Banner
Banner

ਪੰਜਾਬ ਦੇ ਕਿਸਾਨਾਂ ਨੂੰ ਖਾਦ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਨੀਲ ਜਾਖੜ

Punjab News: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਚੰਡੀਗੜ੍ਹ ’ਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਕਾਨਫਰੰਸ ਦੌਰਾਨ ਉਨ੍ਹਾਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ’ਚ ਭਾਜਪਾ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦਾ ਮੁੱਦਿਆ ਚੁੱਕਿਆ ਅਤੇ ਉਨ੍ਹਾਂ ਇਸ ਮਾਮਲੇ ’ਚ ਕੋਰਟ ਜਾਣ ਦਾ ਜ਼ਿਕਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ‘ਚ ਖਾਦ ਦੀ […]
Dailypost News
By : Updated On: 19 May 2026 14:26:PM
ਪੰਜਾਬ ਦੇ ਕਿਸਾਨਾਂ ਨੂੰ ਖਾਦ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਸੁਨੀਲ ਜਾਖੜ

Punjab News: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਚੰਡੀਗੜ੍ਹ ’ਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਕਾਨਫਰੰਸ ਦੌਰਾਨ ਉਨ੍ਹਾਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ’ਚ ਭਾਜਪਾ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦਾ ਮੁੱਦਿਆ ਚੁੱਕਿਆ ਅਤੇ ਉਨ੍ਹਾਂ ਇਸ ਮਾਮਲੇ ’ਚ ਕੋਰਟ ਜਾਣ ਦਾ ਜ਼ਿਕਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ‘ਚ ਖਾਦ ਦੀ ਸੰਭਾਵਿਤ ਕਮੀ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ’ਤੇ ਸਫ਼ਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਕਿਸਮ ਦੀ ਘਬਰਾਹਟ ਜਾਂ ਖਾਦ ਇਕੱਠੀ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਯੂਰੀਆ ਅਤੇ ਡੀ. ਏ. ਪੀ. ਦੀ ਪੂਰੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਲਈ ਜਿਹੜੀ ਖਾਦ ਦੀ ਲੋੜ ਹੈ, ਉਸ ਸਬੰਧੀ ਇੰਟੈਂਟ ਪਹਿਲਾਂ ਹੀ ਭੇਜੇ ਜਾ ਚੁੱਕੇ ਹਨ ਅਤੇ ਇੱਕ ਜੂਨ ਤੋਂ ਬਾਅਦ ਖਾਦ ਦੀ ਸਪਲਾਈ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 15 ਜੂਨ ਤੱਕ ਜਿਹੜੀ ਵੀ ਲੋੜ ਪਵੇਗੀ, ਉਸ ਅਨੁਸਾਰ ਖਾਦ ਪੰਜਾਬ ‘ਚ ਪਹੁੰਚਾ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦਾ ਕਿਸਾਨ 45 ਕਿੱਲੋ ਯੂਰੀਆ ਦਾ ਇੱਕ ਕੱਟਾ ਸਿਰਫ 266 ਰੁਪਏ 50 ਪੈਸੇ ‘ਚ ਖਰੀਦਦਾ ਹੈ, ਜਿਸ ਮੁਤਾਬਕ ਯੂਰੀਆ ਦੀ ਕੀਮਤ ਕਰੀਬ 6 ਰੁਪਏ ਪ੍ਰਤੀ ਕਿੱਲੋ ਪੈਂਦੀ ਹੈ। ਜਾਖੜ ਨੇ ਕਿਹਾ ਕਿ ਜੰਗ ਅਤੇ ਅੰਤਰਰਾਸ਼ਟਰੀ ਹਾਲਾਤਾਂ ਕਾਰਨ ਯੂਰੀਆ ਦੀ ਵਿਸ਼ਵ ਪੱਧਰੀ ਕੀਮਤ ‘ਚ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ 28 ਫਰਵਰੀ ਨੂੰ ਯੂਰੀਆ ਦੀ ਕੀਮਤ 480 ਡਾਲਰ ਪ੍ਰਤੀ ਟਨ ਸੀ, ਜਦੋਂ ਕਿ ਹੁਣ ਇਹ ਵੱਧ ਕੇ 1135 ਡਾਲਰ ਪ੍ਰਤੀ ਟਨ ਤੱਕ ਪਹੁੰਚ ਗਈ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਨੂੰ ਵੱਡੀ ਸਬਸਿਡੀ ਦੇ ਕੇ ਸਸਤੇ ਭਾਅ ’ਤੇ ਖਾਦ ਮੁਹੱਈਆ ਕਰਵਾ ਰਹੀ ਹੈ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕਰੀਬ 100 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਯੂਰੀਆ ਆਯਾਤ ਕਰ ਰਹੀ ਹੈ ਪਰ ਕਿਸਾਨਾਂ ਨੂੰ ਇਹ ਸਿਰਫ 6 ਰੁਪਏ ਪ੍ਰਤੀ ਕਿੱਲੋ ਦੇ ਰੇਟ ’ਤੇ ਦਿੱਤੀ ਜਾ ਰਹੀ ਹੈ।

ਸੁਨੀਲ ਜਾਖੜ ਨੇ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਵੱਧਦੀਆਂ ਕੀਮਤਾਂ ਸਬੰਧੀ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਰੂਸ-ਯੂਕ੍ਰੇਨ ਜੰਗ ਕਾਰਨ ਪੂਰੀ ਦੁਨੀਆ ਪ੍ਰਭਾਵਿਤ ਹੋਈ ਹੈ ਅਤੇ ਕਈ ਦੇਸ਼ਾਂ ‘ਚ ਮਹਿੰਗਾਈ ਬਹੁਤ ਵਧੀ ਹੈ। ਉਨ੍ਹਾਂ ਦੇ ਮੁਤਾਬਕ ਪਾਕਿਸਤਾਨ ‘ਚ 42 ਫ਼ੀਸਦੀ, ਨੇਪਾਲ ‘ਚ ਕਰੀਬ 39.5 ਫ਼ੀਸਦੀ, ਅਮਰੀਕਾ ‘ਚ 35 ਤੋਂ 40 ਫ਼ੀਸਦੀ ਅਤੇ ਸ਼੍ਰੀਲੰਕਾ ‘ਚ 33.8 ਫ਼ੀਸਦੀ ਤੱਕ ਈਂਧਣ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ‘ਚ ਇਸਦੇ ਮੁਕਾਬਲੇ ਸਿਰਫ ਕਰੀਬ 3 ਫ਼ੀਸਦੀ ਦਾ ਹੀ ਵਾਧਾ ਹੋਇਆ ਹੈ, ਜੋ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਨਤੀਜਾ ਹੈ।

Read Latest News and Breaking News at Daily Post TV, Browse for more News

Ad
Ad