Banner
Banner

ਪਿੰਡ ਨੈਣੋਕੋਟ ‘ਚ ਜ਼ਮੀਨ ਦੀ ਵੰਡ ਨੂੰ ਲੈ ਕੇ ਭਰਾ ਨੇ ਆਪਣੇ ਸਕੇ ਭਰਾ ਤੇ ਭਰਜਾਈ ਦਾ ਕੀਤਾ ਕਤਲ

ਗੁਰਦਾਸਪੁਰ ਦੇ ਥਾਣਾ ਕਾਹਨੂੰਵਾਨ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਨੈਣੋਕੋਟ ‘ਚ ਜ਼ਮੀਨ ਦੀ ਵੰਡ ਨੂੰ ਲੈ ਕੇ ਭਰਾ ਨੇ ਆਪਣੇ ਸਕੇ ਭਰਾ ਅਤੇ ਭਾਬੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਮਿਲੀ ਜਾਣਕਾਰੀ ਅਨੁਸਾਰ ਪਿੰਡ ਨੈਣੋਕੋਟ ਦੇ ਤਿੰਨ ਭਰਾ ਅਜੈਬ ਸਿੰਘ, ਅਮਰਜੀਤ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਭਜਨ […]
Amritpal Singh
By : Updated On: 13 May 2026 08:07:AM
ਪਿੰਡ ਨੈਣੋਕੋਟ ‘ਚ ਜ਼ਮੀਨ ਦੀ ਵੰਡ ਨੂੰ ਲੈ ਕੇ ਭਰਾ ਨੇ ਆਪਣੇ ਸਕੇ ਭਰਾ ਤੇ ਭਰਜਾਈ ਦਾ ਕੀਤਾ ਕਤਲ

ਗੁਰਦਾਸਪੁਰ ਦੇ ਥਾਣਾ ਕਾਹਨੂੰਵਾਨ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਨੈਣੋਕੋਟ ‘ਚ ਜ਼ਮੀਨ ਦੀ ਵੰਡ ਨੂੰ ਲੈ ਕੇ ਭਰਾ ਨੇ ਆਪਣੇ ਸਕੇ ਭਰਾ ਅਤੇ ਭਾਬੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ

ਮਿਲੀ ਜਾਣਕਾਰੀ ਅਨੁਸਾਰ ਪਿੰਡ ਨੈਣੋਕੋਟ ਦੇ ਤਿੰਨ ਭਰਾ ਅਜੈਬ ਸਿੰਘ, ਅਮਰਜੀਤ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਭਜਨ ਸਿੰਘ ਦਾ ਆਪਣੇ ਪਿੰਡ ‘ਚ ਨੌ ਕਿੱਲੇ ਜ਼ਮੀਨ ਨੂੰ ਲੈ ਕੇ ਆਪਸੀ ਝਗੜਾ ਚਲਦਾ ਸੀ।

ਅਜੈਬ ਸਿੰਘ ਰੋਜ਼ ਦੀ ਤਰ੍ਹਾਂ ਸੈਰ ਕਰ ਰਿਹਾ ਸੀ ਕਿ ਇਸੇ ਦੌਰਾਨ ਉਸ ਦੇ ਭਰਾ ਅਮਰਜੀਤ ਸਿੰਘ ਨੇ ਆਪਣੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਅਮਰਜੀਤ ਸਿੰਘ ਨੇ ਅਜੈਬ ਸਿੰਘ ਦੇ ਘਰ ਜਾ ਕੇ ਆਪਣੀ ਭਰਜਾਈ ਕਮਲ ਕੌਰ ਦੀ ਵੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਆਪਣੇ ਭਰਾ ਅਤੇ ਭਾਬੀ ਦੀ ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਅਮਰਜੀਤ ਸਿੰਘ ਨੇ ਖ਼ੁਦ ਪੁਲਿਸ ਥਾਣਾ ਕਾਹਨੂੰਵਾਨ ਜਾ ਕੇ ਆਪਣੇ-ਆਪ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ, ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

Read Latest News and Breaking News at Daily Post TV, Browse for more News

Ad
Ad