Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪਟਿਆਲਾ ‘ਚ ਨੀਲੇ ਡਰੰਮ ਦਾ ਖੌਫ਼! ਲੜਕੀ ਦੀ ਲਾਸ਼ ਦੇਖ ਲੋਕਾਂ ਦੇ ਉੱਡੇ ਹੋਸ਼, ਪੁਲਿਸ ਜਾਂਚ ਜਾਰੀ

Patiala Woman Murder; ਪਟਿਆਲਾ ‘ਚ ਡੀਸੀਡਬਲਯੂ ਪੁੱਲ ਨੇੜੇ ਇੱਕ ਕੁੜੇ ਦੇ ਢੇਰ ਤੋਂ ਡਰੱਮ ਅੰਦਰ ਲੜਕੀ ਦੀ ਲਾਸ਼ ਮਿਲੀ ਹੈ। ਸ਼ੁਰੂਆਤੀ ਜਾਂਚ ‘ਚ ਲੜਕੀ ਦੀ ਉਮਰ 15 ਤੋਂ 20 ਸਾਲ ਦੱਸੀ ਜਾ ਰਹੀ ਹੈ ਤੇ ਲੜਕੀ ਦੇ ਪ੍ਰਵਾਸੀ ਹੋਣ ਦਾ ਖ਼ਦਸ਼ਾ ਹੈ। ਪੁਲਿਸ ਵੱਲੋਂ ਲੜਕੀ ਦੀ ਪਹਿਚਾਣ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਟਿਆਲਾ ‘ਚ ਨੀਲੇ ਡਰੰਮ ਦਾ ਖੌਫ਼! ਲੜਕੀ ਦੀ ਲਾਸ਼ ਦੇਖ ਲੋਕਾਂ ਦੇ ਉੱਡੇ ਹੋਸ਼, ਪੁਲਿਸ ਜਾਂਚ ਜਾਰੀ

Patiala Woman Murder; ਪਟਿਆਲਾ ‘ਚ ਡੀਸੀਡਬਲਯੂ ਪੁੱਲ ਨੇੜੇ ਇੱਕ ਕੁੜੇ ਦੇ ਢੇਰ ਤੋਂ ਡਰੱਮ ਅੰਦਰ ਲੜਕੀ ਦੀ ਲਾਸ਼ ਮਿਲੀ ਹੈ। ਸ਼ੁਰੂਆਤੀ ਜਾਂਚ ‘ਚ ਲੜਕੀ ਦੀ ਉਮਰ 15 ਤੋਂ 20 ਸਾਲ ਦੱਸੀ ਜਾ ਰਹੀ ਹੈ ਤੇ ਲੜਕੀ ਦੇ ਪ੍ਰਵਾਸੀ ਹੋਣ ਦਾ ਖ਼ਦਸ਼ਾ ਹੈ। ਪੁਲਿਸ ਵੱਲੋਂ ਲੜਕੀ ਦੀ ਪਹਿਚਾਣ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ ਤੇ ਫਿਲਹਾਲ ਲਾਸ਼ ਨੂੰ ਮੁਰਦਾ ਘਰ ‘ਚ ਰਖਵਾ ਦਿੱਤਾ ਗਿਆ ਹੈ।

ਘਟਨਾ ਮੰਗਲਵਾਰ ਸਵੇਰ ਦੀ ਦੱਸੀ ਜਾ ਰਹੀ ਹੈ। ਲੋਕਾਂ ਨੇ ਕੂੜੇ ਦੇ ਢੇਰ ਕੋਲ ਇੱਕ ਨੀਲਾ ਡਰੱਮ ਦੇਖਿਆ, ਜਿਸ ਉੱਪਰ ਲਾਲ ਰੰਗ ਦਾ ਢੱਕਣ ਲੱਗਿਆ ਹੋਇਆ ਸੀ। ਲੋਕਾਂ ਨੇ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤੇ ਡਰੱਮ ‘ਚ ਇੱਕ ਲੜਕੀ ਦੀ ਲਾਸ਼ ਮਿਲੀ। ਲੜਕੀ ਦੇ ਚਿਹਰੇ ‘ਤੇ ਸੱਟ ਦੇ ਹਲਕੇ ਨਿਸ਼ਾਨ ਸਨ ਤੇ ਹੱਥ ‘ਤੇ ਖੂਨ ਲੱਗਾ ਹੋਇਆ ਸੀ।

