Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਦੇ ਲੋਕ ਸਭਾ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ ਮੁਕਤਸਰ ਦੇ ਗਿੱਦੜਬਾਹਾ ਨਗਰ ਕੌਂਸਲ ‘ਚ ਚੋਣ ਪ੍ਰਚਾਰ ਥੰਮ ਜਾਣ ਤੋਂ ਬਾਅਦ ਕਥਿਤ ਰੂਪ ‘ਤੇ ਪ੍ਰਚਾਰ ਕਰਨ ਦੇ ਮਾਮਲੇ ‘ਚ ਰਿਟਰਨਿੰਗ ਅਫ਼ਸਰ ਨੇ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਪ੍ਰਸ਼ਾਸਨ ਨੇ ਚੋਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਦੇ ਲੋਕ ਸਭਾ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ ਮੁਕਤਸਰ ਦੇ ਗਿੱਦੜਬਾਹਾ ਨਗਰ ਕੌਂਸਲ ‘ਚ ਚੋਣ ਪ੍ਰਚਾਰ ਥੰਮ ਜਾਣ ਤੋਂ ਬਾਅਦ ਕਥਿਤ ਰੂਪ ‘ਤੇ ਪ੍ਰਚਾਰ ਕਰਨ ਦੇ ਮਾਮਲੇ ‘ਚ ਰਿਟਰਨਿੰਗ ਅਫ਼ਸਰ ਨੇ ਨੋਟਿਸ ਜਾਰੀ ਕੀਤਾ ਹੈ।

ਜਾਣਕਾਰੀ ਮੁਤਾਬਕ ਪ੍ਰਸ਼ਾਸਨ ਨੇ ਚੋਣ ਜ਼ਾਬਤੇ ਅਨੁਸਾਰ ਸ਼ਾਮ 5 ਵਜੇ ਪ੍ਰਚਾਰ ਬੰਦ ਦੇ ਨਿਯਮ ਦੀ ਉਲੰਘਣਾ ਮਾਮਲੇ ‘ਚ ਇਹ ਕਾਰਵਾਈ ਕੀਤੀ ਹੈ। ਇਲਜ਼ਾਮ ਹੈ ਕਿ ਪ੍ਰਚਾਰ ਦਾ ਸਮਾਂ ਸਮਾਪਤ ਹੋਣ ਦੇ ਬਾਵਜੂਦ ਰਾਜਾ ਵੜਿੰਗ ਨੇ ਗਿੱਦੜਬਾਹਾ ਖੇਤਰ ‘ਚ ਚੋਣ ਪ੍ਰਚਾਰ ਦੀਆਂ ਗਤੀਵਿਧੀਆਂ ਜਾਰੀ ਰੱਖੀਆ।

ਹਾਲਾਂਕਿ, ਦੂਜੇ ਪਾਸੇ ਵੜਿੰਗ ਦੀ ਟੀਮ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਵੀ ਅਧਿਕਾਰਤ ਨੋਟਿਸ ਨਹੀਂ ਮਿਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਖ਼ਬਰਾਂ ਦੇ ਜ਼ਰੀਏ ਇਹ ਜਾਣਕਾਰੀ ਮਿਲੀ ਹੈ। ਵੜਿੰਗ ਦੀ ਟੀਮ ਨੇ ਕਿਹਾ ਕਿ ਨੋਟਿਸ ਮਿਲਣ ਤੋਂ ਬਾਅਦ ਅਸੀਂ ਆਪਣਾ ਪੱਖ ਰੱਖਾਂਗੇ। ਇਸ ਮਾਮਲੇ ‘ਚ ਜਾਣਕਾਰੀ ਹੈ ਕਿ ਪ੍ਰਸ਼ਾਸਨ ਪੂਰੇ ਮਾਮਲੇ ਦੇ ਵੀਡੀਓ ਤੇ ਹੋਰ ਰਿਕਾਰਡ ਜਾਂਚ ਕਰ ਰਿਹਾ ਹੈ। ਜੇਕਰ ਨਿਯਮਾਂ ਦੀ ਉਲੰਘਣਾ ਦੀ ਪੁਸ਼ਟੀ ਹੁੰਦੀ ਹੈ ਤਾਂ ਚੋਣ ਕਮਿਸ਼ਨ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ।

