Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 6 PCS ਅਧਿਕਾਰੀਆਂ ਦੀ ਨਵੀਂ ਤਾਇਨਾਤੀ, ਤੁਰੰਤ ਜੁਆਇਨ ਕਰਨ ਦੇ ਹੁਕਮ.....ਪੰਜਾਬ ਭਰ ‘ਚ ਅੱਜ ਪ੍ਰਾਈਵੇਟ ਸਕੂਲ-ਕਾਲਜ ਬੱਸਾਂ ਦਾ ਚੱਕਾ ਜਾਮ.....ਪੰਜਾਬ ‘ਚ CM ਦਫ਼ਤਰ ‘ਚ ਭ੍ਰਿਸ਼ਟਾਚਾਰ ਦੇ ਦਾਅਵਿਆਂ ਨੂੰ ਲੈ ਕੇ ਪੁਲਿਸ ਤੇ ED ਆਹਮੋ-ਸਾਹਮਣੇ....ਪੰਜਾਬ ਸਰਕਾਰ ਦੇ ਮਾਲਵਾ ਨਹਿਰ ਪ੍ਰੋਜੈਕਟ ’ਤੇ ਹਾਈਕੋਰਟ ਨੇ ਲਾਈ ਰੋਕ......ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਮੋਰਚੇ ’ਚ ਪਹੁੰਚੇ ਗਾਇਕ ਰੇਸ਼ਮ ਅਨਮੋਲ.....ਪਾਕਿਸਤਾਨ ਦੇ F-16 ਨੂੰ ਢੇਰ ਕਰਨ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ, ਹੁਣ ਬਣੇ ਪ੍ਰਾਈਵੇਟ ਏਅਰਲਾਈਨ ਦੇ ਪਾਇਲਟ.....

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ […]
Nishant Malyan
By : Updated On: 19 May 2026 07:12:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥

ਅਰਥ- ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ । ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ ।ਰਹਾਉ। (ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ—) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ । ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ ।੧। ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (—ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ । ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ ।੨।੧।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News