Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

Punjab Vigilance Bureau corruption crackdow; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਰਕਾਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

Punjab Vigilance Bureau corruption crackdow; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 59 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇਨਕੁਆਇਰੀ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 21 ਮੁਲਜ਼ਮਾਂ ਵਿਰੁੱਧ 13 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਚਾਰ ਰਿਸ਼ਵਤਖੋਰੀ ਦੇ ਕੇਸਾਂ ਦਾ ਫੈਸਲਾ ਸੁਣਾਇਆ, ਜਿਸ ਵਿੱਚ 20 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 10,000 ਰੁਪਏ ਤੋਂ 2,00,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Read Latest News and Breaking News at Daily Post TV, Browse for more News

Ad
Ad

Punjab District News