Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ

Punjab News: ਪੰਜਾਬ ’ਚ ਮੰਗਲਵਾਰ ਨੂੰ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ’ਚ ਵੋਟਰਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਰਾਜ ਚੋਣ ਕਮਿਸ਼ਨ ਅਨੁਸਾਰ ਕਈ ਜ਼ਿਲਿਆਂ ’ਚ ਸ਼ਾਮ ਤੱਕ ਰਿਕਾਰਡ ਪੋਲਿੰਗ ਦਰਜ ਕੀਤੀ ਗਈ। ਸ਼ਾਮ 5 ਵਜੇ ਤੱਕ 61.5 ਫ਼ੀਸਦੀ ਪੋਲਿੰਗ ਹੋਈ। ਸਖ਼ਤ ਸੁਰੱਖਿਆ ਦੇ ਬਾਵਜੂਦ ਕਈ ਥਾਵਾਂ ’ਚ ਛੋਟੀਆਂ-ਮੋਟੀਆਂ ਹਿੰਸਕ ਘਟਨਾਵਾਂ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ

Punjab News: ਪੰਜਾਬ ’ਚ ਮੰਗਲਵਾਰ ਨੂੰ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ’ਚ ਵੋਟਰਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਰਾਜ ਚੋਣ ਕਮਿਸ਼ਨ ਅਨੁਸਾਰ ਕਈ ਜ਼ਿਲਿਆਂ ’ਚ ਸ਼ਾਮ ਤੱਕ ਰਿਕਾਰਡ ਪੋਲਿੰਗ ਦਰਜ ਕੀਤੀ ਗਈ। ਸ਼ਾਮ 5 ਵਜੇ ਤੱਕ 61.5 ਫ਼ੀਸਦੀ ਪੋਲਿੰਗ ਹੋਈ। ਸਖ਼ਤ ਸੁਰੱਖਿਆ ਦੇ ਬਾਵਜੂਦ ਕਈ ਥਾਵਾਂ ’ਚ ਛੋਟੀਆਂ-ਮੋਟੀਆਂ ਹਿੰਸਕ ਘਟਨਾਵਾਂ ਦੇ ਨਾਲ ਚੋਣਾਂ ਸੰਪੰਨ ਹੋਈਆਂ। ਸੂਬੇ ਭਰ ’ਚ ਸਵੇਰੇ 7 ਵਜੇ ਤੋਂ ਪੋਲਿੰਗ ਸ਼ੁਰੂ ਹੋਈ ਅਤੇ ਸ਼ਾਮ ਤੱਕ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ।

ਅਧਿਕਾਰਤ ਤੌਰ ’ਤੇ ਜਾਰੀ ਹੋਏ ਮੁੱਢਲੇ ਅੰਕੜਿਆਂ ਅਨੁਸਾਰ ਬਠਿੰਡਾ, ਮੋਗਾ ਅਤੇ ਫਰੀਦਕੋਟ ਵਰਗੇ ਮਾਲਵਾ ਖੇਤਰ ਦੇ ਜ਼ਿਲਿਆਂ ’ਚ ਵੋਟਰਾਂ ’ਚ ਖ਼ਾਸਾ ਉਤਸ਼ਾਹ ਦਿਖਾਈ ਦਿੱਤਾ। ਚੋਣ ਮੈਦਾਨ ’ਚ ‘ਆਪ’, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਵਿਚਕਾਰ ਫਸਵਾਂ ਮੁਕਾਬਲਾ ਦੇਖਣ ਨੂੰ ਮਿਲਿਆ। ਸੂਬੇ ਭਰ ’ਚ ਕੁੱਲ 7555 ਉਮੀਦਵਾਰਾਂ ਨੇ ਚੋਣਾਂ ’ਚ ਆਪਣੀ ਕਿਸਮਤ ਅਜ਼ਮਾਈ। ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਆਦਾਤਰ ਥਾਵਾਂ ’ਚ ਪੋਲਿੰਗ ਸ਼ਾਂਤੀਪੂਰਨ ਰਹੀ। ਹੁਣ ਸਭ ਦੀਆਂ ਨਜ਼ਰਾਂ 29 ਮਈ ਨੂੰ ਆਉਣ ਵਾਲੇ ਨਤੀਜਿਆਂ ’ਤੇ ਟਿਕੀਆਂ ਹਨ।

