Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਅੰਮ੍ਰਿਤਸਰ-ਜੰਮੂ ਹਾਈਵੇਅ ‘ਤੇ ਭਿਆਨਕ ਹਾਦਸਾ: ਪਲਟੀ ਟੂਰਿਸਟ ਬੱਸ, ਅੰਮ੍ਰਿਤਸਰ ਦੇ 2 ਵਿਦਿਆਰਥੀਆਂ ਦੀ ਮੌਤ, ਕਈ ਜ਼ਖ਼ਮੀ

Punjab Road Accident: ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਇੱਕ ਟੂਰਿਸਟ ਬੱਸ ਸ਼ੁੱਕਰਵਾਰ ਸਵੇਰੇ ਨੈਸ਼ਨਲ ਹਾਈਵੇਅ ‘ਤੇ ਕਸਬਾ ਕਲੇਰ ਖੁਰਦ ਨੇੜੇ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਦੋ ਕਾਲਜ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਮੁਸਾਫ਼ਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਚਾਨਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ-ਜੰਮੂ ਹਾਈਵੇਅ ‘ਤੇ ਭਿਆਨਕ ਹਾਦਸਾ: ਪਲਟੀ ਟੂਰਿਸਟ ਬੱਸ, ਅੰਮ੍ਰਿਤਸਰ ਦੇ 2 ਵਿਦਿਆਰਥੀਆਂ ਦੀ ਮੌਤ, ਕਈ ਜ਼ਖ਼ਮੀ

Punjab Road Accident: ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਇੱਕ ਟੂਰਿਸਟ ਬੱਸ ਸ਼ੁੱਕਰਵਾਰ ਸਵੇਰੇ ਨੈਸ਼ਨਲ ਹਾਈਵੇਅ ‘ਤੇ ਕਸਬਾ ਕਲੇਰ ਖੁਰਦ ਨੇੜੇ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਦੋ ਕਾਲਜ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਮੁਸਾਫ਼ਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਬ੍ਰੇਕ ਲੱਗਣ ਕਾਰਨ ਬੱਸ ਬੇਕਾਬੂ ਹੋ ਕੇ ਸੜਕ ‘ਤੇ ਪਲਟ ਗਈ, ਜਿਸ ਤੋਂ ਬਾਅਦ ਪਿੱਛੇ ਤੋਂ ਆ ਰਹੇ 3-4 ਹੋਰ ਵਾਹਨ ਵੀ ਆਪਸ ਵਿੱਚ ਬੁਰੀ ਤਰ੍ਹਾਂ ਟਕਰਾ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ ਜ਼ਿਆਦਾਤਰ ਕਾਲਜ ਦੇ ਵਿਦਿਆਰਥੀ ਸਵਾਰ ਸਨ। ਇਹ ਸਾਰੇ ਬੱਚੇ ਅੰਮ੍ਰਿਤਸਰ ਵਿਖੇ ਆਪਣੀਆਂ ਪ੍ਰੀਖਿਆਵਾਂ ਖ਼ਤਮ ਹੋਣ ਤੋਂ ਬਾਅਦ ਜੰਮੂ ਸਥਿਤ ਆਪਣੇ ਘਰਾਂ ਨੂੰ ਪਰਤ ਰਹੇ ਸਨ। ਹਾਦਸੇ ਵਿੱਚ ਜ਼ਖ਼ਮੀ ਹੋਏ ਯਾਤਰੀਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਅੱਖ ਲੱਗੀ ਸੀ, ਜਦੋਂ ਖੁੱਲ੍ਹੀ ਤਾਂ ਦੋਸਤ ਬੱਸ ਹੇਠਾਂ ਦੱਬੇ ਸਨ: ਪੀੜਤਾਂ ਦੀ ਜ਼ੁਬਾਨੀ

ਬੱਸ ਵਿੱਚ ਸਵਾਰ ਵਿਦਿਆਰਥੀ ਆਸ਼ੀਸ਼ ਨੇ ਹੰਝੂਆਂ ਭਰੀਆਂ ਅੱਖਾਂ ਨਾਲ ਦੱਸਿਆ, “ਅਸੀਂ ਆਪਣੇ ਕਾਲਜ ਤੋਂ ਜੰਮੂ ਘਰ ਜਾ ਰਹੇ ਸੀ। ਮੇਰੇ 7-8 ਦੋਸਤ ਬੱਸ ਦੇ ਪਿਛਲੇ ਪਾਸੇ ਬੈਠੇ ਸਨ। ਸਫ਼ਰ ਦੌਰਾਨ ਮੇਰੀ ਅੱਖ ਲੱਗ ਗਈ ਸੀ, ਪਰ ਜਦੋਂ ਜ਼ੋਰਦਾਰ ਝਟਕੇ ਨਾਲ ਅੱਖ ਖੁੱਲ੍ਹੀ ਤਾਂ ਬੱਸ ਪਲਟ ਚੁੱਕੀ ਸੀ। ਬੱਸ ਦਾ ਪਿਛਲਾ ਸ਼ੀਸ਼ਾ ਤੋੜ ਕੇ ਅਸੀਂ ਕਿਸੇ ਤਰ੍ਹਾਂ ਬਾਹਰ ਨਿਕਲੇ, ਪਰ ਮੇਰੇ ਦੋ ਦੋਸਤ ਬੱਸ ਦੇ ਹੇਠਾਂ ਆ ਗਏ ਸਨ, ਜਿਨ੍ਹਾਂ ਦੀ ਮੌਕੇ ‘ਤੇ ਹੀ ਜਾਨ ਚਲੀ ਗਈ।”

