨੂੰ ਮੌਸਮ ਖਰਾਬ ਹੋਣ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦੋਂ ਕਿ 12,13 ਅਤੇ 14 ਮਈ ਲਈ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ

Read Latest News and Breaking News at Daily Post TV, Browse for more News

Ad
Ad

Punjab District News