ਉਧਰ ਸਮਾਣਾ ’ਚ ਨਗਰ ਕੌਂਸਲ ਚੋਣਾਂ ਦੌਰਾਨ 21 ਵਾਰਡਾਂ ਵਿਚੋਂ ਜ਼ਿਆਦਾਤਰ ’ਚ ਬੂਥ ਕੈਪਚਰਿੰਗ ਦੌਰਾਨ ਹਿੰਸਕ ਝੜਪਾਂ ਹੋਈਆਂ ਅਤੇ ਸਵੇਰੇ ਤੋਂ ਸ਼ਾਮ ਤੱਕ ਸਥਿਤੀ ਤਣਾਅਪੂਰਨ ਬਣੀ ਰਹੀ। ਸ਼ਹਿਰ ਦੇ ਵਾਰਡ ਨੰਬਰ 19 ’ਚ ਬੂਥ ਕੈਪਚਰਿੰਗ ਦੀ ਰਿਪੋਰਟ ’ਤੇ ਪੁਲਸ ਵੱਲੋਂ ਹਵਾਈ ਫਾਇਰਿੰਗ ਕੀਤੀ ਗਈ। ਇਸ ਕਾਰਨ ਭੈਅ ਦਾ ਮਾਹੌਲ ਰਿਹਾ ਅਤੇ ਭਾਰੀ ਗਿਣਤੀ ’ਚ ਵੋਟਰ ਵੋਟ ਪਾਉਣ ਤੋਂ ਵਾਂਝੇ ਰਹੇ।

ਸਮਾਣਾ ਦੇ ਵਾਰਡ ਨੰਬਰ 10 ਦੇ ਬੂਥ ਨੰਬਰ 24, 25 ’ਤੇ ਸਵੇਰੇ ਪੋਲਿੰਗ ਸ਼ੁਰੂ ਹੋਣ ਦੇ ਕੁਝ ਸਮੇਂ ਬਾਅਦ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹੁੱਲੜਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਧੱਕਾ-ਮੁੱਕੀ ਕਰਨ ਅਤੇ ਦਰਵਾਜ਼ੇ ਬੰਦ ਕਰ ਕੇ ਇਕ ਬੂਥ ਦੇ ਕੈਮਰੇ ਤੋੜ ਦਿੱਤੇ। ਸੂਚਨਾ ਮਿਲਣ ’ਤੇ ਡੀ. ਐੱਸ. ਪੀ. ਸਮਾਣਾ ਦੀ ਅਗਵਾਈ ’ਚ ਅਧਿਕਾਰੀ ਅਤੇ ਭਾਰੀ ਪੁਲਸ ਫੋਰਸ ਨੇ ਹੁੱਲੜਬਾਜ਼ਾਂ ਨੂੰ ਉੱਥੋਂ ਹਟਾਇਆ। ਪੁਲਸ ਦੇ ਪਹੁੰਚਣ ’ਤੇ ਕੁਝ ਸ਼ਰਾਰਤੀ ਅਨਸਰਾਂ ਨੇ ਕਾਂਗਰਸੀ ਉਮੀਦਵਾਰ ਲਲਿਤ ਜੈਨ ਨਾਲ ਮਾਰਕੁੱਟ ਕੀਤੀ ਜਦਕਿ ਚੋਣਾਂ ਦੀ ਕਵਰੇਜ ਕਰ ਰਹੇ ਇਕ ਚੈਨਲ ਦੇ ਪੱਤਰਕਾਰ ਦਾ ਮੋਬਾਈਲ ਫ਼ੋਨ ਖੋਹ ਕੇ ਲੈ ਗਏ।