ਵੋਟਾਂ ਵਾਲੇ ਦਿਨ ਛੁੱਟੀ ਦਾ ਐਲਾਨ
ਪੰਜਾਬ ‘ਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਫੈਸਲੇ ਤਹਿਤ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਅਦਾਰਿਆਂ ਤੇ ਹੋਰ ਸਰਕਾਰੀ ਸੰਸਥਾਵਾਂ ‘ਚ ਵੀ ਛੁੱਟੀ ਰਹੇਗੀ। ਸਰਕਾਰ ਦਾ ਉਦੇਸ਼ ਹੈ ਕਿ ਵੱਧ ਤੋਂ ਵੱਧ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਰੁਕਾਵਟ ਦੇ ਕਰ ਸਕਣ।

ਚੋਣ ਪ੍ਰਚਾਰ ਤੇ ਲੱਗੀ ਰੋਕ ਅਤੇ ਸਖ਼ਤ ਪਾਬੰਦੀਆਂ
ਚੋਣਾਂ ਦੇ ਮੱਦੇਨਜ਼ਰ ਬੀਤੇ ਦਿਨ ਸ਼ਾਮ 5 ਵਜੇ ਤੋਂ ਚੋਣ ਪ੍ਰਚਾਰ ਪੂਰੀ ਤਰ੍ਹਾਂ ਥੰਮ੍ਹ ਗਿਆ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜ ਚੋਣ ਕਮਿਸ਼ਨ ਵੱਲੋਂ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (SOP) ਜਾਰੀ ਕੀਤਾ ਗਿਆ ਹੈ।

ਵੋਟਾਂ ਵਾਲੇ ਦਿਨ, ਯਾਨੀ 26 ਮਈ ਨੂੰ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ‘ਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਰਹਿਣਗੀਆਂ:

ਪ੍ਰਚਾਰ ਤੇ ਪਾਬੰਦੀ: ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਪੋਲਿੰਗ ਬੂਥ ਜਾਂ ਕਿਸੇ ਵੀ ਜਨਤਕ/ਨਿੱਜੀ ਥਾਂ ਤੇ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ।
ਸ਼ੋਰ-ਸ਼ਰਾਬੇ ਦੀ ਮਨਾਹੀ: ਪੋਲਿੰਗ ਬੂਥਾਂ ਦੇ ਨੇੜੇ ਕਿਸੇ ਵੀ ਤਰ੍ਹਾਂ ਦਾ ਸ਼ੋਰ-ਸ਼ਰਾਬਾ ਜਾਂ ਹੁੱਲੜਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।
ਪੋਸਟਰ ਤੇ ਬੈਨਰ: ਪ੍ਰਚਾਰ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦਾ ਪੋਸਟਰ ਜਾਂ ਬੈਨਰ ਲਗਾਉਣ ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।

ਪੋਲਿੰਗ ਬੂਥਾਂ ਨੇੜੇ ਸੁਰੱਖਿਆ ਪ੍ਰਬੰਧ
ਜਾਰੀ ਕੀਤੇ ਗਏ ਆਦੇਸ਼ਾਂ ਮੁਤਾਬਕ, ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਦਾਇਰੇ ‘ਚ ਆਪਣਾ ਟੈਂਟ ਜਾਂ ਨਿੱਜੀ ਪੋਲਿੰਗ ਬੂਥ ਨਹੀਂ ਲਗਾ ਸਕੇਗਾ। ਇਸ ਤੋਂ ਇਲਾਵਾ, ਚੋਣ ਕਮਿਸ਼ਨ, ਜ਼ਿਲ੍ਹਾ ਚੋਣ ਅਫ਼ਸਰ ਜਾਂ ਰਿਟਰਨਿੰਗ ਅਫ਼ਸਰ ਵੱਲੋਂ ਅਧਿਕਾਰਤ ਵਿਅਕਤੀਆਂ ਤੋਂ ਇਲਾਵਾ ਕੋਈ ਵੀ ਵਿਅਕਤੀ ਇਸ ਨਿਰਧਾਰਿਤ ਘੇਰੇ ਅੰਦਰ ਆਪਣਾ ਨਿੱਜੀ ਵਾਹਨ ਨਹੀਂ ਲੈ ਕੇ ਜਾ ਸਕੇਗਾ।

Read Latest News and Breaking News at Daily Post TV, Browse for more News

Ad
Ad

Punjab District News