ਰਾਜਮਹਿੰਦਰ ਸਿੰਘ ਮਜੀਠਾ ਆਪ ’ਚ ਹੋਏ ਸ਼ਾਮਿਲ, ਮੁੱਖ ਮੰਤਰੀ ਮਾਨ ਨੇ ਪਾਰਟੀ ਵਿਚ ਕੀਤਾ ਸਵਾਗਤ
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸਵਾਗਤ ਕੀਤਾ। ਸਾਬਕਾ ਆਰ.ਟੀ.ਆਈ. ਕਮਿਸ਼ਨਰ ਹੇਮਿੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ।
CM ਮਾਨ ਨੇ ਐਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ”ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਬਹੁਤ ਹੀ ਵੱਡਾ ਅਤੇ ਅਹਿਮ ਵਾਧਾ ਹੋਇਆ ਹੈ..ਪੰਜਾਬ ਦੇ ਧਾਰਮਿਕ, ਸਮਾਜਿਕ ਅਤੇ ਸਿਆਸੀ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਐੱਮ.ਐੱਲ.ਏ ਤੇ ਚੀਫ ਖਾਲਸਾ ਦੀਵਾਨ ਦੇ ਸਰਪ੍ਰਸਤ ਸ. ਰਾਜਮਹਿੰਦਰ ਸਿੰਘ ਮਜੀਠਾ ਜੀ, ਸਾਬਕਾ RTI ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਜੀ ਅਤੇ ਚੀਫ ਖਾਲਸਾ ਦੀਵਾਨ ਦੇ ਮੌਜੂਦਾ ਮੈਂਬਰ ਸੁਖਦੀਪ ਸਿੰਘ ਮਜੀਠਾ ਜੀ ਅੱਜ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਮੈਂ ਤਹਿ ਦਿਲੋਂ ਇਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਾ ਹਾਂ। ਅਜਿਹੇ ਤਜ਼ਰਬੇਕਾਰ ਅਤੇ ਪੰਜਾਬ ਦੀ ਬਿਹਤਰੀ ਸੋਚਣ ਵਾਲੇ ਆਗੂਆਂ ਦੇ ਸਾਥ ਨਾਲ ਤੁਹਾਡੇ ‘ਰੰਗਲਾ ਪੰਜਾਬ’ ਸਿਰਜਣ ਦੇ ਸੁਪਨੇ ਨੂੰ ਹੋਰ ਵੱਡੀ ਮਜ਼ਬੂਤੀ ਮਿਲੇਗੀ। ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ‘ਤੁਹਾਡੀ ਸਰਕਾਰ’ ਲਗਾਤਾਰ ਯਤਨਸ਼ੀਲ ਹੈ।”