Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ‘ਤੇ ਵੱਡੀ ਚਰਚਾ, ਪੰਜਾਬ ਰਾਜਪਾਲ ਦੀ ਜਥੇਦਾਰ ਗੜਗੱਜ ਤੇ ਧਾਮੀ ਨਾਲ ਅਹਿਮ ਮੁਲਾਕਾਤ

Punjab religious law controversy; ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਤਿੰਨੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ‘ਤੇ ਵੱਡੀ ਚਰਚਾ, ਪੰਜਾਬ ਰਾਜਪਾਲ ਦੀ ਜਥੇਦਾਰ ਗੜਗੱਜ ਤੇ ਧਾਮੀ ਨਾਲ ਅਹਿਮ ਮੁਲਾਕਾਤ

Punjab religious law controversy; ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਤਿੰਨੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਬਾਰੇ ਗੰਭੀਰ ਵਿਚਾਰ ਚਰਚਾ ਕੀਤੀ। ਮੁਲਾਕਾਤ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਹੋਈ, ਜਿੱਥੇ ਰਾਜਪਾਲ ਕਟਾਰੀਆ ਅੱਜ ਨਤਮਸਤਕ ਹੋਣ ਲਈ ਪੁੱਜੇ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਪਾਲ ਕਟਾਰੀਆ ਦਾ ਸਵਾਗਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਮੈਨੇਜਰ ਦੇ ਦਫ਼ਤਰ ਵਿਖੇ ਰਾਜਪਾਲ ਨੂੰ ਸਿਰੋਪਾਓ ਤੇ ਸਨਮਾਨ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਇਸ ਦੌਰਾਨ ਜਥੇਦਾਰ ਗੜਗੱਜ, ਰਾਜਪਾਲ ਕਟਾਰੀਆ ਅਤੇ ਐਡਵੋਕੇਟ ਧਾਮੀ ਵਿਚਕਾਰ ਤਕਰੀਬਨ 20 ਮਿੰਟ ਸਤਿਕਾਰ ਸੋਧ ਐਕਟ ਸਬੰਧੀ ਗੰਭੀਰ ਵਿਚਾਰ ਹੋਈ। ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਰਾਜਪਾਲ ਪੰਜਾਬ ਨੂੰ ਕਾਨੂੰਨੀ ਸੋਧ ਵਿੱਚ ਸਰਕਾਰ ਵੱਲੋਂ ਪਾਈਆਂ ਗਈਆਂ ਇਤਰਾਜ਼ਯੋਗ ਮੱਦਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਜਥੇਦਾਰ ਗੜਗੱਜ ਵੱਲੋਂ ਰਾਜਪਾਲ ਕਟਾਰੀਆ ਨੂੰ ਇੱਕ ਵਿਸ਼ੇਸ਼ ਪੱਤਰ ਵੀ ਦਿੱਤਾ ਗਿਆ ਜਿਸ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿੱਚ ਭੇਜੇ ਗਏ ਇਤਰਾਜ਼ਾਂ ਦਾ ਖਰੜਾ ਵੀ ਸ਼ਾਮਲ ਕੀਤਾ ਹੈ।

ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਜਦੋਂ ਤੋਂ ਇਹ ਕਾਨੂੰਨ ਆਇਆ ਹੈ ਉਦੋਂ ਤੋਂ ਹੀ ਕਈ ਤਰ੍ਹਾਂ ਦੀਆਂ ਟਿੱਪਣੀਆਂ ਅਤੇ ਬਿਆਨ ਸਾਹਮਣੇ ਆ ਰਹੇ ਹਨ। ਉਹ ਸੋਚ ਰਹੇ ਹਨ ਕਿ ਇਸ ਵਿਸ਼ੇ ਉੱਤੇ ਉਨ੍ਹਾਂ (ਮੁੱਖ ਮੰਤਰੀ ਪੰਜਾਬ) ਨੂੰ ਬੁਲਾ ਕੇ ਗੱਲਬਾਤ ਕਰਨਗੇ ਤਾਂ ਜੋ ਇਸ ਮਾਮਲੇ ਦਾ ਹੱਲ ਨਿਕਲੇ।

Read Latest News and Breaking News at Daily Post TV, Browse for more News

Ad
Ad

Punjab District News