ਸਮਾਣਾ ਦੇ ਵਾਰਡ ਨੰਬਰ 19 ’ਚ ਜਾਅਲੀ ਵੋਟਿੰਗ ਦੀ ਰਿਪੋਰਟ ਮਿਲਣ ਉਪਰੰਤ ਪਹੁੰਚੀ ਪੁਲਿਸ ਟੀਮ ਨੇ ਜਦੋਂ ਜਾਅਲੀ ਵੋਟਿੰਗ ਕਰਨ ਵਾਲਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਘਰਾਂ ਦੀਆਂ ਛੱਤਾਂ ਉੱਪਰ ਚੜ੍ਹੇ ਕੁਝ ਲੋਕਾਂ ਨੇ ਪੁਲਿਸ ਪਾਰਟੀ ’ਤੇ ਇੱਟਾਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਚਿਤਾਵਨੀ ਦੇ ਬਾਵਜੂਦ ਨਾ ਰੁਕਣ ’ਤੇ ਪੁਲਸ ਵੱਲੋਂ ਹਵਾਈ ਫਾਇਰ ਕੀਤੇ ਗਏ।

ਇਸ ਨਾਲ ਛੱਤ ’ਤੇ ਖੜ੍ਹੇ ਨੌਜਵਾਨਾਂ ’ਚ ਮਚੀ ਹਫੜਾ-ਦਫੜੀ ਦੌਰਾਨ 23 ਸਾਲਾ ਜਾਖੂਕ ਪੁੱਤਰ ਚਿੜੀ ਰਾਮ ਨਿਵਾਸੀ ਰਾਮ ਬਸਤੀ ਸਮਾਣਾ ਛੱਤ ਤੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੀ ਲਪੇਟ ’ਚ ਆ ਕੇ ਝੁਲਸ ਗਿਆ। ਇਸੇ ਤਰ੍ਹਾਂ ਵਾਰਡ ਨੰਬਰ 3 ਅਤੇ 15 ’ਚ ਕੁਝ ਲੋਕਾਂ ਨੇ ਕਾਂਗਰਸੀ ਅਤੇ ਭਾਜਪਾ ਉਮੀਦਵਾਰਾਂ ਦੇ ਬੂਥ ਤੋੜ ਦਿੱਤੇ ਜਿਸ ਨਾਲ ਬੂਥ ਨੰਬਰ 15 ਦੇ ਕਾਂਗਰਸੀ ਉਮੀਦਵਾਰ ਨੇ ਚੋਣਾਂ ਦੇ ਬਾਈਕਾਟ ਦਾ ਐਲਾਨ ਕੀਤਾ। ਪੰਜਾਬ ਕਾਂਗਰਸ ਦੀ ਸਾਬਕਾ ਮਹਿਲਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਸ਼ਰਾਰਤੀ ਅਨਸਰਾਂ ’ਤੇ ਵਾਰਡ ਨੰਬਰ 3 ਤੋਂ 97 ਬੈਲਟ ਪੇਪਰ ਖੋਹ ਕੇ ਫ਼ਰਾਰ ਹੋਣ ਦਾ ਦੋਸ਼ ਲਾਇਆ।

ਉਧਰ ਬਠਿੰਡਾ ਦੇ ਵਾਰਡ ਨੰਬਰ 3 ’ਚ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਾਹੌਲ ਤਣਾਅਪੂਰਨ ਹੋ ਗਿਆ। ਸਵੇਰੇ ਕਰੀਬ 5 ਵਜੇ ਫਾਇਰਿੰਗ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਫੈਲ ਗਈ। ਆਜ਼ਾਦ ਉਮੀਦਵਾਰ ਨੇ ਸੱਤਾਧਾਰੀ ਪਾਰਟੀ ਨਾਲ ਸਬੰਧਤ ਲੋਕਾਂ ’ਤੇ ਪੈਸੇ ਵੰਡਣ ਅਤੇ ਵਿਰੋਧ ਕਰਨ ’ਤੇ ਜਾਨਲੇਵਾ ਹਮਲਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।

ਫਾਇਰਿੰਗ ਦੀ ਘਟਨਾ ਦੇ ਰੋਸ ਵਜੋਂ ਆਜ਼ਾਦ ਉਮੀਦਵਾਰ, ਉਨ੍ਹਾਂ ਦੇ ਸਮਰਥਕਾਂ ਅਤੇ ਇਲਾਕਾ ਵਾਸੀਆਂ ਨੇ ਧਰਨਾ ਦੇ ਕੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News