Banner
Banner

ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਲੋਕਾਂ ਵੱਲੋਂ ਬਰਨਾਲਾ ਜਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਲੰਮੇ ਸਮੇਂ ਤੋਂ ਚਲਦੇ ਆ ਰਹੇ ਮੈਂਬਰ ਅਤੇ ਸਿੱਖੀ ਪ੍ਰਚਾਰ […]
Dailypost News
By : Updated On: 23 May 2026 19:14:PM
ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
Harjinder Singh Dhami

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਲੋਕਾਂ ਵੱਲੋਂ ਬਰਨਾਲਾ ਜਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਲੰਮੇ ਸਮੇਂ ਤੋਂ ਚਲਦੇ ਆ ਰਹੇ ਮੈਂਬਰ ਅਤੇ ਸਿੱਖੀ ਪ੍ਰਚਾਰ ਲਈ ਸੇਵਾਵਾਂ ਨਿਭਾ ਰਹੇ ਬਾਬਾ ਬੂਟਾ ਸਿੰਘ ਇਸ ਅਸਥਾਨ ਦੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਨਿਭਾਅ ਰਹੇ ਹਨ, ਜਿਨ੍ਹਾਂ ਨੂੰ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਦਾ ਵੀ ਸਹਿਯੋਗ ਹੈ।

ਪਰ ਕੁਝ ਲੋਕਾਂ ਵੱਲੋਂ ਆਪਣੇ ਤੌਰ ’ਤੇ ਕਮੇਟੀ ਬਣਾ ਕੇ ਗੁਰਦੁਆਰਾ ਸਾਹਿਬ ਨਾਲ ਸਬੰਧਤ ਜਾਇਦਾਦ ਨੂੰ ਹਥਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਮਾਨਯੋਗ ਹਾਈਕੋਰਟ ਨੇ ਵੀ ਸਟੇਅ ਕੀਤਾ ਹੋਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਵੀ ਕਮੇਟੀ ਨੂੰ ਭੰਗ ਕੀਤਾ ਹੋਇਆ ਹੈ‌। ਅਜਿਹੇ ਵਿਚ ਕੁਝ ਲੋਕਾਂ ਦਾ ਗੁਰਦੁਆਰਾ ਸਾਹਿਬ ਤੇ ਕਬਜ਼ਾ ਕਰਨ ਦਾ ਯਤਨ ਸਿੱਖ ਸੰਗਤਾਂ ਅੰਦਰ ਵੱਡਾ ਰੋਸ ਪੈਦਾ ਕਰਨ ਵਾਲਾ ਹੈ।

ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕ ਕਬਜ਼ਾ ਕਰਨ ਲਈ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੇ ਹਨ ਜਦਕਿ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ । ਸਰਕਾਰ ਦੀ ਅਜਿਹੀ ਨੀਤੀ ਜ਼ਬਰੀ ਕਬਜ਼ਾ ਕਰਨ ਵਾਲਿਆਂ ਨੂੰ ਮੂਕ ਸਹਿਮਤੀ ਲਗਦਾ ਹੈ, ਜੋ ਵੱਡੇ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਬੇਲੋੜੀ ਦਖਲ-ਅੰਦਾਜੀ ਹੈ, ਜਿਸ ਨਾਲ ਇਲਾਕੇ ਦਾ ਮਹੌਲ ਖ਼ਰਾਬ ਹੋ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਜਿਹੇ ਲੋਕਾਂ ਨੂੰ ਰੋਕਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਵੀ ਵਧੀਕੀ ਹੁੰਦੀ ਹੈ ਜਾਂ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

Read Latest News and Breaking News at Daily Post TV, Browse for more News

Ad
Ad