Banner
Banner

ਸਰਕਾਰੀ ਵਾਹਨ ਨੇ ਦਰੜਿਆ ਅੱਠਵੀਂ ਕਲਾਸ ਦਾ ਵਿਦਿਆਰਥੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

Tarn Taran student death accident; ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਵੇਰੇ ਸਕੂਲ ਜਾ ਰਹੇ ਇੱਕ ਵਿਦਿਆਰਥੀ ਦੀ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੱਠਵੀਂ […]
Jaspreet Singh
By : Updated On: 18 May 2026 17:41:PM
ਸਰਕਾਰੀ ਵਾਹਨ ਨੇ ਦਰੜਿਆ ਅੱਠਵੀਂ ਕਲਾਸ ਦਾ ਵਿਦਿਆਰਥੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

Tarn Taran student death accident; ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਵੇਰੇ ਸਕੂਲ ਜਾ ਰਹੇ ਇੱਕ ਵਿਦਿਆਰਥੀ ਦੀ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਅੱਠਵੀਂ ਕਲਾਸ ਦਾ ਵਿਦਿਆਰਥੀ ਧੀਰਜ ਤੇਜਪਾਲ ਰੋਜ਼ਾਨਾ ਦੀ ਤਰ੍ਹਾਂ ਆਪਣੇ ਸਕੂਲ ਜਾ ਰਿਹਾ ਸੀ। ਜਦੋਂ ਉਹ ਸਕੂਲ ਦੇ ਨਜ਼ਦੀਕ ਪਹੁੰਚਿਆ ਤਾਂ ਗੈਸ ਸਿਲੰਡਰਾਂ ਵਾਲੀ ਗੱਡੀ ਦੀ ਚਪੇਟ ਵਿੱਚ ਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਬੱਚੇ ਦੇ ਪਿਤਾ ਨਿੰਦਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਧੀਰਜ ਹਰ ਰੋਜ਼ ਦੀ ਤਰ੍ਹਾਂ ਸਕੂਲ ਤੋਂ ਆ ਰਿਹਾ ਸੀ, ਪਰ ਅਚਾਨਕ ਵਾਪਰੇ ਇਸ ਹਾਦਸੇ ਨੇ ਪਰਿਵਾਰ ਅਤੇ ਸਕੂਲ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ।

ਉੱਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਤਿਆਬਾਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਗੱਡੀ ਚਾਲਕ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad