Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਅੱਖਾਂ ਸਾਹਮਣੇ ਪੋਤੀ ਹੋਈ KIDNAP, ਦਾਦਾ-ਦਾਦੀ ਨੂੰ ਘੜੀਸਦੇ ਲੈ ਗਏ ਅਗਵਾਕਾਰ

ਮੋਹਾਲੀ: ਕੁਰਾਲੀ ਇਲਾਕੇ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਕੁੱਝ ਲੋਕਾਂ ਵਲੋਂ ਸਾਢੇ 4 ਸਾਲ ਦੀ ਬੱਚੀ ਨੂੰ ਸ਼ਰੇਆਮ ਅਗਵਾ ਕਰ ਲਿਆ ਗਿਆ ਅਤੇ ਬੱਚੀ ਦੇ ਦਾਦਾ-ਦਾਦੀ ਨਾਲ ਵੀ ਕੁੱਟਮਾਰ ਕੀਤੀ ਗਈ। ਜਾਣਕਾਰੀ ਮੁਤਾਬਕ ਬੱਚੀ ਦੇ ਪਿਤਾ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੀ ਨੂੰ ਉਸ ਦੇ ਦਾਦਾ-ਦਾਦੀ ਦੇ ਸਾਹਮਣੇ ਅਗਵਾ ਕਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੱਖਾਂ ਸਾਹਮਣੇ ਪੋਤੀ ਹੋਈ KIDNAP, ਦਾਦਾ-ਦਾਦੀ ਨੂੰ ਘੜੀਸਦੇ ਲੈ ਗਏ ਅਗਵਾਕਾਰ

ਮੋਹਾਲੀ: ਕੁਰਾਲੀ ਇਲਾਕੇ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਕੁੱਝ ਲੋਕਾਂ ਵਲੋਂ ਸਾਢੇ 4 ਸਾਲ ਦੀ ਬੱਚੀ ਨੂੰ ਸ਼ਰੇਆਮ ਅਗਵਾ ਕਰ ਲਿਆ ਗਿਆ ਅਤੇ ਬੱਚੀ ਦੇ ਦਾਦਾ-ਦਾਦੀ ਨਾਲ ਵੀ ਕੁੱਟਮਾਰ ਕੀਤੀ ਗਈ। ਜਾਣਕਾਰੀ ਮੁਤਾਬਕ ਬੱਚੀ ਦੇ ਪਿਤਾ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੀ ਨੂੰ ਉਸ ਦੇ ਦਾਦਾ-ਦਾਦੀ ਦੇ ਸਾਹਮਣੇ ਅਗਵਾ ਕਰ ਲਿਆ।

ਜਦੋਂ ਦਾਦਾ-ਦਾਦੀ ਨੇ ਇਸ ਦਾ ਵਿਰੋਧ ਕੀਤ ਤਾਂ ਅਗਵਾਕਾਰਾਂ ਨੇ ਦਾਦਾ-ਦਾਦੀ ਨੂੰ ਕਾਰ ਹੇਠਾਂ ਦਰੜਨ ਦੀ ਕੋਸ਼ਿਸ਼ ਕੀਤੀ ਅਤੇ ਫਿਰ ਉਨ੍ਹਾਂ ਦੀ ਰੱਜ ਕੇ ਕੁੱਟਮਾਰ ਕੀਤੀ। ਬੱਚੀ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਹੈ ਅਤੇ ਅਦਾਲਤ ‘ਚ ਬੱਚੀ ਦੀ ਕਸਟਡੀ ਨੂੰ ਲੈ ਕੇ ਕੇਸ ਲੱਗਾ ਹੋਇਆ ਹੈ।

ਉਸ ਨੂੰ ਸ਼ੱਕ ਹੈ ਕਿ ਉਸ ਦੀ ਪਤਨੀ ਨੇ ਹੀ ਬੱਚੀ ਨੂੰ ਅਗਵਾ ਕਰਵਾਇਆ ਹੈ। ਫਿਲਹਾਲ ਇਸ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ ਅਤੇ ਇਸ ਦੇ ਆਧਾਰ ‘ਤੇ ਪੁਲਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News