Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਬੀਜੇਪੀ ਵੱਲੋਂ ਪੰਜਾਬ ‘ਚ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ, ਰੈਪਰ ਤੇ ਗਾਇਕ ਹਨੀ ਸਿੰਘ ਵੀ ਮੁਹਿੰਮ ਦੇ ਨਾਲ ਜੁੜੇ

ਨਸ਼ਾ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ। ਪੰਜਾਬ ‘ਚ ਵੀ ਕਈ ਨੌਜਵਾਨ ਨਸ਼ੇ ਦੀ ਲਪੇਟ ‘ਚ ਹਨ । ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਲਈ ਸਮੇਂ ਸਮੇਂ ‘ਤੇ ਕਈ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਪੰਜਾਬ ਬੀਜੇਪੀ ਦੇ ਆਗੂ ਤਰੁਣ ਚੁੱਘ ਵੀ ਅੱਗੇ ਆਏ ਹਨ ਅਤੇ ਉਨ੍ਹਾਂ ਦੇ ਵੱਲੋਂ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ ਹੈ, ਜਿਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬੀਜੇਪੀ ਵੱਲੋਂ ਪੰਜਾਬ ‘ਚ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ, ਰੈਪਰ ਤੇ ਗਾਇਕ ਹਨੀ ਸਿੰਘ ਵੀ ਮੁਹਿੰਮ ਦੇ ਨਾਲ ਜੁੜੇ

ਨਸ਼ਾ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ। ਪੰਜਾਬ ‘ਚ ਵੀ ਕਈ ਨੌਜਵਾਨ ਨਸ਼ੇ ਦੀ ਲਪੇਟ ‘ਚ ਹਨ । ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਲਈ ਸਮੇਂ ਸਮੇਂ ‘ਤੇ ਕਈ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਪੰਜਾਬ ਬੀਜੇਪੀ ਦੇ ਆਗੂ ਤਰੁਣ ਚੁੱਘ ਵੀ ਅੱਗੇ ਆਏ ਹਨ ਅਤੇ ਉਨ੍ਹਾਂ ਦੇ ਵੱਲੋਂ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਲੋਕਾਂ ਨੂੰ ਨਸ਼ਿਆਂ ਵਰਗੀ ਕੁਰੀਤੀ ਦੇ ਖਿਲਾਫ ਇੱਕਜੁਟ ਹੋ ਕੇ ਸਮਾਜ ‘ਚ ਫੈਲੇ ਇਸ ਕੋਹੜ ਨੂੰ ਦੂਰ ਕਰਨ ਦੇ ਲਈ ਅਪੀਲ ਕੀਤੀ ਗਈ ਹੈ।

ਭਾਜਪਾ ਆਗੂ ਤਰੁਣ ਚੁੱਘ ਨੇ ਇਸ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਉਹ ਸਭ ਨੂੰ ਲੱਸੀ ਪਿਆਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੇ ਲਿਖਿਆ ‘ਸੰਕਲਪ ਨਸ਼ਾ ਮੁਕਤ ਪੰਜਾਬ’।



ਇਸ ਮੁਹਿੰਮ ਦੇ ਨਾਲ ਰੈਪਰ ਤੇ ਗਾਇਕ ਹਨੀ ਸਿੰਘ ਵੀ ਜੁੜ ਗਏ ਹਨ। ਉਹ ਤਰੁਣ ਚੁੱਘ ਦੇ ਨਾਲ ਲੱਸੀ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ।

ਗਾਇਕ ਹਨੀ ਸਿੰਘ ਵੀ ਨਸ਼ਿਆਂ ਵਿਰੁੱਧ ਪੰਜਾਬ ‘ਚ ਚਲਾਈ ਗਈ ਮੁਹਿੰਮ ‘ਚ ਸ਼ਾਮਿਲ ਹੋਏ ਹਨ ਅਤੇ ਉਨ੍ਹਾਂ ਨੇ ਇਸ ਮੁਹਿੰਮ ਦੇ ਨਾਲ ਜੁੜ ਕੇ ਲੋਕਾਂ ਤੱਕ ਇਸ ਮੁਹਿੰਮ ਨੂੰ ਪਹੁੰਚਾਉਣ ਦਾ ਬੀੜਾ ਚੁੱਕਿਆ ਹੈ।ਦੱਸ ਦਈਏ ਕਿ ਭਾਜਪਾ ਦੇ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਅਤੇ ਚਿੱਟੇ ਦੀ ਦਲਦਲ ਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਨਾਉਣ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਸੁਨਹਿਰਾ ਪੰਜਾਬ ਬਨਾਉਣ ਦਾ ਸੰਕਲਪ ਲਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News