Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਜਲੰਧਰ ‘ਚ ਦੇਰ ਰਾਤ ਗੋਲੀਆਂ ਦੀ ਗੂੰਝ, ਇੱਕ ਜ਼ਖਮੀ; ਕਤਲ ਕੇਸ ਦੀ ਰੰਜ਼ਿਸ ਨਾਲ ਜੁੜਿਆ ਮਾਮਲਾ

Punjab News: ਜਲੰਧਰ ਦੇ ਸੁੱਚੀ ਪਿੰਡ ਦੇਰ ਰਾਤ ਹੋਈ ਗੋਲੀਬਾਰੀ ਦੀ ਘਟਨਾ ਨੇ ਇਲਾਕੇ ‘ਚ ਹੜਕੰਪ ਮਚਾ ਦਿੱਤਾ ਹੈ। ਜਾਣਕਾਰੀ ਮੁਤਾਬਕ, ਮੁਲਜ਼ਮਾਂ ਨੇ ਇਹ ਹਮਲਾ ਕਿਸੇ ਕਤਲ ਕੇਸ ਤੋਂ ਪੈਦਾ ਹੋਈ ਪੁਰਾਣੀ ਰੰਜਿਸ਼ ਕਾਰਨ ਕੀਤਾ ਹੈ। ਗੋਲੀਆਂ ਦੀ ਅਚਾਨਕ ਆਵਾਜ਼ ਨੇ ਇਲਾਕੇ ‘ਚ ਹਫੜਾ-ਦਫੜੀ ਮਚਾ ਦਿੱਤੀ, ਜਿਸ ਕਾਰਨ ਵਸਨੀਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਲੰਧਰ ‘ਚ ਦੇਰ ਰਾਤ ਗੋਲੀਆਂ ਦੀ ਗੂੰਝ, ਇੱਕ ਜ਼ਖਮੀ; ਕਤਲ ਕੇਸ ਦੀ ਰੰਜ਼ਿਸ ਨਾਲ ਜੁੜਿਆ ਮਾਮਲਾ

Punjab News: ਜਲੰਧਰ ਦੇ ਸੁੱਚੀ ਪਿੰਡ ਦੇਰ ਰਾਤ ਹੋਈ ਗੋਲੀਬਾਰੀ ਦੀ ਘਟਨਾ ਨੇ ਇਲਾਕੇ ‘ਚ ਹੜਕੰਪ ਮਚਾ ਦਿੱਤਾ ਹੈ। ਜਾਣਕਾਰੀ ਮੁਤਾਬਕ, ਮੁਲਜ਼ਮਾਂ ਨੇ ਇਹ ਹਮਲਾ ਕਿਸੇ ਕਤਲ ਕੇਸ ਤੋਂ ਪੈਦਾ ਹੋਈ ਪੁਰਾਣੀ ਰੰਜਿਸ਼ ਕਾਰਨ ਕੀਤਾ ਹੈ। ਗੋਲੀਆਂ ਦੀ ਅਚਾਨਕ ਆਵਾਜ਼ ਨੇ ਇਲਾਕੇ ‘ਚ ਹਫੜਾ-ਦਫੜੀ ਮਚਾ ਦਿੱਤੀ, ਜਿਸ ਕਾਰਨ ਵਸਨੀਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਇੱਕ ਸੋਚੀ ਸਮਝੀ ਯੋਜਨਾ ਨਾਲ ਆਏ ਸਨ ਤੇ ਖਾਸ ਤੌਰ ‘ਤੇ ਆਪਣੀ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ। ਘਟਨਾ ਤੋਂ ਬਾਅਦ ਇਲਾਕੇ ‘ਚ ਡਰ ਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਮਿਲਣ ‘ਤੇ, ਪੁਲਿਸ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈ ਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ।

ਇਸ ਘਟਨਾਕ੍ਰਮ ‘ਤੇ ਜੁਆਇੰਟ ਕਮਿਸ਼ਨਰ ਸੰਦੀਪ ਸ਼ਰਮਾ ਨੇ ਕਿਹਾ, “ਸਾਨੂੰ ਸੂਚਨਾ ਮਿਲੀ ਸੀ ਕਿ ਗੋਲੀਬਾਰੀ ਦੀ ਘਟਨਾ ਵਾਪਰੀ ਹੈ ਤੇ ਅਨਮੋਲ ਨਾਮ ਦੇ ਇੱਕ ਲੜਕੇ ਨੂੰ ਗੋਲੀ ਲੱਗੀ ਹੈ। ਗੋਲੀਬਾਰੀ ਕਰਨ ਵਾਲੇ ਵਿਅਕਤੀਆਂ ਦੀ ਪੀੜਤ ਨਾਲ ਪੁਰਾਣੀ ਰੰਜ਼ਿਸ਼ ਸੀ ਤੇ ਲੰਬੇ ਸਮੇਂ ਤੋਂ ਧੋਵਾਂ ਧਿਰਾਂ ਵਿਚਕਾਰ ਝਗੜਾ ਚੱਲ ਰਿਹਾ ਸੀ। ਇਹ ਘਟਨਾ ਸੁੱਚੀ ਪਿੰਡ ਖੇਤਰ ‘ਚ ਵਾਪਰੀ ਹੈ ਤੇ ਸ਼ੁਰੂਆਤੀ ਜਾਂਚ ਮੁਤਾਬਕ ਦੱਸਿਆ ਗਿਆ ਕਿ ਇੱਕ ਹੀ ਰਾਊਂਡ ਫਾਇਰ ਕੀਤਾ ਗਿਆ ਸੀ।”

ਹਾਲਾਂਕਿ, ਅਧਿਕਾਰੀ ਨੇ ਇਹ ਵੀ ਕਿਹਾ ਹੈ ਕਿ ਅਜੇ ਸ਼ੁਰੂਆਤੀ ਜਾਂਚ ਚੱਲ ਰਹੀ ਹੈ, ਜਲਦੀ ਹੀ ਤੱਥ ਸਾਹਮਣੇ ਆਉਣ ਤੋਂ ਬਾਅਦ ਘਟਨਾ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News