Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈਕੇ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ

ਅੰਮ੍ਰਿਤਸਰ: ਪੰਜਾਬ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਦੇ ਚਲਦੇ ਦਿਹਾਤੀ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ ਵੱਡੀ ਕਾਰਵਾਈ ਦੌਰਾਨ ਰਤਨਗੜ੍ਹ ਇਲਾਕੇ ਵਿੱਚੋਂ ਕਰੋੜਾਂ ਰੁਪਏ ਦੀ ਮਹਿੰਗੀ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਦੇਰ ਰਾਤ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ, ਜਿਸ ਦੌਰਾਨ ਪੁਲਿਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈਕੇ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ

ਅੰਮ੍ਰਿਤਸਰ: ਪੰਜਾਬ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਦੇ ਚਲਦੇ ਦਿਹਾਤੀ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ ਵੱਡੀ ਕਾਰਵਾਈ ਦੌਰਾਨ ਰਤਨਗੜ੍ਹ ਇਲਾਕੇ ਵਿੱਚੋਂ ਕਰੋੜਾਂ ਰੁਪਏ ਦੀ ਮਹਿੰਗੀ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਦੇਰ ਰਾਤ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ, ਜਿਸ ਦੌਰਾਨ ਪੁਲਿਸ ਅਤੇ ਐਕਸਾਈਜ਼ ਟੀਮ ਨੇ ਤਿੰਨ ਦੁਕਾਨਾਂ ਤੇ ਛਾਪੇਮਾਰੀ ਕਰਕੇ 2000 ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਆਪਣੇ ਕਬਜ਼ੇ ਵਿੱਚ ਲੈ ਲਈਆਂ।

ਮਿਲੀ ਜਾਣਕਾਰੀ ਅਨੁਸਾਰ ਇਹ ਰੇਡ ਰਤਨਗੜ੍ਹ ਪਿੰਡ ਨੇੜੇ ਖਡੂਰ ਸਾਹਿਬ ਰੋਡ ਤੇ ਸਥਿਤ ਦੁਕਾਨਾਂ ਵਿੱਚ ਕੀਤੀ ਗਈ। ਛਾਪੇਮਾਰੀ ਦੌਰਾਨ ਵੱਖ-ਵੱਖ ਸੂਬਿਆਂ ਦੀਆਂ ਮਹਿੰਗੀਆਂ ਅਤੇ ਮਲਟੀ ਬ੍ਰਾਂਡ ਵਿਦੇਸ਼ੀ ਸ਼ਰਾਬ ਦੀਆਂ ਪੇਟੀਆਂ ਮਿਲੀਆਂ। ਇਨ੍ਹਾਂ ਵਿੱਚ ਦਿੱਲੀ, ਮਹਾਰਾਸ਼ਟਰ, ਮੱਧ ਪ੍ਰਦੇਸ਼, ਗੁਜਰਾਤ ਅਤੇ ਚੰਡੀਗੜ੍ਹ ਦੀਆਂ ਬ੍ਰਾਂਡਾਂ ਸ਼ਾਮਲ ਦੱਸੀਆਂ ਜਾ ਰਹੀਆਂ ਹਨ। ਪੁਲਿਸ ਅਧਿਕਾਰੀਆਂ ਦੇ ਮੁਤਾਬਕ ਬਰਾਮਦ ਕੀਤੀ ਗਈਆਂ ਕੁਝ ਪੇਟੀਆਂ ਵਿੱਚ ਐਕਸਪਾਇਰੀ ਸ਼ਰਾਬ ਅਤੇ ਬੀਅਰ ਵੀ ਸ਼ਾਮਲ ਹੈ।

ਪ੍ਰਾਰੰਭਿਕ ਜਾਂਚ ਵਿੱਚ 1533 ਤੋਂ ਵੱਧ ਪੇਟੀਆਂ ਦੀ ਪੁਸ਼ਟੀ
ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਰਾ ਆਪਰੇਸ਼ਨ ਸਾਂਝੇ ਤੌਰ ਤੇ ਕੀਤਾ ਗਿਆ, ਜਿਸ ਵਿੱਚ ਏਟੀਓ, ਐਕਸਾਈਜ਼ ਇੰਸਪੈਕਟਰ ਅਤੇ ਪੁਲਿਸ ਦੇ ਉੱਚ ਅਧਿਕਾਰੀ ਮੌਜੂਦ ਰਹੇ। ਇਸ ਸਮੇਂ ਪੇਟੀਆਂ ਦੀ ਗਿਣਤੀ ਅਤੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਰੰਭਿਕ ਜਾਂਚ ਵਿੱਚ ਲਗਭਗ 1533 ਤੋਂ ਵੱਧ ਪੇਟੀਆਂ ਦੀ ਪੁਸ਼ਟੀ ਹੋਈ ਹੈ, ਜਦਕਿ ਅਸਲ ਗਿਣਤੀ 2000 ਤੋਂ 2500 ਦੇ ਵਿਚਕਾਰ ਦੱਸੀ ਜਾ ਰਹੀ ਹੈ।

ਅਧਿਕਾਰੀਆਂ ਮੁਤਾਬਕ ਇਹ ਸ਼ਰਾਬ ਕਾਫੀ ਪੁਰਾਣੇ ਸਟਾਕ ਦੀ ਲੱਗ ਰਹੀ ਹੈ ਅਤੇ ਇਸ ਨੂੰ ਗੈਰਕਾਨੂੰਨੀ ਤਰੀਕੇ ਨਾਲ ਸਟੋਰ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਜਿਨ੍ਹਾਂ ਦੁਕਾਨਾਂ ਵਿੱਚੋਂ ਇਹ ਸ਼ਰਾਬ ਮਿਲੀ ਹੈ, ਉਹ ਇੱਕ ਵਿਅਕਤੀ ਵੱਲੋਂ ਕਿਰਾਏ ਤੇ ਲਈਆਂ ਗਈਆਂ ਸਨ। ਦੁਕਾਨ ਮਾਲਕ ਨੇ ਪੁੱਛਗਿੱਛ ਦੌਰਾਨ ਵਿੱਕੀ ਭਿੰਡਰ ਨਾਮ ਦੇ ਵਿਅਕਤੀ ਦਾ ਨਾਮ ਸਾਹਮਣੇ ਲਿਆਂਦਾ ਹੈ, ਜਿਸ ਦੇ ਖਿਲਾਫ ਐਫਆਈਆਰ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਚੋਣਾਂ ਦੇ ਮਾਹੌਲ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਲਈ ਸ਼ਰਾਰਤੀ ਅਨਸਰਾਂ ਅਤੇ ਗੈਰਕਾਨੂੰਨੀ ਗਤੀਵਿਧੀਆਂ ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਅਤੇ ਫਲੈਗ ਮਾਰਚ ਕੀਤੇ ਜਾ ਰਹੇ ਹਨ ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਐਕਸਾਈਜ਼ ਵਿਭਾਗ ਨੇ ਸਾਰੀ ਬਰਾਮਦ ਸ਼ਰਾਬ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਬਾਹਰੀ ਸੂਬਿਆਂ ਦੀ ਸ਼ਰਾਬ ਪੰਜਾਬ ਵਿੱਚ ਕਿਵੇਂ ਪਹੁੰਚੀ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News