Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

PSPCL ਵਿੱਚ ਡਾਇਰੈਕਟਰ ਲਾਉਣ ਦੀ ਤਿਆਰੀ

PSPCL News: ਪੰਜਾਬ ਸਰਕਾਰ ਪਾਵਰਕੌਮ ਦੇ ਡਾਇਰੈਕਟਰ (ਜੈਨਰੇਸ਼ਨ) ਦੀ ਨਿਯੁਕਤੀ ਨੂੰ ਅੰਤਿਮ ਛੋਹਾਂ ਦੇਣ ਲੱਗੀ ਹੈ। ਬੁੱਧਵਾਰ ਨੂੰ ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਇਸ ਅਸਾਮੀ ਲਈ ਨਾਵਾਂ ’ਤੇ ਵਿਚਾਰ ਕਰੇਗੀ। ਪਾਵਰਕੌਮ ਦਾ ਇਹ ਅਹੁਦਾ 4 ਨਵੰਬਰ 2025 ਤੋਂ ਖ਼ਾਲੀ ਪਿਆ ਹੈ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤਤਕਾਲੀ ਡਾਇਰੈਕਟਰ ਹਰਜੀਤ ਸਿੰਘ ਜੋ ਕਿ ਇਮਾਨਦਾਰ ਅਧਿਕਾਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
PSPCL ਵਿੱਚ ਡਾਇਰੈਕਟਰ ਲਾਉਣ ਦੀ ਤਿਆਰੀ
Punjab will experience a long power cut today

PSPCL News: ਪੰਜਾਬ ਸਰਕਾਰ ਪਾਵਰਕੌਮ ਦੇ ਡਾਇਰੈਕਟਰ (ਜੈਨਰੇਸ਼ਨ) ਦੀ ਨਿਯੁਕਤੀ ਨੂੰ ਅੰਤਿਮ ਛੋਹਾਂ ਦੇਣ ਲੱਗੀ ਹੈ। ਬੁੱਧਵਾਰ ਨੂੰ ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਇਸ ਅਸਾਮੀ ਲਈ ਨਾਵਾਂ ’ਤੇ ਵਿਚਾਰ ਕਰੇਗੀ। ਪਾਵਰਕੌਮ ਦਾ ਇਹ ਅਹੁਦਾ 4 ਨਵੰਬਰ 2025 ਤੋਂ ਖ਼ਾਲੀ ਪਿਆ ਹੈ। ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤਤਕਾਲੀ ਡਾਇਰੈਕਟਰ ਹਰਜੀਤ ਸਿੰਘ ਜੋ ਕਿ ਇਮਾਨਦਾਰ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ, ਨੂੰ ਅਹੁਦੇ ਤੋਂ ਹਟਾ ਦਿੱਤਾ ਸੀ।

ਮੁੱਖ ਸਕੱਤਰ ਦੀ ਅਗਵਾਈ ਹੇਠਲੀ ਕਮੇਟੀ ਹੁਣ ਇਸ ਅਸਾਮੀ ਲਈ ਨਾਵਾਂ ਦੀ ਸਿਫ਼ਾਰਸ਼ ਕਰੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਬਾਰੇ ਅੰਤਿਮ ਫ਼ੈਸਲਾ ਲੈਣਗੇ। ਪੰਜਾਬ ਸਰਕਾਰ ਲਈ ਇਹ ਨਿਯੁਕਤੀ ਅਹਿਮ ਹੈ, ਕਿਉਂਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵਿੱਚ ਹੋਰ ਵਾਧਾ ਹੋਵੇਗਾ ਅਤੇ ਜਿਸ ਦੀ ਪੂਰਤੀ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਡਾਇਰੈਕਟਰ (ਜੈਨਰੇਸ਼ਨ) ਦੀ ਅਸਾਮੀ ਲਈ 25 ਉਮੀਦਵਾਰ ਮੈਦਾਨ ’ਚ ਹਨ ਜਿਨ੍ਹਾਂ ਦੇ ਨਾਵਾਂ ’ਤੇ ਕਮੇਟੀ ਨੇ ਵਿਚਾਰ ਕਰਨਾ ਹੈ।

ਇਸ ਕਮੇਟੀ ਵਿੱਚ ਮੁੱਖ ਸਕੱਤਰ ਕੇ ਏ ਪੀ ਸਿਨਹਾ ਤੋਂ ਇਲਾਵਾ ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਅਤੇ ਪਾਵਰ ਫਾਇਨਾਂਸ ਕਾਰਪੋਰੇਸ਼ਨ ਦੀ ਚੇਅਰਪਰਸਨ ਵੀ ਸ਼ਾਮਲ ਹੈ। ਚੇਤੇ ਰਹੇ ਕਿ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਮਾਰਚ ਮਹੀਨੇ ਵਿੱਚ ਡਾਇਰੈਕਟਰ ਦੇ ਅਹੁਦੇ ਲਈ ਯੋਗਤਾਵਾਂ ’ਚ ਤਬਦੀਲੀ ਕੀਤੀ ਸੀ। ਹੁਣ ਜਿਨ੍ਹਾਂ ਉਮੀਦਵਾਰਾਂ ਨੇ ਬਿਨੈ ਕੀਤਾ ਹੈ ਉਨ੍ਹਾਂ ’ਚੋਂ ਅੱਠ ਇੰਜਨੀਅਰਾਂ ਕੋਲ ਬਿਜਲੀ ਪੈਦਾਵਾਰ ਦਾ ਕੋਈ ਤਜਰਬਾ ਨਹੀਂ ਹੈ। ਬਿਨੈ ਕਰਨ ਵਾਲੇ 17 ਇੰਜਨੀਅਰ ਉਹ ਵੀ ਹਨ ਜਿਨ੍ਹਾਂ ਕੋਲ ਸਬੰਧਤ ਖੇਤਰ ਦਾ ਚੰਗਾ ਤਜਰਬਾ ਹੈ। ਇਸ ਅਸਾਮੀ ਲਈ 30 ਮਾਰਚ 2026 ਨੂੰ ਇਸ਼ਤਿਹਾਰ ਪ੍ਰਕਾਸ਼ਿਤ ਕੀਤਾ ਗਿਆ ਸੀ ਪਰ ਉਸ ਤੋਂ ਪਹਿਲਾਂ ਪੰਜਾਬ ਕੈਬਨਿਟ ਨੇ ਡਾਇਰੈਕਟਰ (ਜੈਨਰੇਸ਼ਨ) ਲਈ ਯੋਗਤਾਵਾਂ ਤੇ ਸ਼ਰਤਾਂ ਵਿੱਚ ਤਬਦੀਲੀ ਕਰ ਦਿੱਤੀ ਸੀ।

Read Latest News and Breaking News at Daily Post TV, Browse for more News

Ad
Ad

Punjab District News