Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

Perth Car Accident: ਆਸਟਰੇਲੀਆ ’ਚ ਹਾਦਸੇ ਦੌਰਾਨ ਪੰਜਾਬਣ ਦੀ ਮੌਤ

ਪਰਥ (ਆਸਟਰੇਲੀਆ) ਵਿੱਚ ਹਾਦਸੇ ’ਚ ਰਾਏਕੋਟ ਸ਼ਹਿਰ ਦੀ ਲੜਕੀ ਦੀ ਮੌਤ ਹੋ ਗਈ। ਲੜਕੀ ਦੀ ਪਛਾਣ ਕੋਮਲਪ੍ਰੀਤ ਕੌਰ (19) ਪੁੱਤਰੀ ਸੂਬੇਦਾਰ ਅਮਰੀਕ ਸਿੰਘ ਵਜੋਂ ਹੋਈ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਮਲਪ੍ਰੀਤ ਕੌਰ ਨੂੰ ਨਰਸਿੰਗ ਦੇ ਕੋਰਸ ਲਈ ਆਸਟਰੇਲੀਆ ਦੇ ਸਟੈਨਲੇ ਕਾਲਜ ’ਚ ਦਾਖਲਾ ਮਿਲਿਆ ਸੀ। ਉਹ ਕੈਨਿੰਗਵੇਲ ਇਲਾਕੇ ’ਚ ਪੜ੍ਹਾਈ ਦੇ ਨਾਲ-ਨਾਲ ਨੌਕਰੀ ਵੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Perth Car Accident: ਆਸਟਰੇਲੀਆ ’ਚ ਹਾਦਸੇ ਦੌਰਾਨ ਪੰਜਾਬਣ ਦੀ ਮੌਤ

ਪਰਥ (ਆਸਟਰੇਲੀਆ) ਵਿੱਚ ਹਾਦਸੇ ’ਚ ਰਾਏਕੋਟ ਸ਼ਹਿਰ ਦੀ ਲੜਕੀ ਦੀ ਮੌਤ ਹੋ ਗਈ। ਲੜਕੀ ਦੀ ਪਛਾਣ ਕੋਮਲਪ੍ਰੀਤ ਕੌਰ (19) ਪੁੱਤਰੀ ਸੂਬੇਦਾਰ ਅਮਰੀਕ ਸਿੰਘ ਵਜੋਂ ਹੋਈ ਹੈ।

ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਮਲਪ੍ਰੀਤ ਕੌਰ ਨੂੰ ਨਰਸਿੰਗ ਦੇ ਕੋਰਸ ਲਈ ਆਸਟਰੇਲੀਆ ਦੇ ਸਟੈਨਲੇ ਕਾਲਜ ’ਚ ਦਾਖਲਾ ਮਿਲਿਆ ਸੀ। ਉਹ ਕੈਨਿੰਗਵੇਲ ਇਲਾਕੇ ’ਚ ਪੜ੍ਹਾਈ ਦੇ ਨਾਲ-ਨਾਲ ਨੌਕਰੀ ਵੀ ਕਰਦੀ ਸੀ।

ਸ਼ਨਿਚਰਵਾਰ ਨੂੰ ਰਾਤ ਦੀ ਡਿਊਟੀ ਉਪਰੰਤ ਕੋਮਲਪ੍ਰੀਤ ਜਦੋਂ ਪੈਦਲ ਘਰ ਵੱਲ ਜਾ ਰਹੀ ਸੀ ਤਾਂ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਹਾਲਤ ਵਿੱਚ ਕੋਮਲਪ੍ਰੀਤ ਨੂੰ ਰੌਇਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੋਮਲਪ੍ਰੀਤ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ’ਤੇ ਕਰੀਬ 12 ਤੋਂ 14 ਹਜ਼ਾਰ ਡਾਲਰ ਦਾ ਖਰਚਾ ਹੈ ਜੋ ਪਰਿਵਾਰ ਦੀ ਸਮਰੱਥਾ ਤੋਂ ਬਾਹਰ ਹੈ।

ਇਲਾਕਾ ਵਾਸੀਆਂ ਨੇ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਮਲਪ੍ਰੀਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News