Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਮੋਗਾ ’ਚ 9 ਸਾਲਾ ਬੱਚੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ

Punjab News: ਮੋਗਾ ਸ਼ਹਿਰ ਦੇ ਗਾਂਧੀ ਰੋਡ ਸਥਿਤ ਮੇਖਾਂ ਵਾਲੀ ਗਲੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਰਵਾਸੀ ਮਜ਼ਦੂਰ ਦੀ 9 ਸਾਲਾ ਧੀ ਸ਼ੱਕੀ ਹਾਲਾਤਾਂ ਵਿੱਚ ਫਾਹੇ ਨਾਲ ਲਟਕੀ ਹੋਈ ਮਿਲੀ। ਬੱਚੀ ਨੂੰ ਫਾਹੇ ਨਾਲ ਲਟਕਦਾ ਦੇਖ ਪਰਿਵਾਰ ਵਿੱਚ ਹੜਕੰਪ ਮਚ ਗਿਆ। ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਹੇਠਾਂ […]
Nishant Malyan
By : Updated On: 27 May 2026 10:14:AM
ਮੋਗਾ ’ਚ 9 ਸਾਲਾ ਬੱਚੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ

Punjab News: ਮੋਗਾ ਸ਼ਹਿਰ ਦੇ ਗਾਂਧੀ ਰੋਡ ਸਥਿਤ ਮੇਖਾਂ ਵਾਲੀ ਗਲੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਰਵਾਸੀ ਮਜ਼ਦੂਰ ਦੀ 9 ਸਾਲਾ ਧੀ ਸ਼ੱਕੀ ਹਾਲਾਤਾਂ ਵਿੱਚ ਫਾਹੇ ਨਾਲ ਲਟਕੀ ਹੋਈ ਮਿਲੀ। ਬੱਚੀ ਨੂੰ ਫਾਹੇ ਨਾਲ ਲਟਕਦਾ ਦੇਖ ਪਰਿਵਾਰ ਵਿੱਚ ਹੜਕੰਪ ਮਚ ਗਿਆ। ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਹੇਠਾਂ ਉਤਾਰ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਇਸ਼ਤਿਹਾਰ

ਜਾਣਕਾਰੀ ਮੁਤਾਬਿਕ ਗਾਂਧੀ ਰੋਡ ਸਥਿਤ ਮੇਖਾਂ ਵਾਲੀ ਗਲੀ ਵਿੱਚ ਬਣੇ ਕਿਰਾਏ ਦੇ ਛੋਟੇ-ਛੋਟੇ ਕਵਾਰਟਰਾਂ ਵਿੱਚ ਜ਼ਿਆਦਾਤਰ ਪਰਵਾਸੀ ਮਜ਼ਦੂਰ ਆਪਣੇ ਪਰਿਵਾਰਾਂ ਸਮੇਤ ਰਹਿੰਦੇ ਹਨ। ਘਟਨਾ ਸਮੇਂ ਬੱਚੀ ਦੇ ਮਾਤਾ ਕੰਮ ’ਤੇ ਗਈ ਹੋਈ ਸੀ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਨੇੜਲੇ ਕਵਾਰਟਰ ਵਿੱਚ ਰਹਿਣ ਵਾਲੇ ਦਯਾਨੰਦ ਨਾਮਕ ਵਿਅਕਤੀ, ਜੋ ਕਿ ਝਾਰਖੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਨੇ ਬੱਚੀ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਸਬੂਤ ਮਿਟਾਉਣ ਅਤੇ ਆਪਣਾ ਜੁਰਮ ਲੁਕਾਉਣ ਲਈ ਉਸ ਨੂੰ ਦੁਪੱਟੇ ਨਾਲ ਕਵਾਰਟਰ ਦੇ ਬਾਹਰ ਕੌਰੀਡੋਰ ਵਿੱਚ ਲਟਕਾ ਦਿੱਤਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਉਪਰੰਤ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮ੍ਰਿਤਕ ਬੱਚੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਦਯਾਨੰਦ ਖ਼ਿਲਾਫ਼ ਕਤਲ ਅਤੇ ਜਬਰ ਜਨਾਹ ਸਮੇਤ BNS ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਮ੍ਰਿਤਕ ਬੱਚੀ ਦੀਆਂ ਭੈਣਾਂ ਦੇ ਅਨੁਸਾਰ ਉਨ੍ਹਾਂ ਦੀ ਮਾਂ ਰੇਲਵੇ ਪਲੇਟਫਾਰਮ ’ਤੇ ਮਜ਼ਦੂਰੀ ਕਰਦੀ ਹੈ। ਬੱਚੀ ਆਪਣੀ ਮਾਂ ਕੋਲੋਂ ਮੋਬਾਈਲ ਫੋਨ ਲੈਣ ਲਈ ਗਈ ਸੀ। ਕੁਝ ਸਮੇਂ ਬਾਅਦ ਜਦੋਂ ਉਹ ਘਰ ਵਾਪਸ ਆਈ ਤਾਂ ਕਵਾਰਟਰ ਦੇ ਬਾਹਰ ਕੌਰੀਡੋਰ ਦਾ ਦ੍ਰਿਸ਼ ਦੇਖ ਕੇ ਉਸ ਦੇ ਹੋਸ਼ ਉੱਡ ਗਏ। ਉਸ ਨੇ ਆਪਣੀ ਭੈਣ ਨੂੰ ਦੁਪੱਟੇ ਦੇ ਫੰਦੇ ਨਾਲ ਲਟਕਿਆ ਹੋਇਆ ਦੇਖਿਆ, ਜਿਸ ਤੋਂ ਬਾਅਦ ਉਹ ਉੱਚੀ-ਉੱਚੀ ਚੀਕਾਂ ਮਾਰਨ ਲੱਗ ਪਈ। ਚੀਖ-ਪੁਕਾਰ ਸੁਣ ਕੇ ਪਰਿਵਾਰ ਦੇ ਹੋਰ ਮੈਂਬਰ ਅਤੇ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚ ਗਏ।

ਉੱਥੇ ਹੀ ਇਸ ਮਾਮਲੇ ਸਬੰਧੀ ਐੱਸ.ਐੱਚ.ਓ. ਵਰੁਣ ਕੁਮਾਰ ਨੇ ਦੱਸਿਆ ਕਿ ਸ਼ਹਿਰ ਦੇ ਗਾਂਧੀ ਰੋਡ ਸਥਿਤ ਮੇਖਾਂ ਵਾਲੀ ਗਲੀ ਵਿੱਚ 9 ਸਾਲਾ ਬੱਚੀ ਦੀ ਲਾਸ਼ ਫਾਹੇ ਨਾਲ ਲਟਕੀ ਹੋਈ ਮਿਲੀ ਸੀ। ਮ੍ਰਿਤਕ ਬੱਚੀ ਦੀ ਮਾਤਾ ਨੇ ਦੋਸ਼ ਲਗਾਇਆ ਹੈ ਕਿ ਨੇੜਲੇ ਕਵਾਰਟਰ ਵਿੱਚ ਰਹਿਣ ਵਾਲੇ ਦਯਾਨੰਦ ਨਾਮਕ ਵਿਅਕਤੀ ਨੇ ਉਸ ਦੀ ਧੀ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕਤਲ ਅਤੇ ਜਬਰ ਜਨਾਹ ਸਮੇਤ BNS ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News