ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਤਾਪਮਾਨ ‘ਚ 1.2 ਡਿਗਰੀ ਦਾ ਵਾਧਾ ਦਰਜ
Punjab Weather News: ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ (13 ਮਈ) ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਅੱਜ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ 3 ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਬੀਤੇ ਦਿਨ ਦਾ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਰਜ ਕੀਤਾ ਗਿਆ, ਜੋ ਕਿ 43 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 34.6 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 34.2 ਡਿਗਰੀ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 36.5 ਡਿਗਰੀ, ਲੁਧਿਆਣਾ ਦਾ 36.8 ਡਿਗਰੀ, ਪਟਿਆਲਾ ਦਾ 36.7 ਡਿਗਰੀ, ਪਠਾਨਕੋਟ ਦਾ 36.6 ਡਿਗਰੀ, ਗੁਰਦਾਸਪੁਰ ਦਾ 35.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 35.2 ਡਿਗਰੀ, ਬਠਿੰਡਾ (ਏਅਪੋਰਟ) ਦਾ 40.1 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 39.7 ਡਿਗਰੀ, ਫਿਰੋਜ਼ਪੁਰ ਦਾ 37.4 ਡਿਗਰੀ ਦਰਜ ਕੀਤਾ ਗਿਆ।
ਹੁਸ਼ਿਆਰਪੁਰ ਦਾ ਵੱਧੋ-ਵੱਧ ਤਾਪਮਾਨ 35.4 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 35.1 ਡਿਗਰੀ, ਮੁਹਾਲੀ ਦਾ 33.4 ਡਿਗਰੀ, ਪਠਾਨਕੋਟ ਦਾ 35.3 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 33.7 ਡਿਗਰੀ, ਰੋਪੜ ਦਾ 34.3 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 36.3 ਡਿਗਰੀ ਦਰਜ ਕੀਤਾ ਗਿਆ।
ਆਉਣ ਵਾਲੇ ਦਿਨਾਂ ਦੌਰਾਨ ਕਿਵੇਂ ਦਾ ਰਹੇਗਾ ਮੌਸਮ?
14 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 15 ਮਈ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 16 ਮਈ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਪਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਕਪੂਰਥਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।