Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

12ਵੀਂ ਦੇ ਟੌਪਰਾਂ ਨਾਲ ਸੀਐਮ ਮਾਨ ਕਰਨਗੇ ਮੁਲਾਕਾਤ, ਵਿਦਿਆਰਥੀਆਂ ਦਾ ਕਰਨਗੇ ਵਿਸ਼ੇਸ਼ ਸਨਮਾਨ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (14 ਮਈ) ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) 12ਵੀਂ ਜਮਾਤ ਦੇ ਟੌਪਰਾਂ ਨਾਲ ਮੁਲਾਕਾਤ ਕਰਨਗੇ। ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸੀਐਮ ਦਫ਼ਤਰ ਵੱਲੋਂ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਮੁੱਖ ਮੰਤਰੀ ਵਿਦਿਆਰਥੀਆਂ ਨੂੰ ਉਨ੍ਹਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
12ਵੀਂ ਦੇ ਟੌਪਰਾਂ ਨਾਲ ਸੀਐਮ ਮਾਨ ਕਰਨਗੇ ਮੁਲਾਕਾਤ, ਵਿਦਿਆਰਥੀਆਂ ਦਾ ਕਰਨਗੇ ਵਿਸ਼ੇਸ਼ ਸਨਮਾਨ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (14 ਮਈ) ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) 12ਵੀਂ ਜਮਾਤ ਦੇ ਟੌਪਰਾਂ ਨਾਲ ਮੁਲਾਕਾਤ ਕਰਨਗੇ। ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸੀਐਮ ਦਫ਼ਤਰ ਵੱਲੋਂ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਮੁੱਖ ਮੰਤਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦੇਣਗੇ ਤੇ ਟੌਪਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਗੇ। ਉਹ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੀ ਪੜ੍ਹਾਈ ਲਈ ਉਤਸ਼ਾਹ ਵਜੋਂ ਸਕਾਲਰਸ਼ਿਪ ਚੈੱਕ ਵੀ ਵੰਡਣਗੇ।

ਟਾਪ-3 ਚ ਤਿੰਨੋਂ ਹੀ ਲੜਕੀਆਂ
ਇਸ ਵਾਰ 12ਵੀਂ ਜਮਾਤ ਚ ਟਾਪ-3 ਚ ਤਿੰਨੋਂ ਹੀ ਲੜਕੀਆਂ ਰਹੀਆਂ ਹਨ। ਟਾਪਰਸ ਚ ਪਹਿਲੇ ਨੰਬਰ ਤੇ ਸੁਪਨੀਤ ਕੌਰ (ਮਾਨਸਾ), ਦੂਜੇ ਨੰਬਰ ਤੇ ਸੁਹਾਨੀ ਚੌਹਾਨ (ਲੁਧਿਆਣਾ) ਤੇ ਤੀਜੇ ਨੰਬਰ ਚ ਦਿਵਾਂਸ਼ੀ (ਲੁਧਿਆਣਾ) ਰਹੀ ਹੈ। ਤਿੰਨਾਂ ਨੇ ਪ੍ਰੀਖਿਆਂ ਦੇ ਕੁੱਲ ਅੰਕਾਂ ਚ 500 ਤੋਂ 500 ਅੰਕ ਪ੍ਰਾਪਤ ਕੀਤੇ ਹਨ, ਯਾਨੀ ਕਿ ਇਨ੍ਹਾਂ ਨੇ 100 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ।

ਪਾਸ ਫ਼ੀਸਦੀ
ਇਸ ਸਾਲ ਕੁੱਲ 2,65,417 ਵਿਦਿਆਰਥੀਆਂ ਨੇ ਪੰਜਾਬ ਬੋਰਡ ਦੀ 12ਵੀਂ ਦੀ ਪ੍ਰੀਖਿਆ ਦਿੱਤੀ, ਜਿਨ੍ਹਾਂ ਚੋਂ 2,42,755 ਵਿਦਿਆਰਥੀ ਪਾਸ ਹੋਏ ਹਨ। 12ਵੀਂ ਜਮਾਤ ਚ ਇਸ ਵਾਰ ਪਾਸ ਫ਼ੀਸਦੀ 91.46 ਰਹੀ ਹੈ। ਲਿੰਗ ਦੇ ਆਧਾਰ ਤੇ ਪਾਸ ਫ਼ੀਸਦੀ ਦੀ ਗੱਲ ਕਰੀਏ ਤਾਂ ਲੜਕੀਆਂ ਦੀ ਪਾਸ ਫ਼ੀਸਦੀ 94.73 ਫ਼ੀਸਦੀ ਰਹੀ ਹੈ। ਇਸ ਵਾਰ 1,25,695 ਲੜਕੀਆਂ ਨੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਚੋਂ 1,19,073 ਲੜਕੀਆਂ ਪਾਸ ਹੋਈਆਂ ਹਨ। ਦੂਜੇ, ਪਾਸੇ ਲੜਕਿਆਂ ਦੀ ਪਾਸ ਫ਼ੀਸਦੀ 88.52 ਫ਼ੀਸਦੀ ਰਹੀ ਹੈ। ਇਸ ਵਾਰ 1,39,716 ਲੜਕਿਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਚੋਂ 1,23,676 ਲੜਕਿਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਟ੍ਰਾਂਸਜੈਂਡਰਾਂ ਚੋਂ 6 ਦੇ 6 ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਪਾਸ ਕਰ ਲਈ ਹੈ।

ਸ਼ਹਿਰੀ ਖੇਤਰ ਚ ਪਾਸ ਫ਼ੀਸਦੀ 91.24 ਰਹੀ ਹੈ। ਇਸ ਵਾਰ ਸ਼ਹਿਰੀ ਖੇਤਰਾਂ ਚੋਂ ਕੁੱਲ 1,16,388 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਚੋਂ 1,06,196 ਵਿਦਿਆਰਥੀ ਪਾਸ ਹੋਏ ਹਨ। ਦੂਜੇ ਪਾਸੇ, ਪੇਂਡੂ ਖੇਤਰ ਦੀ ਗੱਲ ਕਰੀਏ ਤਾਂ ਇਸ ਦੀ ਪਾਸ ਫ਼ੀਸਦੀ 91.63 ਰਹੀ ਹੈ

Read Latest News and Breaking News at Daily Post TV, Browse for more News

Ad
Ad

Punjab District News