Banner
Banner

ਪੰਜਾਬੀ ਗਾਇਕ ਇੰਦਰ ਕੌਰ ਦਾ ਹੋਇਆ ਕਤਲ

Punjabi singer Inder Kaur murdered: 6 ਦਿਨ ਪਹਿਲਾਂ ਲੁਧਿਆਣਾ ਤੋਂ ਅਗਵਾ ਕੀਤੀ ਪੰਜਾਬੀ ਗਾਇਕ ਇੰਦਰ ਕੌਰ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸੰਬੰਧੀ ਪਹਿਲਾਂ ਹੀ ਮ੍ਰਿਤਕ ਦੇ ਭਰਾ ਜੋਤ ਇੰਦਰ ਸਿੰਘ ਦੀ ਸ਼ਿਕਾਇਤ ’ਤੇ ਮੋਗਾ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਅਤੇ ਉਸ ਦੇ ਸਾਥੀ ਕਰਮਜੀਤ ਸਿੰਘ ਖ਼ਿਲਾਫ਼ […]
Dailypost News
By : Updated On: 19 May 2026 13:49:PM
ਪੰਜਾਬੀ ਗਾਇਕ ਇੰਦਰ ਕੌਰ ਦਾ ਹੋਇਆ ਕਤਲ

Punjabi singer Inder Kaur murdered: 6 ਦਿਨ ਪਹਿਲਾਂ ਲੁਧਿਆਣਾ ਤੋਂ ਅਗਵਾ ਕੀਤੀ ਪੰਜਾਬੀ ਗਾਇਕ ਇੰਦਰ ਕੌਰ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸੰਬੰਧੀ ਪਹਿਲਾਂ ਹੀ ਮ੍ਰਿਤਕ ਦੇ ਭਰਾ ਜੋਤ ਇੰਦਰ ਸਿੰਘ ਦੀ ਸ਼ਿਕਾਇਤ ’ਤੇ ਮੋਗਾ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਅਤੇ ਉਸ ਦੇ ਸਾਥੀ ਕਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ ਪਰ ਪੁਲਿਸ ਨੂੰ ਇਸ ਮਾਮਲੇ ਵਿਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ।

ਅੱਜ ਉਸ ਦੀ ਲਾਸ਼ ਨੀਲੋ ਨਹਿਰ ਤੋਂ ਪੁਲਿਸ ਵਲੋਂ ਬਰਾਮਦ ਕੀਤੀ ਗਈ। ਡੀ.ਸੀ.ਪੀ. ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੀਲੋ ਨਹਿਰ ਤੋਂ ਬਰਾਮਦ ਕੀਤੀ ਗਈ ਹੈ, ਜਿਥੇ ਕਿ ਦੋਸ਼ੀਆਂ ਵਲੋਂ ਉਸ ਨੂੰ ਕਤਲ ਕਰਨ ਤੋਂ ਬਾਅਦ ਸੁੱਟਿਆ ਗਿਆ ਸੀ।

Read Latest News and Breaking News at Daily Post TV, Browse for more News

Ad
Ad