Banner
Banner

ਪੰਜਾਬ ‘ਚ ਮੌਸਮ ਦੀ ਦੋਹਰੀ ਮਾਰ: 6 ਜ਼ਿਲ੍ਹਿਆਂ ‘ਚ ਮੀਂਹ ਦਾ ‘ਔਰੇਂਜ ਅਲਰਟ’, Heatwave ਦਾ ਕਹਿਰ ਵੀ ਸ਼ੁਰੂ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਦੇ ਦੋ ਵੱਖ-ਵੱਖ ਰੰਗ ਦੇਖਣ ਨੂੰ ਮਿਲ ਸਕਦੇ ਹਨ। ਮੌਸਮ ਵਿਭਾਗ ਨੇ ਅੱਜ (15 ਮਈ) ਲਈ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਵੱਡਾ ਤੂਫਾਨ ਅਤੇ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ,16 ਮਈ ਤੋਂ ਸੂਬੇ ਵਿੱਚ ਭਿਆਨਕ ਗਰਮੀ ਦੀ ਲਹਿਰ (Heatwave) ਦਾ ਦੌਰ ਸ਼ੁਰੂ ਹੋਣ […]
Khushi
By : Updated On: 15 May 2026 08:14:AM
ਪੰਜਾਬ ‘ਚ ਮੌਸਮ ਦੀ ਦੋਹਰੀ ਮਾਰ: 6 ਜ਼ਿਲ੍ਹਿਆਂ ‘ਚ ਮੀਂਹ ਦਾ ‘ਔਰੇਂਜ ਅਲਰਟ’, Heatwave ਦਾ ਕਹਿਰ ਵੀ ਸ਼ੁਰੂ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਦੇ ਦੋ ਵੱਖ-ਵੱਖ ਰੰਗ ਦੇਖਣ ਨੂੰ ਮਿਲ ਸਕਦੇ ਹਨ। ਮੌਸਮ ਵਿਭਾਗ ਨੇ ਅੱਜ (15 ਮਈ) ਲਈ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਵੱਡਾ ਤੂਫਾਨ ਅਤੇ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ,16 ਮਈ ਤੋਂ ਸੂਬੇ ਵਿੱਚ ਭਿਆਨਕ ਗਰਮੀ ਦੀ ਲਹਿਰ (Heatwave) ਦਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਲਈ ਪੰਜ ਦਿਨਾਂ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।

ਅੱਜ ਇਨ੍ਹਾਂ ਇਲਾਕਿਆਂ ਵਿੱਚ ਰਹੇਗੀ ਹਲਚਲ:

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਹੁਸ਼ਿਆਰਪੁਰ ਅਤੇ ਮੁਕਤਸਰ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਗਰਜਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪਹਾੜਾਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਦੇ ਰੁਕਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ।

ਬਠਿੰਡਾ ਰਿਹਾ ਸਭ ਤੋਂ ਗਰਮ:

ਬੀਤੇ ਦਿਨ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਪਾਰਾ 40 ਡਿਗਰੀ ਦੇ ਪਾਰ ਦਰਜ ਕੀਤਾ ਗਿਆ। ਬਠਿੰਡਾ 42.7 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਫਾਜ਼ਿਲਕਾ ਵਿੱਚ 40.9 ਡਿਗਰੀ ਅਤੇ ਪਟਿਆਲਾ ਵਿੱਚ 40.4 ਡਿਗਰੀ ਤਾਪਮਾਨ ਰਿਹਾ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ ਅਗਲੇ ਇੱਕ ਹਫ਼ਤੇ ਵਿੱਚ ਤਾਪਮਾਨ 3 ਤੋਂ 4 ਡਿਗਰੀ ਤੱਕ ਹੋਰ ਵਧ ਸਕਦਾ ਹੈ।

ਭਲਕੇ ਤੋਂ ‘ਲੂ’ ਦਾ ਕਹਿਰ:

16 ਮਈ ਤੋਂ ਮੌਸਮ ਪੂਰੀ ਤਰ੍ਹਾਂ ਖੁਸ਼ਕ ਹੋ ਜਾਵੇਗਾ ਅਤੇ ਗਰਮੀ ਦਾ ਕਹਿਰ ਵਧੇਗਾ। 16 ਅਤੇ 17 ਮਈ ਨੂੰ ਬਠਿੰਡਾ ਅਤੇ ਮਾਨਸਾ ਵਿੱਚ ਲੂ (Heatwave) ਚੱਲਣ ਦੀ ਸੰਭਾਵਨਾ ਹੈ, ਜਦਕਿ 18 ਮਈ ਤੋਂ ਇਹ ਕਹਿਰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਰਨਾਲਾ ਅਤੇ ਮਾਨਸਾ ਤੱਕ ਫੈਲ ਜਾਵੇਗਾ।

ਮਾਨਸੂਨ ਬਾਰੇ ਅਪਡੇਟ:

ਮੌਸਮ ਵਿਭਾਗ ਅਨੁਸਾਰ 16 ਮਈ ਤੋਂ ਦੱਖਣ-ਪੱਛਮੀ ਮਾਨਸੂਨ ਦੇ ਬੰਗਾਲ ਦੀ ਖਾੜੀ ਅਤੇ ਅੰਡੇਮਾਨ ਸਾਗਰ ਵੱਲ ਵਧਣ ਲਈ ਹਾਲਾਤ ਸਾਜ਼ਗਾਰ ਬਣ ਰਹੇ ਹਨ। ਫਿਲਹਾਲ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਵਾਲੀ ਪੱਛਮੀ ਗੜਬੜੀ ਕਮਜ਼ੋਰ ਪੈ ਗਈ ਹੈ।

ਅਗਲੇ ਤਿੰਨ ਦਿਨਾਂ ਦਾ ਹਾਲ

  • 18 ਮਈ: ਮਾਲਵਾ ਪੱਟੀ ਦੇ 8 ਜ਼ਿਲ੍ਹਿਆਂ ਵਿੱਚ ਭਿਆਨਕ ਲੂ ਚੱਲਣ ਦੀ ਸੰਭਾਵਨਾ।
  • 16 ਮਈ: ਬਠਿੰਡਾ ਤੇ ਮਾਨਸਾ ਵਿੱਚ ਲੂ, ਬਾਕੀ ਰਾਜ ਵਿੱਚ ਮੌਸਮ ਖੁਸ਼ਕ।
  • 17 ਮਈ: ਬਠਿੰਡਾ ਤੇ ਮਾਨਸਾ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ।

Read Latest News and Breaking News at Daily Post TV, Browse for more News

Ad
Ad