Banner
Banner

ਭਾਰਤ-ਪਾਕਿ ਸਰਹੱਦ ‘ਤੇ BSF ਦਾ ਵੱਡਾ ਐਕਸ਼ਨ: ਗੱਡੀ ਸਮੇਤ ਭਾਰਤੀ ਖੇਤਰ ‘ਚ ਦਾਖਲ ਹੋਏ 2 ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

Pakistani national arrested: ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਬਾਰਡਰ ਸਿਕਊਰਿਟੀ ਫੋਰਸ (BSF) ਦੇ ਮੁਸਤੈਦ ਜਵਾਨਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤੀ ਸਰਹੱਦ ਅੰਦਰ ਘੁਸਪੈਠ ਕਰਨ ਵਾਲੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਦਬੋਚਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਬੀਐਸਐਫ ਦੇ ਅਧਿਕਾਰੀਆਂ ਮੁਤਾਬਕ, ਕਾਬੂ ਕੀਤੇ ਗਏ ਪਾਕਿਸਤਾਨੀ ਨਾਗਰਿਕਾਂ ਕੋਲੋਂ ਇੱਕ ਗੱਡੀ ਵੀ ਬਰਾਮਦ ਹੋਈ ਹੈ। ਸਰਹੱਦ ਦੀ ਉਲੰਘਣਾ […]
Khushi
By : Updated On: 22 May 2026 12:36:PM
ਭਾਰਤ-ਪਾਕਿ ਸਰਹੱਦ ‘ਤੇ BSF ਦਾ ਵੱਡਾ ਐਕਸ਼ਨ: ਗੱਡੀ ਸਮੇਤ ਭਾਰਤੀ ਖੇਤਰ ‘ਚ ਦਾਖਲ ਹੋਏ 2 ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

Pakistani national arrested: ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਬਾਰਡਰ ਸਿਕਊਰਿਟੀ ਫੋਰਸ (BSF) ਦੇ ਮੁਸਤੈਦ ਜਵਾਨਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤੀ ਸਰਹੱਦ ਅੰਦਰ ਘੁਸਪੈਠ ਕਰਨ ਵਾਲੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਦਬੋਚਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਬੀਐਸਐਫ ਦੇ ਅਧਿਕਾਰੀਆਂ ਮੁਤਾਬਕ, ਕਾਬੂ ਕੀਤੇ ਗਏ ਪਾਕਿਸਤਾਨੀ ਨਾਗਰਿਕਾਂ ਕੋਲੋਂ ਇੱਕ ਗੱਡੀ ਵੀ ਬਰਾਮਦ ਹੋਈ ਹੈ। ਸਰਹੱਦ ਦੀ ਉਲੰਘਣਾ ਦਾ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਦੋਵਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੇ ਤਾਇਨਾਤ ਬਾਰਡਰ ਸਿਕਊਰਿਟੀ ਫੋਰਸ (BSF) ਦੇ ਮੁਸਤੈਦ ਜਵਾਨਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤੀ ਸਰਹੱਦ ਅੰਦਰ ਘੁਸਪੈਠ ਕਰਨ ਵਾਲੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਦਬੋਚਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਬੀਐਸਐਫ ਦੇ ਅਧਿਕਾਰੀਆਂ ਮੁਤਾਬਕ, ਕਾਬੂ ਕੀਤੇ ਗਏ ਪਾਕਿਸਤਾਨੀ ਨਾਗਰਿਕਾਂ ਕੋਲੋਂ ਇੱਕ ਗੱਡੀ ਵੀ ਬਰਾਮਦ ਹੋਈ ਹੈ। ਸਰਹੱਦ ਦੀ ਉਲੰਘਣਾ ਦਾ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦੇਸ਼ ਦੀਆਂ ਵੱਖ-ਵੱਖ ਸੁਰੱਖਿਆ

ਲਾਹੌਰ ਦੇ ਰਹਿਣ ਵਾਲੇ ਹਨ ਦੋਵੇਂ ਘੁਸਪੈਠੀਏ

ਫੜੇ ਗਏ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਮੁਹੰਮਦ ਸਲੀਮ (ਉਮਰ 60 ਸਾਲ) ਪੁੱਤਰ ਨਜ਼ੀਰ ਅਹਿਮਦ, ਵਾਸੀ ਨਾਸਟਰ ਕਾਲੋਨੀ, ਫਿਰੋਜ਼ਪੁਰ ਰੋਡ, ਲਾਹੌਰ ਅਤੇ ਆਮੀਰ ਨਵਾਜ਼ (ਉਮਰ 40 ਸਾਲ) ਪੁੱਤਰ ਮੁਹੰਮਦ ਨਵਾਜ਼, ਵਾਸੀ ਜਸਹੀਨ ਟਾਊਨ, ਗੱਜੀ ਰੋਡ, ਲਾਹੌਰ ਵਜੋਂ ਹੋਈ ਹੈ। ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਇਸ ਸਬੰਧੀ ਜ਼ੀਰੋ ਲਾਈਨ ‘ਤੇ ਪਾਕਿਸਤਾਨੀ ਰੇਂਜਰਜ਼ ਨੂੰ ਵੀ ਅਧਿਕਾਰਤ ਤੌਰ ‘ਤੇ ਸੂਚਿਤ ਕਰ ਦਿੱਤਾ ਹੈ।

ਗੱਡੀ ਰਾਹੀਂ ਕੀਤਾ ਸਰਹੱਦ ਪਾਰ, ਜਾਂਚ ਜਾਰੀ

ਮੁਢਲੀ ਜਾਣਕਾਰੀ ਅਨੁਸਾਰ, ਇਹ ਦੋਵੇਂ ਵਿਅਕਤੀ ਪਾਕਿਸਤਾਨ ਦੇ ਕਸੂਰ ਇਲਾਕੇ ਦੀਆਂ ਵੱਖ-ਵੱਖ ਦੁਕਾਨਾਂ ‘ਤੇ ਸਾਮਾਨ ਸਪਲਾਈ (ਡਿਲੀਵਰੀ) ਕਰਨ ਦਾ ਕੰਮ ਕਰਦੇ ਹਨ। ਕੰਮ ਦੌਰਾਨ ਹੀ ਉਹ ਆਪਣੀ ਨਿੱਜੀ ਗੱਡੀ ਵਿੱਚ ਸਵਾਰ ਹੋ ਕੇ ਕੌਮਾਂਤਰੀ ਸਰਹੱਦ ਪਾਰ ਕਰ ਗਏ ਅਤੇ ਭਾਰਤੀ ਇਲਾਕੇ ਵਿੱਚ ਦਾਖਲ ਹੋ ਗਏ, ਜਿੱਥੇ ਅੱਗੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਘੇਰ ਲਿਆ ਅਤੇ ਤੁਰੰਤ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ, ਇਹ ਦੋਵੇਂ ਕਿਸ ਖ਼ਾਸ ਲੰਘੇ ਜਾਂ ਰਸਤੇ ਰਾਹੀਂ ਗੱਡੀ ਸਮੇਤ ਭਾਰਤੀ ਖੇਤਰ ਵਿੱਚ ਦਾਖਲ ਹੋਣ ਵਿੱਚ ਕਾਮਯਾਬ ਹੋਏ, ਇਸ ਦਾ ਖੁਲਾਸਾ ਹੋਣਾ ਅਜੇ ਬਾਕੀ ਹੈ।

ਫਿਲਹਾਲ ਅੰਮ੍ਰਿਤਸਰ ਸੈਕਟਰ ਵਿੱਚ ਬੀਐਸਐਫ ਅਤੇ ਹੋਰ ਸੁਰੱਖਿਆ ਅਦਾਰੇ ਦੋਵਾਂ ਪਾਕਿਸਤਾਨੀ ਨਾਗਰਿਕਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੇ ਹਨ। ਜਾਂਚ ਏਜੰਸੀਆਂ ਇਸ ਗੱਲ ਦੀ ਪੁਖ਼ਤਾ ਜਾਂਚ ਕਰ ਰਹੀਆਂ ਹਨ ਕਿ ਇਹ ਘੁਸਪੈਠ ਮਹਿਜ਼ ਇੱਕ ਗ਼ਲਤੀ ਸੀ ਜਾਂ ਫਿਰ ਇਸ ਦੇ ਪਿੱਛੇ ਕੋਈ ਵੱਡੀ ਸਾਜ਼ਿਸ਼ ਜਾਂ ਤਸਕਰੀ ਵਰਗਾ ਕੋਈ ਹੋਰ ਨਾਪਾਕ ਮਕਸਦ ਛਿਪਿਆ ਹੋਇਆ ਹੈ।

Read Latest News and Breaking News at Daily Post TV, Browse for more News

Ad
Ad