Banner
Banner

ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Punjabi Singer Diljit Dosanjh: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਲੁਧਿਆਣਾ ਨਗਰ ਨਿਗਰ ਮੇਅਰ ਦਫ਼ਤਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਲੁਧਿਆਣਾ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਧਮਕੀ ਭਰੀ ਈਮੇਲ ਮਿਲੀ ਹੈ। ਇਹ ਧਮਕੀ ਖਾਲਿਸਤਾਨ ਨੈਸ਼ਨਲ ਆਰਮੀ ਵੱਲੋਂ ਭੇਜੀ […]
Dailypost News
By : Updated On: 25 May 2026 11:35:AM
ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Punjabi Singer Diljit Dosanjh: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਲੁਧਿਆਣਾ ਨਗਰ ਨਿਗਰ ਮੇਅਰ ਦਫ਼ਤਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਲੁਧਿਆਣਾ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਧਮਕੀ ਭਰੀ ਈਮੇਲ ਮਿਲੀ ਹੈ। ਇਹ ਧਮਕੀ ਖਾਲਿਸਤਾਨ ਨੈਸ਼ਨਲ ਆਰਮੀ ਵੱਲੋਂ ਭੇਜੀ ਗਈ ਹੈ। ਇਸ ਸਬੰਧੀ ਇੱਕ ਈਮੇਲ, ਸੋਮਵਾਰ (25 ਮਈ) ਦੀ ਸਵੇਰ ਨਗਰ ਨਿਗਮ ਕਮਿਸ਼ਨਰ ਦੀ ਸਰਕਾਰੀ ਆਈਡੀ ‘ਤੇ ਭੇਜੀ ਗਈ।

ਦੱਸ ਦੇਈਏ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਖਾਲਿਸਤਾਨੀਆਂ ਦੇ ਨਿਸ਼ਾਨੇ ‘ਤੇ ਰਹੇ ਹਨ। ਇਸ ਤੋਂ ਪਹਿਲਾਂ, ਗਾਇਕ ਦਿਲਜੀਤ ਦੋਸਾਂਝ ਦਾ ਵਰਲਡ ਟੂਰ ਔਰਾ 2026 ਵਿਵਾਦਾਂ ‘ਚ ਘਿਰ ਗਿਆ ਸੀ। ਕੈਨੇਡਾ ਚ ਦਿਲਜੀਤ ਦੋਸਾਂਝ ਦੇ ਲਾਈਵ ਕੰਸਰਟ ਦਾ ਖਾਲਿਸਤਾਨ ਸਮਰਥਕ ਵਿਰੋਧ ਕਰਨ ਪਹੁੰਚੇ ਸਨ।

ਬੀਤੀ ਦਿਨੀਂ, ਸਿੱਖਸ ਫਾਰ ਜਸਟਿਸ ਦੇ ਆਗੂ ਤੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਦਿਲਜੀਤ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਦਿਲਜੀਤ ਨੂੰ ਕੈਨੇਡਾ ‘ਚ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਨੂੰ ਅਮਰੀਕਾ ਆਉਣ ਤੇ ਵੀ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪਵੇਗਾ। ਪੰਨੂ ਨੇ ਦਲਜੀਤ ਦੋਸਾਂਝ ਨੂੰ ਧਮਕੀ ਦਿੰਦੇ ਹੋਏ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਸੀ।

ਅੱਤਵਾਦੀ ਪੰਨੂ ਨੇ ਦਲਜੀਤ ਦੋਸਾਂਝ ਦੇ ਬਿਆਨ ‘ਮੇਰਾ ਭਾਰਤ ਮਹਾਨ’ ਕਹਿਣ ਤੇ ਅਮਿਤਾਭ ਬੱਚਨ ਦੇ ਪੈਰ ਛੂਹਣ ਤੇ ਇਤਰਾਜ਼ ਜਤਾਇਆ। ਪੰਨੂ ਨੇ ਦਲਜੀਤ ਨੂੰ ਹੰਕਾਰੀ ਕਿਹਾ ਤੇ ਕਿਹਾ ਕਿ ਉਸ ਦਾ ਹੰਕਾਰ ਉਸ ਦਾ ਦੁਸ਼ਮਣ ਹੈ। ਉਸ ਨੇ ਕਿਹਾ ਕਿ ਦਲਜੀਤ ਦੋਸਾਂਝ ਦੀ ਜ਼ਮੀਰ ਮਰ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad