Banner
Banner

ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਦਿੱਤਾ ਅਸਤੀਫ਼ਾ

Manpreet Singh Ayali: ਪੰਜਾਬ ਦੀ ਰਾਜਨੀਤੀ ਵਿਚ ਇਕ ਵੱਡਾ ਮੋੜ ਸਾਹਮਣੇ ਆਇਆ ਹੈ। Manpreet Singh Ayali ਨੇ ਅਕਾਲੀ ਦਲ ਪੁਨਰ ਸੁਰਜੀਤ ਨਾਲੋਂ ਆਪਣਾ ਨਾਤਾ ਤੋੜਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਫੈਸਲੇ ਨਾਲ ਸਿਆਸੀ ਹਲਕਿਆਂ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਮੁੱਲਾਂਪੁਰ ਦਾਖਾ ਤੋਂ ਵਿਧਾਇਕ ਇਯਾਲੀ ਲੰਬੇ ਸਮੇਂ ਤੋਂ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ […]
Dailypost News
By : Updated On: 20 May 2026 10:35:AM
ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਦਿੱਤਾ ਅਸਤੀਫ਼ਾ

Manpreet Singh Ayali: ਪੰਜਾਬ ਦੀ ਰਾਜਨੀਤੀ ਵਿਚ ਇਕ ਵੱਡਾ ਮੋੜ ਸਾਹਮਣੇ ਆਇਆ ਹੈ। Manpreet Singh Ayali ਨੇ ਅਕਾਲੀ ਦਲ ਪੁਨਰ ਸੁਰਜੀਤ ਨਾਲੋਂ ਆਪਣਾ ਨਾਤਾ ਤੋੜਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਫੈਸਲੇ ਨਾਲ ਸਿਆਸੀ ਹਲਕਿਆਂ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ।

ਮੁੱਲਾਂਪੁਰ ਦਾਖਾ ਤੋਂ ਵਿਧਾਇਕ ਇਯਾਲੀ ਲੰਬੇ ਸਮੇਂ ਤੋਂ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੀ ਰਾਜਨੀਤੀ ਨਾਲ ਜੁੜੇ ਰਹੇ ਹਨ ਅਤੇ ਪਾਰਟੀ ਦੇ ਅੰਦਰ ਇੱਕ ਮਜ਼ਬੂਤ ਚਿਹਰੇ ਵਜੋਂ ਜਾਣੇ ਜਾਂਦੇ ਹਨ। ਹਾਲਾਂਕਿ, ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਅਤੇ ਅੰਦਰੂਨੀ ਮਸਲਿਆਂ ਨੂੰ ਲੈ ਕੇ ਉਨ੍ਹਾਂ ਦੀ ਨਾਰਾਜ਼ਗੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ।

ਸੂਤਰਾਂ ਮੁਤਾਬਕ ਮਨਪ੍ਰੀਤ ਸਿੰਘ ਇਯਾਲੀ ਨੇ ਪਾਰਟੀ ਦੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਅਤੇ ਲੀਡਰਸ਼ਿਪ ਦੇ ਕੁਝ ਫੈਸਲਿਆਂ ਨਾਲ ਅਸਹਿਮਤੀ ਜਤਾਈ ਹੈ। ਇਸ ਕਾਰਨ ਉਨ੍ਹਾਂ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਲੱਗ ਹੋਣ ਦਾ ਫੈਸਲਾ ਕੀਤਾ। ਹਾਲਾਂਕਿ, ਉਨ੍ਹਾਂ ਵੱਲੋਂ ਅਜੇ ਤੱਕ ਆਪਣੇ ਅਗਲੇ ਸਿਆਸੀ ਕਦਮ ਬਾਰੇ ਕੋਈ ਸਪਸ਼ਟ ਐਲਾਨ ਨਹੀਂ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad