Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

Weather Updates: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਲੂ ਦਾ ਕਹਿਰ; ਜਾਣੋਂ ਆਉਣ ਵਾਲੇ ਦਿਨਾਂ ਦਾ ਹਾਲ

Weather Update: ਗਰਮੀ ਨੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ (IMD) ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਗਰਮ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ ਆਉਣ ਵਾਲੇ ਪੂਰੇ ਹਫ਼ਤੇ, ਯਾਨੀ ਅੱਜ ਤੋਂ ਲੈ ਕੇ ਐਤਵਾਰ ਤੱਕ ਲਈ ‘ਯੈਲੋ ਹੀਟ ਅਲਰਟ’ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦਾ ਮਤਲਬ ਹੈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Weather Updates: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਲੂ ਦਾ ਕਹਿਰ; ਜਾਣੋਂ ਆਉਣ ਵਾਲੇ ਦਿਨਾਂ ਦਾ ਹਾਲ

Weather Update: ਗਰਮੀ ਨੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ (IMD) ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਗਰਮ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ ਆਉਣ ਵਾਲੇ ਪੂਰੇ ਹਫ਼ਤੇ, ਯਾਨੀ ਅੱਜ ਤੋਂ ਲੈ ਕੇ ਐਤਵਾਰ ਤੱਕ ਲਈ ‘ਯੈਲੋ ਹੀਟ ਅਲਰਟ’ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦਾ ਮਤਲਬ ਹੈ ਕਿ ਵੱਖ-ਵੱਖ ਥਾਵਾਂ ‘ਤੇ ਲੂ ਦੀ ਤਪਸ਼ ਰਹੇਗੀ। ਰਾਹਤ ਦੀ ਕੋਈ ਉਮੀਦ ਨਹੀਂ ਹੈ, ਕਿਉਂਕਿ ਪੂਰੇ ਇਲਾਕੇ ਵਿੱਚ ਲਗਾਤਾਰ ਸੱਤ ਦਿਨਾਂ ਤੱਕ ਕਿਧਰੇ ਵੀ ਮੀਂਹ ਪੈਣ, ਝੱਖੜ ਆਉਣ ਜਾਂ ਤੇਜ਼ ਹਵਾਵਾਂ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ ਸੋਮਵਾਰ ਨੂੰ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਇਸ ਮੌਸਮ ਦੇ ਆਮ ਤਾਪਮਾਨ ਨਾਲੋਂ 3.1 ਡਿਗਰੀ ਜ਼ਿਆਦਾ ਹੈ। ਇਸ ਸੀਜ਼ਨ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਚੰਡੀਗੜ੍ਹ ਵਿੱਚ ਦਿਨ ਦਾ ਤਾਪਮਾਨ ਲੂ ਦੇ ਤੈਅ ਪੱਧਰ ਨੂੰ ਪਾਰ ਕਰ ਗਿਆ ਹੈ।

ਉੱਥੇ ਹੀ ਇਸ ਵੇਲੇ ਪੰਜਾਬ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.1 ਡਿਗਰੀ ਸੈਲਸੀਅਸ ਜ਼ਿਆਦਾ ਚੱਲ ਰਿਹਾ ਹੈ। ਇਸ ਦੌਰਾਨ ਸਭ ਤੋਂ ਵੱਧ ਗਰਮੀ ਬਠਿੰਡਾ ਵਿੱਚ ਰਿਕਾਰਡ ਕੀਤੀ ਗਈ, ਜਿੱਥੇ ਪਾਰਾ 47 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਜੋ ਕਿ ਇਸ ਸੀਜ਼ਨ ਵਿੱਚ ਪੂਰੇ ਸੂਬੇ ਦਾ ਸਭ ਤੋਂ ਜ਼ਿਆਦਾ ਤਾਪਮਾਨ ਹੈ।

ਹਰਿਆਣਾ ਵਿੱਚ, ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.9 ਡਿਗਰੀ ਸੈਲਸੀਅਸ ਜ਼ਿਆਦਾ ਹੈ। ਇਸ ਤਹਿਤ ਸਿਰਸਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 46.2 ਡਿਗਰੀ ਸੈਲਸੀਅਸ ਅਤੇ ਰੋਹਤਕ ਵਿੱਚ 45.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਮੌਮਸ ਵਿਭਾਗ ਵੱਲੋਂ ਅਗਲੇ ਸੱਤ ਦਿਨਾਂ ਲਈ ਕੀਤੀ ਗਈ ਪੇਸ਼ੀਨਗੋਈ ਮੁਤਾਬਕ, ਸੋਮਵਾਰ ਤੋਂ ਲੈ ਕੇ ਐਤਵਾਰ ਤੱਕ ਚੰਡੀਗੜ੍ਹ, ਪੰਜਾਬ ਜਾਂ ਹਰਿਆਣਾ ਵਿੱਚ ਇੱਕ ਵੀ ਦਿਨ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਚੰਡੀਗੜ੍ਹ ਸਮੇਤ ਦੋਵਾਂ ਸੂਬਿਆਂ ਦੀਆਂ ਵੱਖ-ਵੱਖ ਥਾਵਾਂ ‘ਤੇ ਪੂਰੇ ਸੱਤ ਦਿਨਾਂ ਲਈ ਲੂ (ਹੀਟਵੇਵ) ਦਾ ਅਲਰਟ ਲਾਗੂ ਰਹੇਗਾ। ਮੌਸਮ ਵਿਭਾਗ ਦੇ ਨਕਸ਼ਿਆਂ ਤੋਂ ਪਤਾ ਲੱਗਦਾ ਹੈ ਕਿ ਜਿਵੇਂ-ਜਿਵੇਂ ਹਫ਼ਤਾ ਅੱਗੇ ਲੰਘੇਗਾ, ਗਰਮੀ ਦਾ ਅਸਰ ਹੋਰ ਇਲਾਕਿਆਂ ਵਿੱਚ ਵੀ ਫੈਲਦਾ ਜਾਵੇਗਾ। ਇਸ ਦੀ ਸ਼ੁਰੂਆਤ ਭਾਵੇਂ ਸੋਮਵਾਰ ਨੂੰ ਪੰਜਾਬ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਅਤੇ ਹਰਿਆਣਾ ਦੇ ਦੱਖਣੀ ਹਿੱਸੇ ਤੋਂ ਹੋਈ ਹੈ, ਪਰ ਬੁੱਧਵਾਰ-ਵੀਰਵਾਰ ਤੱਕ ਇਹ ਗਰਮੀ ਉੱਤਰ ਅਤੇ ਪੂਰਬ ਵੱਲ ਵਧ ਕੇ ਦੋਵਾਂ ਸੂਬਿਆਂ ਦੇ ਬਹੁਤੇ ਹਿੱਸਿਆਂ ਨੂੰ ਆਪਣੇ ਘੇਰੇ ਵਿੱਚ ਲੈ ਲਵੇਗੀ।

Read Latest News and Breaking News at Daily Post TV, Browse for more News

Ad
Ad

Punjab District News