ਲਾਸ਼ ਦੇ ਦੋਵੇਂ ਹੱਥਾਂ ‘ਤੇ ਟੈਟੂ, ਪੁਲਿਸ ਜਾਂਚ

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਅਰਬਨ ਸਟੇਟ ਪਟਿਆਲਾ ਨੂੰ ਫੋਨ ਕਾਲ ਰਾਹੀਂ ਜਾਣਕਾਰੀ ਮਿਲੀ ਕਿ ਡੀਸੀਡਬਲਯੂ ਪੁੱਲ ਨੇੜੇ ਡਰੱਮ ਪਿਆ ਹੋਇਆ ਹੈ, ਜਿਸ ‘ਚ ਲਾਸ਼ ਹੋ ਸਕਦੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਤਾਂ ਡਰੱਮ ‘ਚੋਂ ਲਾਸ਼ ਹੋਣ ਦੀ ਗੱਲ ਪੁਖਤਾ ਹੋ ਗਈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੇ ਇੱਕ ਹੱਥ ‘ਤੇ ਅੰਗਰੇਜੀ ‘ਚ ‘ਨੇਹਾ’ ਨਾਮ ਦਾ ਟੈਟੂ ਬਣਿਆ ਹੋਇਆ ਹੈ, ਜਦਕਿ ਦੂਸਰੇ ਹੱਥ ‘ਤੇ ਦਿਲ ਦੇ ਟੈਟੂ ਅੰਦਰ N ਤੇ A ਲਿਖਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਲੜਕੀ ਦੇ ਉਮਰ 15-20 ਸਾਲ ਹੋ ਸਕਦੀ ਹੈ ਤੇ ਉਹ ਪ੍ਰਵਾਸੀ ਜਾਪਦੀ ਹੈ। ਉਨ੍ਹਾਂ ਨੇ ਕਿਹਾ ਕਿ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਲਾਸ਼ ਸੁੱਟੀ ਗਈ ਸੀ, ਉਹ ਬਲਾਇੰਡ ਸਪੋਟ ਹੈ ਪਰ ਇਲਾਕੇ ‘ਚ ਹੋਰ ਕੈਮਰਿਆਂ ਤੋਂ ਕੋਈ ਸੁਰਾਗ ਮਿਲ ਸਕਦਾ ਹੈ।

ਲਾਸ਼ ਨੂੰ ਮੁਰਦਾ ਘਰ ‘ਚ ਰਖਵਾਇਆ ਗਿਆ

ਪੁਲਿਸ ਨੇ ਡਰੱਮ ਤੇ ਲਾਸ਼ ਦੀ ਜਾਂਚ ਲਈ ਫੋਰੈਂਸਿਕ ਟੀਮ ਨੂੰ ਬੁਲਾਇਆ। ਫੋਰੈਂਸਿਕ ਟੀਮ ਨੇ ਡਰੱਮ ਤੇ ਲਾਸ਼ ‘ਤੇ ਨਿਸ਼ਾਨਾ ਦੀ ਜਾਂਚ ਕੀਤੀ। ਪੁਲਿਸ ਨੇ ਇਸ ਤੋਂ ਬਾਅਦ ਲਾਸ਼ ਨੂੰ ਮੁਰਦਾ ਘਰ ‘ਚ ਰਖਵਾ ਦਿੱਤਾ। ਮੁਰਦਾ ਘਰ ‘ਚ ਲਾਸ਼ ਨੂੰ, ਸ਼ਨਾਖਤ ਲਈ 72 ਘੰਟਿਆਂ ਵਾਸਤੇ ਰੱਖਿਆ ਜਾਵੇਗਾ ਤੇ ਜੇਕਰ ਲਾਸ਼ ਦੀ ਸ਼ਨਾਖਤ ਨਹੀਂ ਹੁੰਦੀ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਲੜਕੀ ਦੇ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ‘ਚ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।

ਪੁਲਿਸ ਨੂੰ ਸ਼ੱਕ ਹੈ ਕਿ ਲੜਕੀ ਦੇ ਕਤਲ ਤੋਂ ਬਾਅਦ, ਸਬੂਤ ਮਿਟਾਉਣ ਦੀ ਕੋਸ਼ਿਸ਼ ‘ਚ ਲਾਸ ਨੂੰ ਡਰੱਮ ‘ਚ ਪਾ ਕੇ ਕੂੜੇ ਦੇ ਢੇਰ ‘ਤੇ ਸੁੱਟ ਦਿੱਤਾ ਗਿਆ। ਸ਼ੱਕ ਜਤਾਇਆ ਜਾ ਰਿਹਾ ਕਿ ਕਿਸੇ ਵਾਹਨ ‘ਤੇ ਡਰੱਮ ‘ਚ ਲਾਸ਼ ਪਾ ਕੇ ਇੱਥੇ ਲਿਆਂਦੀ ਗਈ ਸੀ। ਪੁਲਿਸ ਇਲਾਕੇ ‘ਚ ਲੱਗੇ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਲੜਕੀ ਦੇ ਫੋਟੋ ਨੂੰ ਸਰਕੂਲੇਟ ਕਰ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News