Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

ਅੰਮ੍ਰਿਤਸਰ : ਗੁਰਦੁਆਰਾ ਸੁਖਚੈਨਆਨਾ ਸਾਹਿਬ ਵਿਖੇ ਐਡਵੋਕੇਟ ਧਾਮੀ ਨੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, 21 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਸ੍ਰੀ ਸੁਖਚੈਨਆਨਾ ਸਾਹਿਬ, ਫਗਵਾੜਾ ਵਿਖੇ ਵੱਖ ਵੱਖ ਜਿਲ੍ਹਿਆਂ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਮੀਟਿੰਗ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਚਾਰਕ ਜਥਿਆਂ ਨੂੰ ਪੰਜਾਬ ਸਰਕਾਰ ਦੁਆਰਾ ਲਿਆਂਦੇ ਗਏ ਜਾਗਤ ਜੋਤ ਸ੍ਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ : ਗੁਰਦੁਆਰਾ ਸੁਖਚੈਨਆਨਾ ਸਾਹਿਬ ਵਿਖੇ ਐਡਵੋਕੇਟ ਧਾਮੀ ਨੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਕੀਤੀ ਇਕੱਤਰਤਾ
Harjinder Singh Dhami

ਅੰਮ੍ਰਿਤਸਰ, 21 ਮਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਸ੍ਰੀ ਸੁਖਚੈਨਆਨਾ ਸਾਹਿਬ, ਫਗਵਾੜਾ ਵਿਖੇ ਵੱਖ ਵੱਖ ਜਿਲ੍ਹਿਆਂ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਮੀਟਿੰਗ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਚਾਰਕ ਜਥਿਆਂ ਨੂੰ ਪੰਜਾਬ ਸਰਕਾਰ ਦੁਆਰਾ ਲਿਆਂਦੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦੇਣ ਅਤੇ ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਪੰਥਕ ਕਾਨਫਰੰਸ ਵਿੱਚ ਗੁਰਦੁਆਰਾ ਕਮੇਟੀਆਂ, ਗ੍ਰੰਥੀ ਸਿੰਘਾਂ ਤੇ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਪ੍ਰੇਰਿਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਸਲੇ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰਚਾਰਕ ਜਥਿਆਂ ਦੀ ਵੱਡੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸੀਆਂ ਨੂੰ ਸਖ਼ਤ ਸਜ਼ਾਵਾਂ ਤਾਂ ਹਰ ਸਿੱਖ ਦੀ ਮੰਗ ਹੈ ਪਰੰਤੂ ਕਿਸੇ ਵੀ ਕਨੂੰਨ ਵਿਚ ਸਿੱਖ ਭਾਵਨਾਵਾਂ ਵਿਰੁੱਧ ਸ਼ਬਦਾਵਲੀ ਅਤੇ ਮੱਦਾਂ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸੇ ਸਬੰਧੀ ਵਿਚਾਰ ਵਟਾਂਦਰੇ ਲਈ 31 ਮਈ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ ਰੱਖੀ ਗਈ ਹੈ ਜਿਸ ਵਿਚ ਗੁਰਦੁਆਰਾ ਕਮੇਟੀਆਂ ਗ੍ਰੰਥੀ ਸਿੰਘਾਂ ਅਤੇ ਸੰਗਤਾਂ ਦੀ ਭਰਵੀਂ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਜਿਲ੍ਹਾ ਕਪੂਰਥਲਾ, ਹੁਸਿਆਰਪੁਰ, ਨਵਾਂ ਸ਼ਹਿਰ ਅਤੇ ਜਲੰਧਰ ਦੇ ਪ੍ਰਚਾਰਕ ਜਥਿਆਂ ਨੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦਾ ਭਰੋਸਾ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News