ਬੱਸ ਵਿੱਚ ਸਵਾਰ ਵਿਦਿਆਰਥੀ ਆਸ਼ੀਸ਼ ਨੇ ਹੰਝੂਆਂ ਭਰੀਆਂ ਅੱਖਾਂ ਨਾਲ ਦੱਸਿਆ,”ਅਸੀਂ ਆਪਣੇ ਕਾਲਜ ਤੋਂ ਜੰਮੂ ਘਰ ਜਾ ਰਹੇ ਸੀ। ਮੇਰੇ 7-8 ਦੋਸਤ ਬ੍ਰਸ ਦੇ ਪਿਛਲੇ ਪਾਸੇ ਬੈਠੇ ਸਨ। ਸਫ਼ਰ ਦੌਰਾਨ ਮੇਰੀ ਅੱਖ ਲੱਗ ਗਈ ਸੀ, ਪਰ ਜਦੋਂ ਜ਼ੋਰਦਾਰ ਝਟਕੇ ਨਾਲ ਅੱਖ ਖੁੱਲ੍ਹੀ ਤਾਂ ਬੱਸ ਪਲਟ ਚੁੱਕੀ ਸੀ। ਬੱਸ ਦਾ ਪਿਛਲਾ ਸ਼ੀਸ਼ਾ ਤੋੜ ਕੇ ਅਸੀਂ ਕਿਸੇ ਤਰ੍ਹਾਂ ਬਾਹਰ ਨਿਕਲੇ, ਪਰ ਮੇਰੇ ਦੋਸਤ ਬੱਸ ਦੇ ਹੇਠਾਂ ਆ ਗਅ

ਇੱਕ ਹੋਰ ਮੁਸਾਫ਼ਰ ਵਿਸ਼ਵ ਅਰੋੜਾ ਨੇ ਦੱਸਿਆ ਕਿ ਹਾਈਵੇਅ ‘ਤੇ ਅੱਗੇ ਕੋਈ ਹਾਦਸਾ ਹੋਇਆ ਸੀ, ਜਿਸ ਨੂੰ ਦੇਖ ਕੇ ਡਰਾਈਵਰ ਨੇ ਅਚਾਨਕ ਤੇਜ਼ ਬ੍ਰੇਕ ਮਾਰੀ। ਇਸ ਕਾਰਨ ਬੱਸ ਸੰਤੁਲਨ ਗੁਆ ਕੇ ਪਲਟ ਗਈ ਅਤੇ ਕਈ ਸਵਾਰੀਆਂ ਇੱਕ-ਦੂਜੇ ਦੇ ਉੱਪਰ ਜਾ ਡਿੱਗੀਆਂ।

ਪੁਲਿਸ ਦੀ ਕਾਰਵਾਈ ਅਤੇ ਹਾਈਵੇਅ ਖਾਲੀ ਕਰਵਾਇਆ

ਘਟਨਾ ਦੀ ਸੂਚਨਾ ਮਿਲਦੇ ਹੀ ਨੌਸ਼ਹਿਰ ਮੱਝਾ ਸਿੰਘ ਚੌਂਕੀ ਦੇ ਇੰਚਾਰਜ ਏਐਸਆਈ (ASI) ਬਲਜੀਤ ਸਿੰਘ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰਵਾਏ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 7 ਵਜੇ ਵਾਪਰਿਆ।

ਮ੍ਰਿਤਕ ਨੌਜਵਾਨਾਂ ਦੀ ਪਛਾਣ ਅੰਮ੍ਰਿਤਸਰ ਦੇ ‘ਗਲੋਬਲ ਇੰਸਟੀਟਿਊਟ’ ਦੇ ਵਿਦਿਆਰਥੀਆਂ ਵਜੋਂ ਹੋਈ ਹੈ। ਪੁਲਿਸ ਮੁਤਾਬਕ ਬੱਸ ਪਲਟਣ ਤੋਂ ਬਾਅਦ ਹਾਈਵੇਅ ‘ਤੇ ਮੌਜੂਦ ਵਾਹਨਾਂ ਨਾਲ ਪਿੱਛੇ ਤੋਂ ਆ ਰਹੀਆਂ ਗੱਡੀਆਂ ਟਕਰਾ ਗਈਆਂ ਸਨ। ਪੁਲਿਸ ਨੇ ਕਰੇਨ ਦੀ ਮਦਦ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਹਟਾ ਕੇ ਹਾਈਵੇਅ ‘ਤੇ ਟ੍ਰੈਫਿਕ ਨੂੰ ਮੁੜ ਬਹਾਲ ਕਰਵਾ ਦਿੱਤਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਬੱਸ ਡਰਾਈਵਰ ਤੋਂ ਪੁੱਛਗਿੱਛ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News