Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 6 PCS ਅਧਿਕਾਰੀਆਂ ਦੀ ਨਵੀਂ ਤਾਇਨਾਤੀ, ਤੁਰੰਤ ਜੁਆਇਨ ਕਰਨ ਦੇ ਹੁਕਮ.....ਪੰਜਾਬ ਭਰ ‘ਚ ਅੱਜ ਪ੍ਰਾਈਵੇਟ ਸਕੂਲ-ਕਾਲਜ ਬੱਸਾਂ ਦਾ ਚੱਕਾ ਜਾਮ.....ਪੰਜਾਬ ‘ਚ CM ਦਫ਼ਤਰ ‘ਚ ਭ੍ਰਿਸ਼ਟਾਚਾਰ ਦੇ ਦਾਅਵਿਆਂ ਨੂੰ ਲੈ ਕੇ ਪੁਲਿਸ ਤੇ ED ਆਹਮੋ-ਸਾਹਮਣੇ....ਪੰਜਾਬ ਸਰਕਾਰ ਦੇ ਮਾਲਵਾ ਨਹਿਰ ਪ੍ਰੋਜੈਕਟ ’ਤੇ ਹਾਈਕੋਰਟ ਨੇ ਲਾਈ ਰੋਕ......ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਮੋਰਚੇ ’ਚ ਪਹੁੰਚੇ ਗਾਇਕ ਰੇਸ਼ਮ ਅਨਮੋਲ.....ਪਾਕਿਸਤਾਨ ਦੇ F-16 ਨੂੰ ਢੇਰ ਕਰਨ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ, ਹੁਣ ਬਣੇ ਪ੍ਰਾਈਵੇਟ ਏਅਰਲਾਈਨ ਦੇ ਪਾਇਲਟ.....

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ […]
Nishant Malyan
By : Updated On: 16 May 2026 06:59:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਇਸ਼ਤਿਹਾਰ

ਅਰਥ– ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

Read Latest News and Breaking News at Daily Post TV, Browse for more News

Ad
Ad

Punjab District News