Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਧਾਮੀ ਨੇ ਕੀਤਾ ਦੁੱਖ ਪ੍ਰਗਟ, ਮ੍ਰਿਤਕ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

SGPC Amritsar incident; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਗਹਿਰਾ ਦੁੱਖ ਜ਼ਾਹਰ ਕਰਦਿਆਂ ਇਸ ਘਟਨਾ ਵਿਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਇਸ ਘਟਨਾ ਵਿਚ ਜ਼ਖ਼ਮੀ ਹੋਈਆਂ ਸੰਗਤਾਂ ਦਾ […]
ਲੇਖਕ : ਪ੍ਰਕਾਸ਼ਿਤ: 
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਧਾਮੀ ਨੇ ਕੀਤਾ ਦੁੱਖ ਪ੍ਰਗਟ, ਮ੍ਰਿਤਕ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ

SGPC Amritsar incident; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਗਹਿਰਾ ਦੁੱਖ ਜ਼ਾਹਰ ਕਰਦਿਆਂ ਇਸ ਘਟਨਾ ਵਿਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਇਸ ਘਟਨਾ ਵਿਚ ਜ਼ਖ਼ਮੀ ਹੋਈਆਂ ਸੰਗਤਾਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਉਥੇ ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪਹੁੰਚ ਕੇ ਘਟਨਾ ਬਾਰੇ ਜਾਣਕਾਰੀ ਵੀ ਲਈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੰਦਭਾਗੀ ਘਟਨਾ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2-2 ਲੱਖ ਰੁਪਏ ਸਹਾਇਤਾ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹਰ ਐਤਵਾਰ ਵੱਡੀ ਗਿਣਤੀ ਵਿਚ ਸੰਗਤਾਂ ਪੁੱਜਦੀਆਂ ਹਨ। ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਇਸ ਅਸਥਾਨ ਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸੇਵਾਵਾਂ ਚਲ ਰਹੀਆਂ ਹਨ। ਇਮਾਰਤ ਦੇ ਲੈਂਟਰ ਲਈ ਹੋਈ ਸਟਰਿੰਗ ਤੋਂ ਹਵਾ ਦੇ ਤੇਜ਼ ਬੁੱਲੇ ਨਾਲ ਕੁਝ ਪਲੇਟਾਂ ਥੱਲੇ ਬੈਠੀਆਂ ਸੰਗਤਾਂ ਤੇ ਡਿੱਗਣ ਨਾਲ ਇਹ ਘਟਨਾ ਵਾਪਰੀ ਹੈ।

ਉਨ੍ਹਾਂ ਅਕਾਲ ਚਲਾਣਾ ਕਰਨ ਵਾਲੀਆਂ ਬੀਬੀਆਂ ਨਮਿਤ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਅਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਵੀ ਇਸ ਘਟਨਾ ਤੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟਾਈ ਹੈ। ਬਾਬਾ ਭੂਰੀਵਾਲਿਆਂ ਨੇ ਮਨੁੱਖੀ ਹਮਦਰਦੀ ਵਜੋਂ ਅਕਾਲ ਚਲਾਣਾ ਕਰਨ ਵਾਲੀਆਂ ਬੀਬੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਇਸੇ ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ ਪੀ ਸਿੰਘ ਨੇ ਕਿਹਾ ਕਿ ਹਸਪਤਾਲ ਦੇ ਮਾਹਰ ਡਾਕਟਰ ਜ਼ਖਮੀਆਂ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਲਾਜ ਵਿਚ ਕਿਸੇ ਤਰ੍ਹਾਂ ਵੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News