Banner
Banner

Amritsar News: ਅੰਮ੍ਰਿਤਸਰ ‘ਚ ਅਕਾਲੀ ਆਗੂ ਦੇ ਸ਼ੋਅਰੂਮ ‘ਤੇ ਗੋਲੀਬਾਰੀ, 50 ਲੱਖ ਰੁਪਏ ਦੀ ਫਿਰੌਤੀ ਮੰਗੇ ਜਾਣ ਦੇ ਇਲਜ਼ਾਮ

Amritsar News: ਅੰਮ੍ਰਿਤਸਰ ‘ਚ ਅਕਾਲੀ ਆਗੂ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਘਟਨਾ ਦੇਰ ਰਾਤ 8 ਵਜੇ ਦੇ ਲਗਭਗ ਦੀ ਦੱਸੀ ਜਾ ਰਹੀ ਹੈ, ਜਦੋਂ ਦੋ ਨੌਜਵਾਨਾਂ ਨੇ ਸ਼ੋਅਰੂਮ ‘ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ, ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਨੇ ਘਟਨਾ ਦਾ ਪਤਾ ਲੱਗਣ ‘ਤੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ […]
Amritpal Singh
By : Updated On: 18 May 2026 11:28:AM
Amritsar News: ਅੰਮ੍ਰਿਤਸਰ ‘ਚ ਅਕਾਲੀ ਆਗੂ ਦੇ ਸ਼ੋਅਰੂਮ ‘ਤੇ ਗੋਲੀਬਾਰੀ, 50 ਲੱਖ ਰੁਪਏ ਦੀ ਫਿਰੌਤੀ ਮੰਗੇ ਜਾਣ ਦੇ ਇਲਜ਼ਾਮ

Amritsar News: ਅੰਮ੍ਰਿਤਸਰ ‘ਚ ਅਕਾਲੀ ਆਗੂ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਘਟਨਾ ਦੇਰ ਰਾਤ 8 ਵਜੇ ਦੇ ਲਗਭਗ ਦੀ ਦੱਸੀ ਜਾ ਰਹੀ ਹੈ, ਜਦੋਂ ਦੋ ਨੌਜਵਾਨਾਂ ਨੇ ਸ਼ੋਅਰੂਮ ‘ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ, ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਨੇ ਘਟਨਾ ਦਾ ਪਤਾ ਲੱਗਣ ‘ਤੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

ਜਾਣਕਾਰੀ ਅਨੁਸਾਰ, ਜਿਹੜੇ ਸ਼ੋਅਰੂਮ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਉਹ ਅਕਾਲੀ ਦਲ (Akali Dal) ਦੇ ਨੇਤਾ ਅਤੇ ਕਾਰੋਬਾਰੀ ਹਰਪ੍ਰੀਤ ਸਿੰਘ ਹੈਪੀ (Harpreet Singh Happy) ਦਾ ਹੈ। ਹਰਪ੍ਰੀਤ ਸਿੰਘ ਮਰਹੂਮ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਗੁਰਵਿੰਦਰ ਪਾਲ ਸਿੰਘ ਰਈਆ ਦਾ ਪੁੱਤਰ ਹੈ।

ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ (Firing) ਦੀ ਆਵਾਜ਼ ਸੁਣਦਿਆਂ ਹੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਆਸ-ਪਾਸ ਦੇ ਲੋਕ ਡਰ ਦੇ ਮਾਰੇ ਦੁਕਾਨਾਂ ਦੇ ਅੰਦਰ ਲੁਕ ਗਏ। ਉਪਰੰਤ ਹਮਲਾਵਰ ਗੋਲੀਬਾਰੀ ਤੋਂ ਬਾਅਦ ਮੌਕੇ ਤੋਂ ਭੱਜ ਗਏ।

ਜਾਣਕਾਰੀ ਅਨੁਸਾਰ, ਖਾਲਸਾ ਸੈਨੈਟਰੀ ਸ਼ੋਅਰੂਮ ਦੇ ਮਾਲਕ ਹਰਪ੍ਰੀਤ ਸਿੰਘ ਤੇ ਉਸਦਾ ਭਰਾ ਇਸ ਕਾਰੋਬਾਰ ਨੂੰ ਚਲਾਉਂਦੇ ਹਨ। ਗੋਲੀਬਾਰੀ ਦੀ ਘਟਨਾ ਸਮੇਂ ਦੁਕਾਨ ‘ਤੇ ਹਰਪ੍ਰੀਤ ਸਿੰਘ ਮੌਜੂਦ ਨਹੀਂ ਸੀ। ਇਹ ਵੀ ਪਤਾ ਲੱਗਾ ਹੈ ਕਿ ਅਣਪਛਾਤੇ ਨੌਜਵਾਨਾਂ ਵੱਲੋਂ 2-3 ਦਿਨ ਤੋਂ ਹੀ ਧਮਕੀਆਂ ਭਰੀਆਂ ਫੋਨ ਕਾਲਾਂ ਰਾਹੀਂ 50 ਲੱਖ ਰੁਪੈ ਦੀ ਫਿਰੌਤੀ ਵੀ ਮੰਗੀ ਜਾ ਰਹੀ ਸੀ। ਜਦਕਿ ਸੋਅਰੂਮ ਮਾਲਕ ਅਕਾਲੀ ਦਲ ਦਾ ਉਮੀਦਵਾਰ ਹੋਣ ਕਰਕੇ ਨਗਰ ਪੰਚਾਇਤ ਰਈਆ ਦੀਆ ਚੋਣਾਂ ਲਈ ਪ੍ਰਚਾਰ ਕਰਨ ਲਈ ਗਿਆ ਹੋਇਆ ਸੀ ਕਿ ਪਿੱਛੋ ਇਹ ਘਟਨਾਕ੍ਰਮ ਵਾਪਰ ਗਿਆ।

ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਅਕਾਲੀ ਕੌਂਸਲਰ ਨਾਲ ਫੋਨ ‘ਤੇ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੈ ਅਤੇ ਘਟਨਾ ਦੀ ਨਿਖੇਧੀ ਕੀਤੀ ਹੈ। ਇਸ ਨਾਲ ਹੀ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਕਿਹਾ ਕਿ ਪੰਜਾਬ ਵਿੱਚ ਗੁੰਡਾ ਰਾਜ ਚੱਲ ਰਿਹਾ ਹੈ। ਜਿਸ ਵੀ ਵਪਾਰੀ ਦਾ ਕਾਰੋਬਾਰ ਚੰਗਾ ਹੈ, ਉਸ ਨੂੰ ਗੈਂਗਸਟਰਾਂ ਵੱਲੋਂ ਧਮਕੀ ਭਰੀਆਂ ਕਾਲਾਂ ਆਉਣ ਤੋਂ ਬਾਅਦ ਅਜਿਹੀਆਂ ਫਾਇਰਿੰਗ ਦੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੇ ਅਪਰਾਧੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇ।

ਉਧਰ, ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਡੀਐਸਪੀ ਬਾਬਾ ਬਕਾਲਾ ਸਾਹਿਬ ਸੁਖਪਾਲ ਸਿੰਘ ਨੇ ਕਿਹਾ ਕਿ ਫਿਰੌਤੀ ਕਾਲ ਆਉਣ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਜ ਦੀ ਫਾਇਰਿੰਗ ਘਟਨਾ ਤੋਂ ਬਾਅਦ ਸ਼ੁਰੂਆਤੀ ਜਾਂਚ ਵਿੱਚ ਪੁਲਿਸ ਨੂੰ ਕੁਝ ਅਹਿਮ ਲੀਡਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad